ਬ੍ਰਿਟੇਨ ਦੀ ਸੰਸਦ 'ਚ ਉੱਠਿਆ ਭਾਰਤੀ ਹਾਈ ਕਮਿਸ਼ਨ ਦੀ ਭੰਨਤੋੜ ਦਾ ਮੁੱਦਾ, ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ

03/24/2023 11:32:07 AM

ਲੰਡਨ (ਭਾਸ਼ਾ)- ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਵਿਚ ਖਾਲਿਸਤਾਨੀ ਸਮਰਥਕਾਂ ਵਲੋਂ ਕੀਤੀ ਗਈ ਭੰਨਤੋੜ ਦਾ ਮਾਮਲਾ ਵੀਰਵਾਰ ਨੂੰ ਬ੍ਰਿਟਿਸ਼ ਸੰਸਦ ਦੇ ਹੇਠਲੇ ਸਦਨ ਹਾਊਸ ਆਫ ਕਾਮਨਜ਼ ਵਿਚ ਉੱਠਿਆ। ਇਸ ਦੌਰਾਨ ਬ੍ਰਿਟਿਸ਼ ਸੰਸਦ ਮੈਂਬਰਾਂ ਨੇ ‘ਖਾਲਿਸਤਾਨੀ ਸਮਰਥਕਾਂ’ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਭਾਰਤੀ ਡਿਪਲੋਮੈਟਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ। ਕੰਜ਼ਰਵੇਟਿਵ ਪਾਰਟੀ ਦੇ ਮੈਂਬਰ ਬੌਬ ਬਲੈਕਮੈਨ ਨੇ ਹਿੰਸਾ ਵਿਚ ਸ਼ਾਮਲ ਸੰਗਠਨਾਂ 'ਤੇ ਪਾਬੰਦੀ ਲਗਾਉਣ ਦੇ ਉਪਾਵਾਂ 'ਤੇ ਸਦਨ ਵਿਚ ਚਰਚਾ ਕਰਨ ਦੀ ਮੰਗ ਕੀਤੀ।

ਇਹ ਵੀ ਪੜ੍ਹੋ: ਨਵਾਂ ਖ਼ੁਲਾਸਾ: ਬ੍ਰਿਟੇਨ ਦੀ ਨਾਗਰਿਕਤਾ ਲੈਣ ਦੀ ਫਿਰਾਕ 'ਚ ਸੀ ਅੰਮ੍ਰਿਤਪਾਲ

ਉਥੇ ਹੀ ਵਿਰੋਧੀ ਦਲ ਲੇਬਰ ਪਾਰਟੀ ਦੇ ਮੈਂਬਰ ਗੈਰਥ ਥਾਮਸ ਨੇ ਹਾਊਸ ਆਫ ਕਾਮਨਜ਼ ਦੇ ਸਪੀਕਰ ਨੂੰ ਅਜਿਹੀਆਂ ਘਟਨਾਵਾਂ ਦੇ ਮੁੜ ਵਾਪਰਨ ਤੋਂ ਰੋਕਣ ਲਈ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਦੱਸਣ ਲਈ ਕਿਹਾ ਹੈ। ਕੈਬਨਿਟ ਮੰਤਰੀ ਪੈਨੀ ਮੋਰਡੌਂਟ ਨੇ ਕਿਹਾ, “ਅਸੀਂ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਹੋਈ ਭੰਨਤੋੜ ਅਤੇ ਹਿੰਸਾ ਦੀਆਂ ਕਾਰਵਾਈਆਂ ਦੀ ਸਖ਼ਤ ਨਿੰਦਾ ਕਰਦੇ ਹਾਂ। ਹਾਈ ਕਮਿਸ਼ਨ ਅਤੇ ਉਸ ਦੇ ਸਟਾਫ਼ ਵਿਰੁੱਧ ਅਜਿਹੀਆਂ ਕਾਰਵਾਈਆਂ ਪੂਰੀ ਤਰ੍ਹਾਂ ਅਸਵੀਕਾਰਯੋਗ ਹਨ।"

ਇਹ ਵੀ ਪੜ੍ਹੋ: ਸ਼੍ਰੀਲੰਕਾ ਨੇ ਭਾਰਤ ਤੋਂ ਮੰਗਵਾਏ 20 ਲੱਖ ਆਂਡੇ, ਇਸ ਕਾਰਨ ਲਿਆ ਇਹ ਫ਼ੈਸਲਾ

ਉਨ੍ਹਾਂ ਕਿਹਾ, "ਹਾਈ ਕਮਿਸ਼ਨ ਦੇ ਆਲੇ-ਦੁਆਲੇ ਸੁਰੱਖਿਆ ਉਪਾਵਾਂ ਦੀ ਸਮੀਖਿਆ ਕਰਨ ਲਈ ਮੈਟਰੋਪੋਲੀਟਨ ਪੁਲਸ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਸਟਾਫ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਬਦਲਾਅ ਕੀਤੇ ਜਾਣਗੇ, ਤਾਂ ਕਿ ਉਹ ਇਸ ਦੇਸ਼ ਅਤੇ ਭਾਰਤ ਦੋਵਾਂ ਦੀ ਸੇਵਾ ਕਰਦੇ ਹੋਏ ਸੁਰੱਖਿਅਤ ਜੀਵਨ ਬਤੀਤ ਕਰ ਸਕਣ।" 

ਇਹ ਵੀ ਪੜ੍ਹੋ: ਬ੍ਰਿਟੇਨ 'ਚ ਖਾਲਿਸਤਾਨੀ ਸਮਰਥਕਾਂ ਨੇ ਹੁਣ ਪੰਜਾਬੀ ਰੈਸਟੋਰੈਂਟ ਨੂੰ ਬਣਾਇਆ ਨਿਸ਼ਾਨਾ (ਵੀਡੀਓ)

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News