ਭਾਰਤ ਸਰਕਾਰ ਦਾ ਨਵਾਂ ਕਦਮ, ਯੂਕੇ ਸਰਕਾਰ ਨੂੰ 6 ਖਾਲਿਸਤਾਨੀ ਆਗੂਆਂ ਨੂੰ ਡਿਪੋਰਟ ਕਰਨ ਦੀ ਮੰਗ

Friday, Mar 24, 2023 - 01:05 PM (IST)

ਇੰਟਰਨੈਸ਼ਨਲ ਡੈਸਕ (ਬਿਊਰੋ) ਖਾਲਿਸਤਾਨੀ ਗਤੀਵਿਧੀਆਂ 'ਚ ਵਾਧੇ 'ਤੇ ਰੋਕ ਲਗਾਉਣ ਦੇ ਉਦੇਸ਼ ਨਾਲ ਭਾਰਤ ਸਰਕਾਰ ਸਰਗਰਮ ਹੈ। ਹੁਣ ਨਵੇਂ ਕਦਮ ਦੇ ਤਹਿਤ ਭਾਰਤ ਸਰਕਾਰ ਨੇ ਯੂਕੇ ਸਰਕਾਰ ਤੋਂ 6 ਖਾਲਿਸਤਾਨੀ ਆਗੂਆਂ ਨੂੰ ਡਿਪੋਰਟ ਕੀਤੇ ਜਾਣ ਦੀ ਮੰਗ ਕੀਤੀ ਹੈ। ਫਿਲਹਾਲ ਇਹਨਾਂ 6 ਆਗੂਆਂ ਦੇ ਨਾਂਵਾਂ ਬਾਰੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ-ਕੈਨੇਡਾ ਸ਼ਰਨ ਸਮਝੌਤੇ 'ਤੇ ਹੋਏ ਸਹਿਮਤ, ਵੱਡੀ ਗਿਣਤੀ 'ਚ ਪ੍ਰਭਾਵਿਤ ਹੋਣਗੇ ਪ੍ਰਵਾਸੀ

ਦੱਸਣਯੋਗ ਹੈ ਕਿ ਬੀਤੇ ਦਿਨੀਂ ਖਾਲਿਸਤਾਨੀ ਝੰਡੇ ਲਹਿਰਾਉਂਦੇ ਅਤੇ ਖਾਲਿਸਤਾਨ ਦੇ ਸਮਰਥਨ 'ਚ ਨਾਅਰੇ ਲਗਾਉਂਦੇ ਹੋਏ ਪ੍ਰਦਰਸ਼ਨਕਾਰੀਆਂ ਦੇ ਇਕ ਸਮੂਹ ਨੇ ਲੰਡਨ 'ਚ ਭਾਰਤੀ ਹਾਈ ਕਮਿਸ਼ਨ 'ਤੇ ਲਹਿਰਾਏ ਗਏ ਤਿਰੰਗੇ ਨੂੰ ਐਤਵਾਰ ਨੂੰ ਉਤਾਰਨ ਦੀ ਕੋਸ਼ਿਸ਼ ਕੀਤੀ ਸੀ। ਇਸ ਮਾਮਲੇ ਵਿਚ ਭਾਰਤ ਨੇ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਅਤੇ ਪੂਰੀ ਤਰ੍ਹਾਂ ਨਾਲ ਸੁਰੱਖਿਆ ਦੀ ਕਮੀ 'ਤੇ ਸਪੱਸ਼ਟੀਕਰਨ ਮੰਗਿਆ। ਵਿਦੇਸ਼ ਮੰਤਰਾਲਾ ਨੇ ਸਖ਼ਤ ਸ਼ਬਦਾਂ 'ਚ ਬਿਆਨ ਦਿੰਦੇ ਹੋਏ ਕਿਹਾ ਕਿ ਬ੍ਰਿਟੇਨ 'ਚ ਭਾਰਤੀ ਡਿਪਲੋਮੈਟ ਕੰਪਲੈਕਸਾਂ ਅਤੇ ਕਰਮੀਆਂ ਦੀ ਸੁਰੱਖਿਆ ਦੇ ਪ੍ਰਤੀ ਯੂਕੇ ਸਰਕਾਰ ਦੀ ਉਦਾਸੀਨਤਾ ਭਾਰਤ ਨੂੰ ਅਸਵੀਕਾਰਨਯੋਗ ਲੱਗਦੀ ਹੈ। ਸੀਨੀਅਰ ਬ੍ਰਿਟਿਸ਼ ਅਧਿਕਾਰੀਆਂ ਨੇ ਕਿਹਾ ਹੈ ਕਿ ਬ੍ਰਿਟੇਨ ਸਰਕਾਰ ਇੱਥੇ ਭਾਰਤੀ ਹਾਈ ਕਮਿਸ਼ਨ ਦੀ ਸੁਰੱਖਿਆ ਨੂੰ ਗੰਭੀਰਤਾ ਨਾਲ ਲਵੇਗੀ ਅਤੇ ਉਨ੍ਹਾਂ ਨੂੰ ਮਿਸ਼ਨ 'ਚ ਭੰਨ-ਤੋੜ ਨੂੰ ਅਪਮਾਨਜਨਕ ਅਤੇ ਪੂਰੀ ਤਰ੍ਹਾਂ ਨਾਲ ਅਸਵੀਕਾਰਯੋਗ ਦੱਸਿਆ। ਬ੍ਰਿਟੇਨ ਦੇ ਵਿਦੇਸ਼ ਮੰਤਰੀ ਜੇਮਜ਼ ਕਲੀਵਰਲੀ ਨੇ ਕਿਹਾ ਕਿ ਭਾਰਤੀ ਹਾਈ ਕਮਿਸ਼ਨ ਦੇ ਸਟਾਫ ਪ੍ਰਤੀ ਹਿੰਸਾ 'ਅਸਵੀਕਾਰਨਯੋਗ' ਹੈ, ਉਨ੍ਹਾਂ ਕਿਹਾ ਕਿ ਯੂਕੇ ਸਰਕਾਰ ਭਾਰਤੀ ਮਿਸ਼ਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੈਟਰੋਪੋਲੀਟਨ ਪੁਲਸ ਨਾਲ ਕੰਮ ਕਰ ਰਹੀ ਹੈ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News