ਕੈਨੇਡਾ ਤੋਂ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਜਾਣ ਦੀ ਕੋਸ਼ਿਸ਼ ਕਰ ਰਿਹਾ ਭਾਰਤੀ ਪਰਿਵਾਰ ਨਦੀ 'ਚ ਡੁੱਬਿਆ, ਮੌਤ
Saturday, Apr 01, 2023 - 08:54 AM (IST)
ਨਿਊਯਾਰਕ (ਏਜੰਸੀ)- ਕੈਨੇਡਾ ਤੋਂ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਜਾਣ ਦੀ ਕੋਸ਼ਿਸ਼ ਦੌਰਾਨ ਸੇਂਟ ਲਾਰੈਂਸ ਨਦੀ ਵਿਚ ਡੁੱਬਣ ਵਾਲਿਆਂ ਵਿਚ ਇਕ ਭਾਰਤੀ ਪਰਿਵਾਰ ਦੇ ਮੈਂਬਰ ਵੀ ਸ਼ਾਮਲ ਹਨ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਸਥਾਨਕ ਪੁਲਸ ਦੇ ਡਿਪਟੀ ਚੀਫ਼ ਲੀ-ਐਨ ਓ'ਬ੍ਰਾਇਨ ਨੇ ਸ਼ੁੱਕਰਵਾਰ ਨੂੰ ਕਿਹਾ ਜਿਨ੍ਹਾਂ 8 ਲੋਕਾਂ ਦੀਆਂ ਲਾਸ਼ਾਂ ਕਿਊਬਿਕ ਵਿੱਚ ਸੇਂਟ ਲਾਰੈਂਸ ਨਦੀ ਦੇ ਨੇੜੇ ਇੱਕ ਦਲਦਲ ਵਿੱਚ ਮਿਲੀਆਂ ਸਨ, ਉਹਨਾਂ ਵਿੱਚ "ਭਾਰਤ ਦੇ ਨਾਗਰਿਕ ਮੰਨੇ ਜਾਂਦੇ ਵਿਅਕਤੀ" ਸ਼ਾਮਲ ਸਨ, ਜੋ "ਕੈਨੇਡਾ ਤੋਂ ਅਮਰੀਕਾ ਵਿੱਚ ਗੈਰ-ਕਾਨੂੰਨੀ ਪ੍ਰਵੇਸ਼ ਕਰਨ ਦੀ ਕੋਸ਼ਿਸ਼ ਕਰ ਰਹੇ ਸਨ।
ਇਹ ਵੀ ਪੜ੍ਹੋ: ਅਮਰੀਕਾ 'ਚ ਬਜ਼ੁਰਗ ਮਹਿਲਾ ਨਾਲ 1 ਲੱਖ ਡਾਲਰ ਤੋਂ ਵੱਧ ਦੀ ਠੱਗੀ ਕਰਨ ਦੇ ਦੋਸ਼ 'ਚ 2 ਭਾਰਤੀ ਗ੍ਰਿਫ਼ਤਾਰ
ਉਨ੍ਹਾਂ ਦੱਸਿਆ ਕਿ ਵੀਰਵਾਰ ਨੂੰ ਹਵਾਈ ਤਲਾਸ਼ੀ ਦੌਰਾਨ ਪਹਿਲਾਂ 6 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਸਨ। Akwesasne Mohawk Police Service (AMPS) ਨੇ ਬਾਅਦ ਵਿੱਚ ਦੱਸਿਆ ਕਿ ਸ਼ੁੱਕਰਵਾਰ ਨੂੰ 2 ਹੋਰ ਲਾਸ਼ਾਂ ਮਿਲੀਆਂ ਹਨ ਜੋ ਕਿ ਇਕ ਭਾਰਤੀ ਨਾਗਰਿਕ ਮੰਨੀ ਜਾਂਦੀ ਔਰਤ ਦੀ ਸੀ ਅਤੇ ਦੂਜੀ ਰੋਮਾਨੀਅਨ ਮੂਲ ਦੇ ਬੱਚੇ ਦੀ ਸੀ। ਜਿਨ੍ਹਾਂ ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ, ਉਨ੍ਹਾਂ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ। ਓ'ਬ੍ਰਾਇਨ ਨੇ ਵੀਡੀਓਕਾਸਟ ਨਿਊਜ਼ ਕਾਨਫਰੰਸ ਵਿੱਚ ਕਿਹਾ ਕਿ AMPS ਮ੍ਰਿਤਕਾਂ ਦੀ ਪਛਾਣ ਦੀ ਪੁਸ਼ਟੀ ਕਰਨ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਸੂਚਿਤ ਕਰਨ ਲਈ ਇਮੀਗ੍ਰੇਸ਼ਨ ਅਤੇ ਹੋਮਲੈਂਡ ਸੁਰੱਖਿਆ ਅਧਿਕਾਰੀਆਂ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਘਟਨਾ ਵਿੱਚ ਸ਼ਾਮਲ ਦੂਜਾ ਪਰਿਵਾਰ ਰੋਮਾਨੀਆ ਦਾ ਰਹਿਣ ਵਾਲਾ ਮੰਨਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲਾਸ਼ਾਂ ਦੇ ਨੇੜਿਓਂ ਮਿਲੀ ਇੱਕ ਕਿਸ਼ਤੀ ਕੈਨੇਡਾ ਦੇ ਮੂਲ ਨਿਵਾਸੀ ਕੇਸੀ ਓਕਸ ਦੀ ਸੀ, ਜੋ ਲਾਪਤਾ ਹੈ।
ਇਹ ਵੀ ਪੜ੍ਹੋ: ਅਮਰੀਕਾ ਦੇ ਸੂਬੇ ਇੰਡੀਆਨਾ 'ਚ 5 ਸਾਲਾ ਬੱਚੇ ਨੇ 16 ਮਹੀਨਿਆਂ ਦੇ ਭਰਾ ਨੂੰ ਮਾਰੀ ਗੋਲੀ, ਮੌਤ