ਵੱਖਵਾਦੀ ਪੰਨੂ ਮਾਮਲਾ: ਭਾਰਤੀ ਜਾਂਚ ਕਮੇਟੀ ਅੱਜ ਜਾਵੇਗੀ ਅਮਰੀਕਾ

Tuesday, Oct 15, 2024 - 10:51 AM (IST)

ਵੱਖਵਾਦੀ ਪੰਨੂ ਮਾਮਲਾ: ਭਾਰਤੀ ਜਾਂਚ ਕਮੇਟੀ ਅੱਜ ਜਾਵੇਗੀ ਅਮਰੀਕਾ

ਵਾਸ਼ਿੰਗਟਨ (ਭਾਸ਼ਾ)-  ਅਮਰੀਕੀ ਵਿਦੇਸ਼ ਵਿਭਾਗ ਨੇ ਸੋਮਵਾਰ ਨੂੰ ਕਿਹਾ ਕਿ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਨਾਕਾਮ ਸਾਜਿਸ਼ ਵਿਚ ਭਾਰਤ ਸਰਕਾਰ ਦੇ ਇਕ ਅਧਿਕਾਰੀ ਦੇ ਸ਼ਾਮਲ ਹੋਣ ਦੇ ਦੋਸ਼ਾਂ ਦੀ ਜਾਂਚ ਲਈ ਗਠਿਤ ਭਾਰਤੀ ਜਾਂਚ ਕਮੇਟੀ ਮੰਗਲਵਾਰ ਯਾਨੀ ਅੱਜ ਇੱਥੇ ਦਾ ਦੌਰਾ ਕਰੇਗੀ। ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ, "ਜਾਂਚ ਕਮੇਟੀ ਆਪਣੀ ਜਾਂਚ ਦੇ ਹਿੱਸੇ ਵਜੋਂ ਮਾਮਲੇ 'ਤੇ ਚਰਚਾ ਕਰਨ ਲਈ 15 ਅਕਤੂਬਰ ਨੂੰ ਵਾਸ਼ਿੰਗਟਨ ਦੀ ਯਾਤਰਾ ਕਰੇਗੀ। ਇਸ ਦੌਰਾਨ ਪ੍ਰਾਪਤ ਜਾਣਕਾਰੀ 'ਤੇ ਚਰਚਾ ਕੀਤੀ ਜਾਵੇਗੀ ਅਤੇ ਇੱਥੋਂ ਦੇ ਅਧਿਕਾਰੀਆਂ ਤੋਂ ਤਾਜ਼ਾ ਜਾਣਕਾਰੀ ਹਾਸਲ ਕੀਤੀ ਜਾਵੇਗੀ।'

ਇਹ ਵੀ ਪੜ੍ਹੋ: ਸਹਿਯੋਗੀ ਦੇਸ਼ਾਂ ਨਾਲ ਸਾਂਝੀ ਕੀਤੀ ਗਈ ਕੈਨੇਡੀਅਨ ਨਾਗਰਿਕ ਦੇ ਕਤਲ ਸਬੰਧੀ ਜਾਣਕਾਰੀ : ਟਰੂਡੋ

ਭਾਰਤ ਨੇ ਕੁਝ ਸੰਗਠਿਤ ਅਪਰਾਧੀਆਂ ਦੀਆਂ ਗਤੀਵਿਧੀਆਂ ਦੀ ਜਾਂਚ ਕਰਨ ਲਈ ਕਮੇਟੀ ਦੀ ਸਥਾਪਨਾ ਕੀਤੀ ਸੀ ਅਤੇ ਇਹ ਉਸ ਵਿਅਕਤੀ ਦੀ ਸਰਗਰਮੀ ਨਾਲ ਜਾਂਚ ਕਰ ਰਹੀ ਹੈ, ਜਿਸਦੀ ਪਛਾਣ ਪਿਛਲੇ ਸਾਲ ਇੱਕ ਭਾਰਤੀ ਸਰਕਾਰੀ ਕਰਮਚਾਰੀ ਵਜੋਂ ਕੀਤੀ ਗਈ ਸੀ, ਜਿਸ 'ਤੇ ਨਿਊਯਾਰਕ ਸਿਟੀ ਵਿੱਚ ਇੱਕ ਅਮਰੀਕੀ ਨਾਗਰਿਕ ਦੇ ਕਤਲ ਦੀ ਸਾਜ਼ਿਸ਼ ਰਚਣ ਦਾ ਹੁਕਮ ਦੇਣ ਦਾ ਦੋਸ਼ ਲਗਾਇਆ ਗਿਆ ਸੀ ਪਰ ਸਾਜ਼ਿਸ਼ ਅਸਫਲ ਰਹੀ। ਵਿਦੇਸ਼ ਵਿਭਾਗ ਨੇ ਕਿਹਾ, "ਇਸ ਤੋਂ ਇਲਾਵਾ, ਭਾਰਤ ਨੇ ਅਮਰੀਕਾ ਨੂੰ ਸੂਚਿਤ ਕੀਤਾ ਹੈ ਕਿ ਉਹ ਸਾਬਕਾ ਸਰਕਾਰੀ ਕਰਮਚਾਰੀ ਨਾਲ ਹੋਰ ਸਬੰਧਾਂ ਦੀ ਜਾਂਚ ਲਈ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖ ਰਿਹਾ ਹੈ ਅਤੇ ਉਚਿਤ ਤੌਰ 'ਤੇ ਅਗਲੀ ਕਾਰਵਾਈ ਨਿਰਧਾਰਤ ਕਰੇਗਾ।"

ਇਹ ਵੀ ਪੜ੍ਹੋ: ਰਿਕਾਰਡ ਬਣਾਉਣ ਵਾਲੇ ਨੌਜਵਾਨ ਪਰਬਤਾਰੋਹੀ ਦਾ ਨੇਪਾਲ 'ਚ ਗਮਰਜੋਸ਼ੀ ਨਾਲ ਸਵਾਗਤ

ਪਿਛਲੇ ਸਾਲ ਨਵੰਬਰ ਵਿੱਚ, ਅਮਰੀਕੀ ਸੰਘੀ ਵਕੀਲਾਂ ਨੇ ਭਾਰਤੀ ਨਾਗਰਿਕ ਨਿਖਿਲ ਗੁਪਤਾ ਉੱਤੇ ਨਿਊਯਾਰਕ ਵਿੱਚ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਵਿੱਚ ਭਾਰਤ ਸਰਕਾਰ ਦੇ ਇੱਕ ਅਧਿਕਾਰੀ ਨਾਲ ਮਿਲੀਭੁਗਤ ਕਰਨ ਦਾ ਦੋਸ਼ ਲਗਾਇਆ ਸੀ। ਗੁਪਤਾ ਨੂੰ ਪਿਛਲੇ ਸਾਲ ਜੂਨ ਵਿੱਚ ਚੈੱਕ ਗਣਰਾਜ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ 14 ਜੂਨ ਨੂੰ ਅਮਰੀਕਾ ਹਵਾਲੇ ਕੀਤਾ ਗਿਆ ਸੀ। ਭਾਰਤ ਨੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ, ਪਰ ਜਾਂਚ ਲਈ ਅੰਦਰੂਨੀ ਜਾਂਚ ਟੀਮ ਦਾ ਗਠਨ ਕੀਤਾ ਹੈ।

ਇਹ ਵੀ ਪੜ੍ਹੋ: ਇਮਰਾਨ ਖਾਨ ਦੀ ਪਾਰਟੀ ਦੇ ਕਰੀਬ 200 ਵਰਕਰ SCO ਸੰਮੇਲਨ ਤੋਂ ਪਹਿਲਾਂ ਗ੍ਰਿਫ਼ਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News