ਪਾਕਿਸਤਾਨ ਨੇ 12 ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫਤਾਰ

11/12/2018 1:20:50 PM

ਕਰਾਚੀ— ਪਾਕਿਸਤਾਨ ਨੇ 12 ਭਾਰਤੀ ਮਛੇਰਿਆਂ ਨੂੰ ਗ੍ਰਿਫਤਾਰ ਕੀਤਾ ਹੈ। ਸੋਮਵਾਰ ਨੂੰ ਸੁਰੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸਿੰਧ ਪ੍ਰਾਂਤ ਕੋਲ ਸਮੁੰਦਰ 'ਚੋਂ ਇਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪਾਕਿਸਤਾਨ ਦਾ ਦੋਸ਼ ਹੈ ਕਿ ਇਹ ਭਾਰਤੀ ਮਛੇਰੇ ਕਥਿਤ ਤੌਰ 'ਤੇ ਉਨ੍ਹਾਂ ਦੀ ਸਮੁੰਦਰੀ ਸੀਮਾ 'ਚ ਆਏ ਸਨ।
ਪਾਕਿਸਤਾਨ ਦੇ ਇਕ ਸੁਰੱਖਿਆ ਅਧਿਕਾਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਨ੍ਹਾਂ ਮਛੇਰਿਆਂ ਦੀਆਂ 2 ਕਿਸ਼ਤੀਆਂ ਨੂੰ ਵੀ ਜ਼ਬਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਸ ਨੇ ਦੱਸਿਆ ਕਿ ਭਾਰਤੀ ਮਛੇਰਿਆਂ ਨੂੰ ਕਰਾਚੀ 'ਚ ਡਾਕਸ ਪੁਲਸ ਸਟੇਸ਼ਨ ਭੇਜ ਦਿੱਤਾ ਗਿਆ ਹੈ ਅਤੇ ਉਨ੍ਹਾਂ ਖਿਲਾਫ ਪਾਕਿਸਤਾਨ ਵਿਚ ਗੈਰਕਾਨੂਨੀ ਤੌਰ 'ਤੇ ਆਉਣ ਦੇ ਦੋਸ਼ ਵਿਚ ਕੇਸ ਦਰਜ ਕੀਤਾ ਗਿਆ ਹੈ।
ਦੱਸ ਦੇਈਏ ਕਿ ਭਾਰਤ ਅਤੇ ਪਾਕਿਸਤਾਨ ਅਕਸਰ ਅਰਬ ਸਾਗਰ ਵਿਚ ਮੱਛੀ ਫੜ੍ਹ ਰਹੇ ਇਕ-ਦੂੱਜੇ ਦੇ ਮਛੇਰਿਆਂ ਨੂੰ ਗ੍ਰਿਫਤਾਰ ਕਰ ਲੈਂਦੇ ਹਨ। ਇਸ ਦਾ ਮੁੱਖ ਕਾਰਨ ਉਚਿਤ ਤਕਨੀਕ ਦਾ ਅਣਹੋਂਦ ਹੈ। ਇਨ੍ਹਾਂ ਮਛੇਰਿਆਂ ਨੂੰ ਲੰਬੇ ਸਮੇਂ ਤੱਕ ਜੇਲ੍ਹਾਂ ਵਿਚ ਰਹਿਣਾ ਪੈਂਦਾ ਹੈ ਅਤੇ ਕੁਝ ਨਿਸ਼ਚਿਤ ਮੌਕਿਆਂ 'ਤੇ ਇਹਨਾਂ ਦੀ ਰਿਹਾਈ ਕੀਤੀ ਜਾਂਦੀ ਹੈ। ਪਿਛਲੇ ਮਹੀਨੇ ਵੀ ਪਾਕਿਸਤਾਨ ਨੇ 16 ਭਾਰਤੀ ਮਛੇਰਿਆਂ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਉਨ੍ਹਾਂ ਦੀਆਂ 3 ਕਿਸ਼ਤੀਆਂ ਨੂੰ ਜ਼ਬਤ ਕਰ ਲਿਆ ਸੀ।

manju bala

This news is Content Editor manju bala