ਰੋਮ ''ਚ ਰਾਜਦੂਤ ਵਾਣੀ ਰਾਓ ਦੀ ਅਗਵਾਈ ਹੇਠ ਭਾਰਤੀ ਭਾਈਚਾਰੇ ਨੇ ਧੂਮਧਾਮ ਨਾਲ ਮਨਾਇਆ ਗਣਤੰਤਰ ਦਿਵਸ

Tuesday, Jan 27, 2026 - 04:44 AM (IST)

ਰੋਮ ''ਚ ਰਾਜਦੂਤ ਵਾਣੀ ਰਾਓ ਦੀ ਅਗਵਾਈ ਹੇਠ ਭਾਰਤੀ ਭਾਈਚਾਰੇ ਨੇ ਧੂਮਧਾਮ ਨਾਲ ਮਨਾਇਆ ਗਣਤੰਤਰ ਦਿਵਸ

ਰੋਮ (ਦਲਵੀਰ ਸਿੰਘ ਕੈਂਥ) : ਭਾਰਤ ਦਾ 77ਵਾਂ ਗਣਤੰਤਰ ਦਿਵਸ ਦੁਨੀਆ ਭਰ ਵਿੱਚ ਰੈਣ-ਬਸੇਰਾ ਕਰਦੇ ਭਾਰਤੀਆਂ ਨੇ ਬਹੁਤ ਹੀ ਸ਼ਾਨੋ-ਸ਼ੌਕਤ ਨਾਲ ਮਨਾਇਆ। ਭਾਰਤੀ ਅੰਬੈਂਸੀ ਰੋਮ ਵਿਖੇ ਵੀ ਸਤਿਕਾਰਤ ਮੈਡਮ ਵਾਣੀ ਰਾਓ ਰਾਜਦੂਤ ਦੀ ਅਗਵਾਈ ਵਿੱਚ ਭਾਰਤੀ ਭਾਈਚਾਰੇ ਨੇ ਰਲ-ਮਿਲ ਕੇ ਗਣਤੰਤਰ ਦਿਵਸ ਸਮਾਗਮ ਮਨਾਇਆ। ਭਾਰਤ ਦੇ ਰਾਸ਼ਟਰੀ ਝੰਡੇ ਤਿਰੰਗੇ ਨੂੰ ਲਹਿਰਾਉਣ ਦੀ ਰਸਮ ਮੈਡਮ ਵਾਣੀ ਰਾਓ ਨੇ ਅਦਾ ਕਰਨ ਤੋਂ ਬਾਅਦ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ ਰਾਸ਼ਟਰ ਦੇ ਨਾਮ ਸੰਦੇਸ਼ ਪੜ੍ਹ ਕੇ ਸੁਣਾਇਆ।

PunjabKesari

ਇਸ ਮੌਕੇ ਮੈਡਮ ਵਾਣੀ ਰਾਓ ਨੇ ਗਣਤੰਤਰ ਦਿਵਸ ਸਮਾਰੋਹ ਵਿੱਚ ਹਾਜ਼ਰੀਨ ਭਾਰਤ ਪ੍ਰੇਮੀਆਂ ਨੂੰ ਦੇਸ਼ ਦੀ ਉੱਨਤੀ ਲਈ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਭਾਰਤ ਦੁਨੀਆ ਵਿੱਚ ਵਿਲੱਖਣ ਸਥਾਨ ਰੱਖਦਾ ਹੈ ਆਓ ਸਾਰੇ ਇਸ ਨੂੰ ਹੋਰ ਅੱਗੇ ਲੈ ਚੱਲੀਏ।ਤੁਹਾਨੂੰ ਸਭ ਨੂੰ ਮੁਬਾਰਕਬਾਦ ਹੈ ਕਿ ਭਾਰਤ ਦੇ 77ਵੇਂ ਗਣਤੰਤਰ ਦਿਵਸ ਵਿੱਚ ਸ਼ਰੀਕ ਹੋ ਵਿਦੇਸ਼ੀ ਧਰਤੀ ਤੇ ਦੇਸ਼ ਦਾ ਨਾਮ ਚਮਕਾ ਰਹੇ ਹੋ। ਇਟਲੀ ਦੇ ਭਾਰਤੀ ਬੱਚੇ ਵਿੱਦਿਅਕ ਖੇਤਰ ਵਿੱਚ ਖੂਬ ਭਾਰਤ ਦਾ ਨਾਮ ਚਮਕਾ ਰਹੇ ਹਨ ਜੋ ਕਿ ਕਾਬਲੇ ਤਾਰੀਫ਼ ਕਾਰਵਾਈ ਹੈ।

PunjabKesari

ਉਨ੍ਹਾਂ ਅੱਗੇ ਕਿਹਾ ਕਿ ਭਾਰਤੀ ਅੰਬੈਸੀ ਰੋਮ ਹਮੇਸ਼ਾ ਹੀ ਭਾਈਚਾਰੇ ਦੀ ਸੇਵਾ ਵਿੱਚ ਲੱਗੀ ਹੋਈ ਹੈ। ਇਸ ਮੌਕੇ ਬਹੁ ਗਿਣਤੀ ਭਾਰਤੀਆਂ ਨੇ ਸ਼ਮੂਲੀਅਤ ਕੀਤੀ ਜਿਸ ਦਾ ਅੰਬੈਂਸੀ ਸਟਾਫ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਆਏ ਹੋਏ ਮਹਿਮਾਨਾਂ ਨੇ ਭਾਰਤੀ ਖਾਣੇ ਦਾ ਵੀ ਲੁਤਫ਼ ਲਿਆ।


author

Sandeep Kumar

Content Editor

Related News