ਜੰਗ ਵਿਚਾਲੇ ਚਿੰਤਾਜਨਕ ਖ਼ਬਰ; ਅਬੂ ਧਾਬੀ 'ਚ ਮਿਜ਼ਾਈਲ ਹਮਲਾ; ਭਾਰਤੀ ਨਾਗਰਿਕ ਜ਼ਖ਼ਮੀ
Monday, Mar 23, 2026 - 10:16 AM (IST)
ਅਬੂ ਧਾਬੀ/ਦੁਬਈ (ਭਾਸ਼ਾ): ਸੰਯੁਕਤ ਅਰਬ ਅਮੀਰਾਤ ਦੀ ਰਾਜਧਾਨੀ ਅਬੂ ਧਾਬੀ ਵਿੱਚ ਇੱਕ ਮਿਜ਼ਾਈਲ ਹਮਲੇ ਦੌਰਾਨ ਭਾਰਤੀ ਨਾਗਰਿਕ ਦੇ ਜ਼ਖ਼ਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸਰੋਤਾਂ ਅਨੁਸਾਰ ਅਬੂ ਧਾਬੀ ਦੇ ਅਲ ਸ਼ਵਾਮੇਖ ਇਲਾਕੇ ਵਿੱਚ ਹਵਾਈ ਰੱਖਿਆ ਪ੍ਰਣਾਲੀ ਵੱਲੋਂ ਮਾਰ ਗਿਰਾਏ ਗਏ ਇਕ ਮਿਜ਼ਾਈਲ ਦਾ ਮਲਬਾ ਡਿੱਗਣ ਕਾਰਨ ਇਕ ਭਾਰਤੀ ਨਾਗਰਿਕ ਮਾਮੂਲੀ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ।
ਹਵਾਈ ਰੱਖਿਆ ਪ੍ਰਣਾਲੀ ਨੇ ਮਿਜ਼ਾਈਲ ਨੂੰ ਕੀਤਾ ਤਬਾਹ
ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਹੈ ਕਿ ਹਵਾਈ ਰੱਖਿਆ ਪ੍ਰਣਾਲੀ ਨੇ ਆ ਰਹੀ ਇੱਕ ਬੈਲਿਸਟਿਕ ਮਿਜ਼ਾਈਲ ਨੂੰ ਸਫਲਤਾਪੂਰਵਕ ਨਿਸ਼ਾਨਾ ਬਣਾ ਕੇ ਹਵਾ ਵਿੱਚ ਹੀ ਤਬਾਹ ਕਰ ਦਿੱਤਾ। ਹਾਲਾਂਕਿ ਮਿਜ਼ਾਈਲ ਦੇ ਟੁੱਟਣ ਤੋਂ ਬਾਅਦ ਉਸ ਦਾ ਮਲਬਾ ਰਿਹਾਇਸ਼ੀ ਇਲਾਕੇ ਵਿੱਚ ਜਾ ਡਿੱਗਿਆ, ਜਿਸ ਦੀ ਲਪੇਟ ਵਿੱਚ ਆਉਣ ਕਾਰਨ ਉੱਥੇ ਮੌਜੂਦ ਭਾਰਤੀ ਨਾਗਰਿਕ ਨੂੰ ਸੱਟਾਂ ਲੱਗੀਆਂ। ਘਟਨਾ ਤੋਂ ਤੁਰੰਤ ਬਾਅਦ ਐਮਰਜੈਂਸੀ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਨੂੰ ਸੰਭਾਲਿਆ।
ਅਧਿਕਾਰਤ ਬਿਆਨ ਅਤੇ ਅਫ਼ਵਾਹਾਂ ਤੋਂ ਬਚਣ ਦੀ ਅਪੀਲ
ਅਬੂ ਧਾਬੀ ਦੇ ਮੀਡੀਆ ਦਫ਼ਤਰ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' (ਪਹਿਲਾਂ ਟਵਿੱਟਰ) 'ਤੇ ਇਕ ਪੋਸਟ ਰਾਹੀਂ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪ੍ਰਸ਼ਾਸਨ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਸਿਰਫ਼ ਅਧਿਕਾਰਤ ਸਰੋਤਾਂ ਤੋਂ ਮਿਲੀ ਜਾਣਕਾਰੀ 'ਤੇ ਹੀ ਭਰੋਸਾ ਕਰਨ ਅਤੇ ਕਿਸੇ ਵੀ ਤਰ੍ਹਾਂ ਦੀਆਂ ਅਣਪੁਸ਼ਟ ਖ਼ਬਰਾਂ ਜਾਂ ਅਫ਼ਵਾਹਾਂ ਫੈਲਾਉਣ ਤੋਂ ਗੁਰੇਜ਼ ਕਰਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
