ਨੇਪਾਲ ਤੋਂ ਆਈ ਦੁੱਖਦਾਇਕ ਖ਼ਬਰ, ਭਾਰਤੀ ਨਾਗਰਿਕ ਦੀ ਗੋਲੀ ਮਾਰ ਕੇ ਹੱਤਿਆ

Sunday, Dec 25, 2022 - 05:57 PM (IST)

ਨੇਪਾਲ ਤੋਂ ਆਈ ਦੁੱਖਦਾਇਕ ਖ਼ਬਰ, ਭਾਰਤੀ ਨਾਗਰਿਕ ਦੀ ਗੋਲੀ ਮਾਰ ਕੇ ਹੱਤਿਆ

ਕਾਠਮੰਡੂ (ਭਾਸ਼ਾ)- ਦੱਖਣੀ ਨੇਪਾਲ ਵਿੱਚ ਪੰਜ ਅਣਪਛਾਤੇ ਬੰਦੂਕਧਾਰੀਆਂ ਨੇ ਇੱਕ ਭਾਰਤੀ ਨਾਗਰਿਕ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਮ੍ਰਿਤਕ ਦੀ ਪਛਾਣ ਮੋਤੀਹਾਰੀ ਛੌੜਾਦਾਨੋ ਵਸਨੀਕ 45 ਸਾਲਾ ਸ਼ਿਵਪੂਜਨ ਯਾਦਵ ਵਜੋਂ ਹੋਈ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਯਾਦਵ ਨੂੰ ਮਹਾਗੜ੍ਹੀਮਈ ਨਗਰਪਾਲਿਕਾ ਖੇਤਰ ਵਿੱਚ ਗੋਲੀ ਮਾਰੀ ਗਈ। 

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ 'ਚ ਬਰਫੀਲੇ ਤੂਫਾਨ ਨੇ ਮਚਾਈ ਤਬਾਹੀ, 18 ਲੋਕਾਂ ਦੀ ਮੌਤ (ਤਸਵੀਰਾਂ)

ਉਨ੍ਹਾਂ ਦੱਸਿਆ ਕਿ ਦੋ ਬਾਈਕ ਸਵਾਰ ਪੰਜ ਵਿਅਕਤੀਆਂ ਨੇ ਯਾਦਵ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਤੋਂ ਤੁਰੰਤ ਬਾਅਦ ਯਾਦਵ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇੱਕ ਸ਼ੱਕੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News