ਅਮਰੀਕਾ ਦੀ ਮੋਸਟ ਵਾਂਟੇਡ ਸੂਚੀ ''ਚ ਭਾਰਤੀ ਨੌਜਵਾਨ ਦਾ ਨਾਂ, ਰੱਖਿਆ ਗਿਆ ਢਾਈ ਲੱਖ ਡਾਲਰ ਦਾ ਇਨਾਮ

Saturday, Apr 13, 2024 - 12:30 PM (IST)

ਅਮਰੀਕਾ ਦੀ ਮੋਸਟ ਵਾਂਟੇਡ ਸੂਚੀ ''ਚ ਭਾਰਤੀ ਨੌਜਵਾਨ ਦਾ ਨਾਂ, ਰੱਖਿਆ ਗਿਆ ਢਾਈ ਲੱਖ ਡਾਲਰ ਦਾ ਇਨਾਮ

ਨਿਊਯਾਰਕ (ਰਾਜ ਗੋਗਨਾ)- ਯੂਨਾਈਟਿਡ ਸਟੇਟਸ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐੱਫ.ਬੀ.ਆਈ.) ਨੇ ਚੋਟੀ ਦੇ 10 ਸਭ ਤੋਂ ਵੱਧ ਲੋੜੀਂਦੇ ਵਿਅਕਤੀਆਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿੱਚ ਗੁਜਰਾਤ ਸੂਬੇ ਦੇ ਸ਼ਹਿਰ  ਅਹਿਮਦਾਬਾਦ ਦੇ ਵੀਰਮਗਾਮ ਦੇ ਵਸਨੀਕ ਭਾਰਤੀ ਨਾਗਰਿਕ ਭਦਰੇਸ਼ ਕੁਮਾਰ ਪਟੇਲ ਦਾ ਨਾਮ ਵੀ ਸ਼ਾਮਲ ਹੈ। ਅਮਰੀਕਾ ਦੀ  ਐੱਫ. ਬੀ. ਆਈ ਨੇ ਉਸ 'ਤੇ ਢਾਈ ਲੱਖ ਡਾਲਰ ਦਾ ਇਨਾਮ ਵੀ ਰੱਖਿਆ ਹੈ। ਐੱਫ.ਬੀ.ਆਈ. ਨੇ ਐਕਸ 'ਤੇ ਪੋਸਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਅਮਰੀਕਾ ਵਿੱਚ ਰਹਿੰਦੇ ਭਦਰੇਸ਼ ਕੁਮਾਰ ਪਟੇਲ ਨਾਮੀਂ ਇਸ ਨੌਜਵਾਨ ਨੇ 2015 ਵਿਚ ਆਪਣੀ ਪਤਨੀ ਪਲਕ ਪਟੇਲ ਦਾ ਕਤਲ ਕੀਤਾ ਸੀ ਅਤੇ ਉਦੋਂ ਉਹ ਭਗੌੜਾ ਹੈ।

ਇਹ ਵੀ ਪੜ੍ਹੋ: ਈਰਾਨ ਦਾ ਬਦਲਾ ਸ਼ੁਰੂ! ਹਿਜ਼ਬੁੱਲਾ ਨੇ ਇਜ਼ਰਾਈਲ 'ਤੇ ਕੀਤਾ ਵੱਡਾ ਹਮਲਾ, 100 ਤੋਂ ਵੱਧ ਰਾਕੇਟ ਦਾਗੇ (ਵੀਡੀਓ)

ਮੀਡੀਆ ਰਿਪੋਰਟਾਂ ਅਨੁਸਾਰ ਉਸ ਸਮੇਂ ਭਦਰੇਸ਼ ਕੁਮਾਰ ਪਟੇਲ ਦੀ ਉਮਰ 24 ਸਾਲ ਸੀ। ਭਦਰੇਸ਼ ਅਤੇ ਉਸ ਦੀ ਪਤਨੀ ਪਲਕ ਦੋਵੇਂ ਅਮਰੀਕਾ ਦੇ ਹੈਨੋਵਰ, ਮੈਰੀਲੈਂਡ ਸੂਬੇ ਵਿੱਚ ਸਥਿਤ ਇੱਕ ਡੰਕਿਨ ਡੋਨਟਸ (ਕੌਫੀ ਸ਼ਾਪ) ਵਿੱਚ ਇਕੱਠੇ ਕੰਮ ਕਰਦੇ ਸਨ। ਭਦਰੇਸ਼ ਨੇ ਡੰਕਿਨ ਡੋਨਟਸ ਦੀ ਰਸੋਈ ਵਿੱਚ ਹੀ ਆਪਣੀ 21 ਸਾਲਾ ਪਤਨੀ ਪਲਕ ਪਟੇਲ 'ਤੇ ਤੇਜ਼ਧਾਰ ਚਾਕੂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ ਸੀ। ਘਟਨਾ ਦੇ ਸਮੇਂ ਬਹੁਤ ਸਾਰੇ ਗਾਹਕ ਸਮੇਂ ਮੌਕੇ 'ਤੇ ਮੌਜੂਦ ਸਨ। ਕਤਲ ਤੋਂ ਲਗਭਗ ਇੱਕ ਮਹੀਨਾ ਪਹਿਲਾਂ ਇਸ ਜੋੜੇ ਦੇ ਵੀਜ਼ੇ ਦੀ ਮਿਆਦ ਵੀ ਖ਼ਤਮ ਹੋ ਗਈ ਸੀ ਅਤੇ ਜਾਂਚਕਰਤਾਵਾਂ ਦਾ ਮੰਨਣਾ ਹੈ ਕਿ ਭਦਰੇਸ਼ ਦੀ ਪਤਨੀ ਪਲਕ ਭਾਰਤ ਜਾਣਾ ਚਾਹੁੰਦੀ ਸੀ ਪਰ ਉਸ ਦੇ ਪਤੀ ਨੇ ਇਸ ਦਾ ਵਿਰੋਧ ਕੀਤਾ। ਜ਼ਿਕਰਯੋਗ ਹੈ ਕਿ ਐੱਫ.ਬੀ.ਆਈ. ਭਦਰੇਸ਼ ਨੂੰ ਹਥਿਆਰਬੰਦ ਅਤੇ ਬੇਹੱਦ ਖ਼ਤਰਨਾਕ ਅਪਰਾਧੀ ਮੰਨਦੀ ਹੈ। ਇਸ ਤੋਂ ਪਹਿਲਾਂ ਵੀ 2017 ਵਿਚ ਐੱਫ.ਬੀ.ਆਈ. ਨੇ ਭਦਰੇਸ਼ ਨੂੰ ਗ੍ਰਿਫ਼ਤਾਰ ਕਰਨ ਵਿੱਚ ਮਦਦ ਕਰਨ ਲਈ 1 ਲੱਖ ਡਾਲਰ ਦੇ ਇਨਾਮ ਦਾ ਐਲਾਨ ਕੀਤਾ ਸੀ ਪਰ ਉਹ ਅਜੇ ਵੀ ਫਰਾਰ ਹੈ।

ਇਹ ਵੀ ਪੜ੍ਹੋ: ਵਧੇਰੇ ਭਾਰਤੀ ਚਾਹੁੰਦੇ ਹਨ ਮਜ਼ਬੂਤ ਨੇਤਾ, ਮੌਜੂਦਾ ਸਰਕਾਰ ਦੇ ਕੰਮਕਾਜ ਤੋਂ ਸੰਤੁਸ਼ਟ: ਅਧਿਐਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8 

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।


author

cherry

Content Editor

Related News