ਸਿਡਨੀ 'ਚ ਆਸਟ੍ਰੇਲੀਆਈ ਪੁਲਸ ਵੱਲੋਂ ਕੀਤੀ ਫਾਇਰਿੰਗ 'ਚ ਭਾਰਤੀ ਨਾਗਰਿਕ ਦੀ ਮੌਤ

Wednesday, Mar 01, 2023 - 05:28 AM (IST)

ਸਿਡਨੀ 'ਚ ਆਸਟ੍ਰੇਲੀਆਈ ਪੁਲਸ ਵੱਲੋਂ ਕੀਤੀ ਫਾਇਰਿੰਗ 'ਚ ਭਾਰਤੀ ਨਾਗਰਿਕ ਦੀ ਮੌਤ

ਇੰਟਰਨੈਸ਼ਨਲ ਡੈਸਕ : ਆਸਟ੍ਰੇਲੀਆਈ ਪੁਲਸ ਨੇ ਸਿਡਨੀ ਦੇ ਇਕ ਰੇਲਵੇ ਸਟੇਸ਼ਨ 'ਤੇ ਇਕ ਸਫ਼ਾਈ ਕਰਮਚਾਰੀ ਨੂੰ ਕਥਿਤ ਤੌਰ 'ਤੇ ਚਾਕੂ ਮਾਰਨ ਅਤੇ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ 'ਤੇ ਹਮਲੇ ਦੀ ਕੋਸ਼ਿਸ਼ ਕਰਨ ਵਾਲੇ 32 ਸਾਲਾ ਇਕ ਭਾਰਤੀ ਨਾਗਰਿਕ ਨੂੰ ਮੰਗਲਵਾਰ ਗੋਲ਼ੀ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਤ ਹੋ ਗਈ। ਸਿਡਨੀ 'ਚ ਭਾਰਤੀ ਕੌਂਸਲੇਟ ਜਨਰਲ ਨੇ ਮ੍ਰਿਤਕ ਦੀ ਪਛਾਣ ਤਾਮਿਲਨਾਡੂ ਦੇ ਰਹਿਣ ਵਾਲੇ ਮੁਹੰਮਦ ਰਹਿਮਤੁੱਲਾ ਸਈਦ ਅਹਿਮਦ ਵਜੋਂ ਕੀਤੀ ਹੈ।

ਇਹ ਵੀ ਪੜ੍ਹੋ : ਕਰਤਾਰਪੁਰ ਕੋਰੀਡੋਰ 'ਚ ਨੌਕਰੀ ਕਰਨ ਵਾਲੇ ਘਰ ਦੇ ਕਮਾਊ ਪੁੱਤ ਨੇ ਕੀਤੀ ਖ਼ੁਦਕੁਸ਼ੀ, ਮਾਂ ਦਾ ਰੋ-ਰੋ ਬੁਰਾ ਹਾਲ

'ਸਿਡਨੀ ਮਾਰਨਿੰਗ ਹੈਰਾਲਡ' ਅਖ਼ਬਾਰ ਨੇ ਪੁਲਸ ਅਧਿਕਾਰੀਆਂ ਦੇ ਹਵਾਲੇ ਨਾਲ ਦੱਸਿਆ ਕਿ ਅਹਿਮਦ ਨੇ ਮੰਗਲਵਾਰ ਨੂੰ ਸਿਡਨੀ ਦੇ ਔਬਰਨ ਰੇਲਵੇ ਸਟੇਸ਼ਨ 'ਤੇ ਇਕ 28 ਸਾਲਾ ਸਫ਼ਾਈ ਕਰਮਚਾਰੀ ਨਾਲ ਕਥਿਤ ਤੌਰ 'ਤੇ ਕੁੱਟਮਾਰ ਕੀਤੀ। ਖ਼ਬਰਾਂ 'ਚ ਕਿਹਾ ਗਿਆ ਕਿ ਥਾਣੇ 'ਚੋਂ ਨਿਕਲ ਰਹੇ 2 ਪੁਲਸ ਅਧਿਕਾਰੀਆਂ 'ਤੇ ਵੀ ਅਹਿਮਦ ਨੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਇਸ ਵਿੱਚ ਕਿਹਾ ਗਿਆ ਕਿ ਇਕ ਪੁਲਸ ਅਧਿਕਾਰੀ ਨੇ 3 ਗੋਲੀਆਂ ਚਲਾਈਆਂ, ਜਿਨ੍ਹਾਂ 'ਚੋਂ 2 ਅਹਿਮਦ ਦੀ ਛਾਤੀ 'ਚ ਲੱਗੀਆਂ।

ਇਹ ਵੀ ਪੜ੍ਹੋ : ਯੂਕ੍ਰੇਨ ਨੇ ਰੂਸ 'ਚ ਮਚਾਈ ਤਬਾਹੀ, ਇਕ ਤੋਂ ਬਾਅਦ ਇਕ ਕੀਤੇ ਡਰੋਨ ਹਮਲੇ, ਟੀਵੀ-ਰੇਡੀਓ ਸਟੇਸ਼ਨ ਹੈਕ

ਡਾਕਟਰੀ ਕਰਮਚਾਰੀਆਂ ਨੇ ਅਹਿਮਦ ਦਾ ਇਲਾਜ ਕੀਤਾ ਅਤੇ ਸਥਾਨਕ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਇਸ ਵਿੱਚ ਕਿਹਾ ਗਿਆ ਕਿ ਪੁਲਸ ਅਧਿਕਾਰੀ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਕੀ ਅਹਿਮਦ ਨੂੰ ਕੋਈ ਮਾਨਸਿਕ ਸਿਹਤ ਸਮੱਸਿਆ ਸੀ।

ਉੱਥੇ, ਭਾਰਤੀ ਵਣਜ ਦੂਤਘਰ ਨੇ ਇਸ ਘਟਨਾ ਦਾ ਨੋਟਿਸ ਲਿਆ ਹੈ ਅਤੇ ਇਕ ਬਿਆਨ 'ਚ ਕਿਹਾ ਹੈ ਕਿ ਇਹ ਘਟਨਾ ਬੇਹੱਦ ਚਿੰਤਾਜਨਕ ਅਤੇ ਮੰਦਭਾਗੀ ਹੈ। ਅਸੀਂ ਰਸਮੀ ਤੌਰ 'ਤੇ ਵਿਦੇਸ਼ੀ ਮਾਮਲਿਆਂ ਅਤੇ ਵਪਾਰ ਵਿਭਾਗ, ਨਿਊ ਸਾਊਥ ਵੇਲਜ਼ ਦਫ਼ਤਰ ਦੇ ਨਾਲ-ਨਾਲ ਰਾਜ ਪੁਲਸ ਅਧਿਕਾਰੀਆਂ ਕੋਲ ਮਾਮਲਾ ਉਠਾਇਆ ਹੈ। ਨਿਊ ਸਾਊਥ ਵੇਲਜ਼ ਪੁਲਸ ਦੇ ਅਸਿਸਟੈਂਟ ਕਮਿਸ਼ਨਰ ਸਟੂਅਰਟ ਸਮਿਥ ਨੇ ਕਿਹਾ ਕਿ ਅਧਿਕਾਰੀਆਂ ਕੋਲ ਜਵਾਬੀ ਕਾਰਵਾਈ ਦੇ ਲਈ ਕੁਝ ਹੀ ਸਕਿੰਟ ਸਨ ਅਤੇ ਉਨ੍ਹਾਂ ਕੋਲ ਅਹਿਮਦ ਨੂੰ ਗੋਲ਼ੀ ਮਾਰਨ ਤੋਂ ਇਲਾਵਾ ਕੋਈ ਚਾਰਾ ਨਹੀਂ ਸੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News