ਕੈਨੇਡਾ ਦੇ ਬਰੈਂਪਟਨ ''ਚ ਧੂਮਧਾਮ ਨਾਲ ਮਨਾਇਆ ਗਿਆ ''ਦੁਸਹਿਰਾ'' (ਤਸਵੀਰਾਂ)

10/06/2022 11:41:18 AM

ਇੰਟਰਨੈਸ਼ਨਲ ਡੈਸਕ (ਬਿਊਰੋ): ਭਾਰਤ ਵਿਚ ਜਿੱਥੇ ਬੁੱਧਵਾਰ ਨੂੰ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ, ਉੱਥੇ ਕੈਨੇਡਾ ਵਿਚ ਵੀ ਇਹ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ।ਭਾਰਤ ਵਿੱਚ ਹੀ ਨਹੀਂ ਸਗੋਂ ਦੁਨੀਆ ਦੇ ਸਾਰੇ ਦੇਸ਼ਾਂ ਵਿੱਚ ਵੀ ਦੁਸਹਿਰੇ ਦੇ ਤਿਉਹਾਰ ਨੂੰ ਲੈ ਕੇ ਭਾਰਤੀਆਂ ਵਿੱਚ ਖਾਸ ਉਤਸ਼ਾਹ ਸੀ। ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ। ਇਸ ਵਿੱਚ ਲਗਭਗ 15000 ਭਾਰਤੀ ਹਿੰਦੂਆਂ ਨੇ ਭਾਗ ਲਿਆ। ਬਰੈਂਪਟਨ ਵਿੱਚ ਦੁਸਹਿਰੇ ਦਾ ਤਿਉਹਾਰ ਅਜਿਹੇ ਸਮੇਂ ਵਿੱਚ ਮਨਾਇਆ ਗਿਆ ਜਦੋਂ ਇੱਕ ਦਿਨ ਪਹਿਲਾਂ ਇੱਥੇ ਕਥਿਤ ਨਫ਼ਰਤੀ ਅਪਰਾਧ ਦਾ ਮਾਮਲਾ ਸਾਹਮਣੇ ਆਇਆ ਸੀ।


ਕੈਨੇਡਾ ਵਿੱਚ ਕਿਸੇ ਵੀ ਹਿੰਦੂ ਧਾਰਮਿਕ ਸਮਾਗਮ ਦਾ ਇਹ ਸਭ ਤੋਂ ਵੱਡਾ ਇਕੱਠ ਸੀ। ਦੁਸਹਿਰੇ 'ਤੇ ਵੱਡੀ ਗਿਣਤੀ 'ਚ ਭਾਰਤੀ ਇਕੱਠੇ ਹੋਏ, ਸਾਰਿਆਂ ਨੇ ਰਾਮਲੀਲਾ ਦਾ ਆਨੰਦ ਮਾਣਿਆ ਅਤੇ ਆਤਿਸ਼ਬਾਜ਼ੀ ਵੀ ਕੀਤੀ ਗਈ।ਬਰੈਂਪਟਨ ਵਿੱਚ ਹਿੰਦੂ ਸਭਾ ਦੇ ਮੰਦਰ ਵਿੱਚ ਦੁਸਹਿਰੇ ਮੌਕੇ ਇਹ ਸ਼ਾਨਦਾਰ ਸਮਾਗਮ ਕਰਵਾਇਆ ਗਿਆ। ਦੁਸਹਿਰੇ ਦੇ ਤਿਉਹਾਰ ਦੀਆਂ ਕਈ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਦੇਖਿਆ ਜਾ ਸਕਦਾ ਹੈ ਕਿ ਹਜ਼ਾਰਾਂ ਲੋਕ ਬੈਠ ਕੇ ਰਾਮਲੀਲਾ ਦੇਖ ਰਹੇ ਹਨ। ਇਸ ਤੋਂ ਬਾਅਦ ਬੁਰਾਈ 'ਤੇ ਚੰਗਿਆਈ ਦੀ ਜਿੱਤ ਦੇ ਪ੍ਰਤੀਕ ਇਸ ਤਿਉਹਾਰ 'ਤੇ ਜ਼ੋਰਦਾਰ ਆਤਿਸ਼ਬਾਜ਼ੀ ਕੀਤੀ ਗਈ।

ਬਰੈਂਪਟਨ ਦੇ ਮੇਅਰ ਪੈਟਰਿਕ ਬ੍ਰਾਊਨ ਨੇ ਵੀ ਇਸ ਦੁਸਹਿਰੇ ਦੇ ਜਸ਼ਨ ਵਿੱਚ ਹਿੱਸਾ ਲਿਆ। ਉਨ੍ਹਾਂ ਟਵੀਟ ਕੀਤਾ ਕਿ ਮੈਂ ਹਿੰਦੂ ਸਭਾ ਵਿੱਚ ਦੁਸਹਿਰਾ ਮਨਾਉਣ ਲਈ ਹਜ਼ਾਰਾਂ ਲੋਕਾਂ ਨਾਲ ਜੁੜਿਆ। ਬਹੁਤ ਖੁਸ਼ੀ ਹੋਈ। ਸਾਡੇ ਸ਼ਹਿਰ ਵਿੱਚ ਜਸ਼ਨ ਮਨਾ ਰਹੇ ਸਾਰੇ ਲੋਕਾਂ ਨੂੰ ਦੁਸਹਿਰੇ ਦੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ! ਜੈ ਸ਼੍ਰੀਰਾਮ।

ਪੜ੍ਹੋ ਇਹ ਅਹਿਮ ਖ਼ਬਰ-ਦੁਬਈ 'ਚ ਚਮਕੀ ਭਾਰਤੀ ਦੀ ਕਿਸਮਤ, ਜਿੱਤਿਆ 44 ਕਰੋੜ ਦਾ ਜੈਕਪਾਟ

ਬਰੈਂਪਟਨ ਵਿੱਚ ਨਫ਼ਰਤੀ ਅਪਰਾਧ ਦੀ ਖ਼ਬਰ 

ਹਾਲ ਹੀ 'ਚ ਕੈਨੇਡਾ ਦੇ ਬਰੈਂਪਟਨ 'ਚ ਸ਼੍ਰੀ ਭਗਵਦ ਗੀਤਾ ਪਾਰਕ 'ਚ ਭੰਨਤੋੜ ਦੀ ਖ਼ਬਰ ਆਈ ਸੀ। ਹਾਲਾਂਕਿ ਸਥਾਨਕ ਪ੍ਰਸ਼ਾਸਨ ਨੇ ਕਿਹਾ ਸੀ ਕਿ ਪਾਰਕ ਦੇ ਸਾਈਨ ਬੋਰਡ ਨੂੰ ਕਿਸੇ ਵੀ ਤਰ੍ਹਾਂ ਨਾਲ ਤੋੜਿਆ ਨਹੀਂ ਗਿਆ ਹੈ। ਸ੍ਰੀ ਭਗਵਦ ਗੀਤਾ ਪਾਰਕ ਨੂੰ ਪਹਿਲਾਂ ਟਰੋਅਰਜ਼ ਵਜੋਂ ਜਾਣਿਆ ਜਾਂਦਾ ਸੀ। ਹਾਲ ਹੀ ਵਿੱਚ ਇਸਦਾ ਨਾਮ ਬਦਲ ਕੇ ਸ਼੍ਰੀ ਭਗਵਦ ਗੀਤਾ ਪਾਰਕ ਰੱਖਿਆ ਗਿਆ ਸੀ ਅਤੇ 28 ਸਤੰਬਰ ਨੂੰ ਇਸਦਾ ਉਦਘਾਟਨ ਕੀਤਾ ਗਿਆ ਸੀ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

Vandana

This news is Content Editor Vandana