ਕੈਨੇਡਾ ''ਚ ਨੌਜਵਾਨ ਦਾ ਸ਼ਰਮਨਾਕ ਕਾਰਾ, ਭਾਰਤੀ ਜੋੜੇ ''ਤੇ ਕੀਤੀਆਂ ਅਸ਼ਲੀਲ ਟਿੱਪਣੀਆਂ, ਵੀਡੀਓ ਵਾਇਰਲ
Wednesday, Oct 01, 2025 - 03:21 PM (IST)

ਇੰਟਰਨੈਸ਼ਨਲ ਡੈਸਕ- ਕੈਨੇਡਾ ਤੋਂ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਟੋਰਾਂਟੋ ਵਿਖੇ ਇਕ ਸ਼੍ਰੀਲੰਕਾਈ ਨਾਗਰਿਕ ਇਕ ਭਾਰਤੀ ਜੋੜੇ ਨੂੰ ਸੜਕ ‘ਤੇ ਤੰਗ-ਪਰੇਸ਼ਾਨ ਕਰਦਾ ਦਿਖਾਈ ਦਿੰਦਾ ਹੈ। ਇਸ ਮਾਮਲੇ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਮਗਰੋਂ ਲੋਕਾਂ ਵਿੱਚ ਕਾਫ਼ੀ ਗੁੱਸਾ ਦੇਖਿਆ ਜਾ ਰਿਹਾ ਹੈ ਤੇ ਮੁਲਜ਼ਮ ਖ਼ਿਲਾਫ਼ ਪੁਲਸ ਕੋਲੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
ਵੀਡੀਓ ਵਿੱਚ ਆਦਮੀ ਔਰਤ 'ਤੇ ਅਸ਼ਲੀਲ ਟਿੱਪਣੀਆਂ ਕਰਦਾ ਦਿਖਾਈ ਦੇ ਰਿਹਾ ਹੈ, ਜਿਸ ‘ਤੇ ਉਸ ਦਾ ਪਤੀ ਗੁੱਸੇ 'ਚ ਆ ਕੇ ਮੁਲਜ਼ਮ ਨਾਲ ਬਹਿਸਬਾਜ਼ੀ ਕਰਦਾ ਹੈ ਤੇ ਦੋਵੇਂ ਉਸ ਦੇ ਫ਼ੋਨ 'ਚੋਂ ਵੀਡੀਓ ਡਿਲੀਟ ਕਰਨ ਦੀ ਵੀ ਕੋਸ਼ਿਸ਼ ਕਰਦੇ ਹਨ।
Sri Lankan harassing an Indian couple in Toronto,Canada. This langlu has a habit of targeting Indians. pic.twitter.com/SLo1lDmb3k
— Desi king (@DesiKing_) September 28, 2025
ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਹੋਣ ਮਗਰੋਂ ਲੋਕਾਂ ਨੇ ਪੁਲਸ ਪ੍ਰਸ਼ਾਸਨ ਨੂੰ ਇਹ ਵੀਡੀਓ ਟੈਗ ਕਰ ਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਲੋਕਾਂ ਨੇ ਲਿਖਿਆ ਕਿ ਟੋਰਾਂਟੋ ਵਿੱਚ ਭਾਰਤੀ ਜੋੜੇ ਨੂੰ ਤੰਗ ਕਰਨਾ ਨਫਰਤੀ ਅਪਰਾਧ (Hate Crime) ਹੈ ਅਤੇ ਅਜਿਹੇ ਲੋਕਾਂ ਖਿਲਾਫ਼ ਤੁਰੰਤ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ, ਤਾਂ ਜੋ ਬਾਕੀ ਲੋਕ ਸੁਰੱਖਿਅਤ ਮਹਿਸੂਸ ਕਰ ਸਕਣ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e