ਸ਼੍ਰੀਲੰਕਾ 'ਚ ਸਮੁੰਦਰ 'ਚ ਡੁੱਬਣ ਕਾਰਨ ਭਾਰਤੀ ਪਤੀ-ਪਤਨੀ ਦੀ ਮੌਤ
Wednesday, Jun 05, 2024 - 03:24 PM (IST)

ਕੋਲੰਬੋ (ਭਾਸ਼ਾ): ਸ਼੍ਰੀਲੰਕਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਸ੍ਰੀਲੰਕਾ ਵਿਚ ਪਰਿਵਾਰਕ ਛੁੱਟੀਆਂ ਮਨਾਉਣ ਆਏ ਇਕ ਭਾਰਤੀ ਜੋੜੇ ਦੀ ਦੇਸ਼ ਦੇ ਦੱਖਣ ਵਿਚ ਹੰਬਨਟੋਟਾ ਨੇੜੇ ਸਮੁੰਦਰ ਵਿਚ ਡੁੱਬਣ ਨਾਲ ਮੌਤ ਹੋ ਗਈ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਮ੍ਰਿਤਕਾਂ ਦੀ ਪਛਾਣ 35 ਸਾਲਾ ਵਿਅਕਤੀ ਅਤੇ 33 ਸਾਲਾ ਔਰਤ ਵਜੋਂ ਹੋਈ ਹੈ ਅਤੇ ਦੋਵੇਂ ਭਾਰਤੀ ਨਾਗਰਿਕ ਸਨ।
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ ਤੋਂ ਦੁੱਖਦਾਇਕ ਖ਼ਬਰ, ਸੜਕ ਹਾਦਸੇ 'ਚ ਤੇਲਗੂ ਵਿਅਕਤੀ ਦੀ ਮੌਤ
ਮੁੱਢਲੀ ਜਾਂਚ ਮੁਤਾਬਕ ਦੋਵੇਂ ਪਤੀ-ਪਤਨੀ ਸਨ। ਨਿਊਜ਼ ਪੋਰਟਲ 'ਅਦਾਦਿਰਾਨਾ। ਐਲਕੇ ਦੀ ਖ਼ਬਰ ਅਨੁਸਾਰ,"ਇਹ ਘਟਨਾ ਮੰਗਲਵਾਰ ਨੂੰ ਕਿਰਿੰਡਾ ਬੀਚ 'ਤੇ ਸੈਲਾਨੀਆਂ ਨਾਲ ਵਾਪਰੀ ਜੋ ਆਪਣੇ ਪਰਿਵਾਰਾਂ ਨਾਲ ਆਏ ਸਨ।" ਪੁਲਸ ਨੇ ਮ੍ਰਿਤਕ ਦੀ ਪਛਾਣ ਨਹੀਂ ਦੱਸੀ ਹੈ। ਪੁਲਸ ਨੇ ਦੱਸਿਆ ਕਿ ਸਮੁੰਦਰ ਦੀਆਂ ਤੇਜ਼ ਲਹਿਰਾਂ ਕਾਰਨ ਡੁੱਬਣ ਵਾਲੇ ਦੋ ਵਿਅਕਤੀਆਂ ਨੂੰ ਬਚਾ ਲਿਆ ਗਿਆ ਪਰ ਹਸਪਤਾਲ ਲਿਜਾਂਦੇ ਸਮੇਂ ਉਨ੍ਹਾਂ ਦੀ ਮੌਤ ਹੋ ਗਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।