ਭਾਰਤ ਦੇ ਬਾਕੀ ਡਿਪਲੋਮੈਟ ਵੀ ‘ਸਪੱਸ਼ਟ ਤੌਰ ’ਤੇ ਨੋਟਿਸ ’ਤੇ’ ਹਨ : ਕੈਨੇਡੀਅਨ ਵਿਦੇਸ਼ ਮੰਤਰੀ ਮੇਲਾਨੀ ਜੋਲੀ

Saturday, Oct 19, 2024 - 09:36 AM (IST)

ਭਾਰਤ ਦੇ ਬਾਕੀ ਡਿਪਲੋਮੈਟ ਵੀ ‘ਸਪੱਸ਼ਟ ਤੌਰ ’ਤੇ ਨੋਟਿਸ ’ਤੇ’ ਹਨ : ਕੈਨੇਡੀਅਨ ਵਿਦੇਸ਼ ਮੰਤਰੀ ਮੇਲਾਨੀ ਜੋਲੀ

ਟੋਰਾਂਟੋ (ਭਾਸ਼ਾ)- ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀ ਜੋਲੀ ਨੇ ਕਿਹਾ ਕਿ ਓਟਾਵਾ ਵਿਚ ਭਾਰਤੀ ਹਾਈ ਕਮਿਸ਼ਨਰ ਨੂੰ ਇਕ ਸਿੱਖ ਵੱਖਵਾਦੀ ਆਗੂ ਦੇ ਕਤਲ ਵਿਚ ਸ਼ੱਕੀ ਵਜੋਂ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਦੇਸ਼ ਵਿਚ ਰਹਿੰਦੇ ਬਾਕੀ ਭਾਰਤੀ ਡਿਪਲੋਮੈਟ ਵੀ ‘ਸਪੱਸ਼ਟ ਤੌਰ ’ਤੇ ਨੋਟਿਸ ’ਤੇ’ ਹਨ।

ਇਹ ਵੀ ਪੜ੍ਹੋ: ਕੈਨੇਡਾ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ ’ਚ ਗਿਰਾਵਟ

ਜੋਲੀ ਨੇ ਕਿਹਾ ਕਿ ਸਰਕਾਰ ਅਜਿਹੇ ਕਿਸੇ ਵੀ ਡਿਪਲੋਮੈਟ ਨੂੰ ਬਰਦਾਸ਼ਤ ਨਹੀਂ ਕਰੇਗੀ, ਜੋ ਵਿਆਨਾ ਸੰਧੀ ਦੀ ਉਲੰਘਣਾ ਕਰੇਗਾ ਜਾਂ ਕੈਨੇਡੀਅਨ ਲੋਕਾਂ ਦੀ ਜਾਨ ਨੂੰ ਖਤਰੇ ਵਿਚ ਪਾਉਂਦਾ ਹੈ। ਭਾਰਤ ਨੇ ਸੋਮਵਾਰ 6 ਕੈਨੇਡੀਅਨ ਡਿਪਲੋਮੈਟਾਂ ਨੂੰ ਕੱਢ ਦਿੱਤਾ ਅਤੇ ਐਲਾਨ ਕੀਤਾ ਕਿ ਉਹ ਕੈਨੇਡਾ ਵਿਚ ਆਪਣੇ ਹਾਈ ਕਮਿਸ਼ਨਰ ਨੂੰ ਵਾਪਸ ਬੁਲਾ ਰਿਹਾ ਹੈ। ਇਸ ਤੋਂ ਪਹਿਲਾਂ ਭਾਰਤ ਨੇ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜਾਂਚ ਲਈ ਉਸ ਦਾ ਨਾਂ ਜੋੜਨ ਦੇ ਕੈਨੇਡਾ ਦੇ ਦੋਸ਼ਾਂ ਨੂੰ ਰੱਦ ਕਰ ਦਿੱਤਾ ਸੀ।

ਇਹ ਵੀ ਪੜ੍ਹੋ: ਵਿਰੋਧੀ ਧਿਰ ਦੇ ਨੇਤਾ ਦਾ ਦੋਸ਼; ਟਰੂਡੋ ਧਿਆਨ ਭਟਕਾਉਣ ਲਈ ਨਿੱਝਰ ਦੇ ਕਤਲ ਦੀ ਕਰ ਰਹੇ ਹਨ ਵਰਤੋਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News