ਬਰੈਂਪਟਨ 'ਚ 62 ਸਾਲਾ ਭਾਰਤੀ ਹੋਮਿਓਪੈਥਿਕ ਡਾਕਟਰ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫ਼ਤਾਰ

Thursday, Apr 27, 2023 - 09:07 AM (IST)

ਬਰੈਂਪਟਨ 'ਚ 62 ਸਾਲਾ ਭਾਰਤੀ ਹੋਮਿਓਪੈਥਿਕ ਡਾਕਟਰ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫ਼ਤਾਰ

ਬਰੈਂਪਟਨ - ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਭਾਰਤੀ ਮੂਲ ਦੇ ਇੱਕ ਹੋਮਿਓਪੈਥਿਕ ਡਾਕਟਰ ਨੂੰ ਮਰੀਜ਼ ਦਾ ਕਥਿਤ ਤੌਰ 'ਤੇ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪੀਲ ਰੀਜਨਲ ਪੁਲਸ ਨੇ ਕਿਹਾ ਕਿ ਇੱਕ ਮਹਿਲਾ ਮਰੀਜ਼ 23 ਅਪ੍ਰੈਲ ਨੂੰ ਬਰੈਂਪਟਨ ਵਿੱਚ ਇੱਕ ਹੋਮਿਓਪੈਥਿਕ ਕਲੀਨਿਕ ਵਿੱਚ ਗਈ ਸੀ ਅਤੇ ਡਾਕਟਰੀ ਜਾਂਚ ਦੌਰਾਨ ਉਸ ਦਾ ਕਥਿਤ ਤੌਰ 'ਤੇ ਜਿਨਸੀ ਸ਼ੋਸ਼ਣ ਕੀਤਾ ਗਿਆ ਸੀ।

ਜਾਂਚ ਦੇ ਨਤੀਜੇ ਵਜੋਂ ਪੁਲਸ ਨੇ 62 ਸਾਲਾ ਸੁਨੀਲ ਆਨੰਦ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ 'ਤੇ ਜਿਨਸੀ ਸ਼ੋਸ਼ਣ ਅਤੇ ਜਿਨਸੀ ਛੇੜਛਾੜ ਦੇ ਦੋਸ਼ ਲਾਏ ਹਨ। ਪੁਲਸ ਨੇ ਦੱਸਿਆ ਕਿ ਆਨੰਦ ਟੋਰਾਂਟੋ ਵਿੱਚ ਇੱਕ ਹੋਮਿਓਪੈਥਿਕ ਕਲੀਨਿਕ ਵਿੱਚ ਵੀ ਕੰਮ ਕਰਦਾ ਹੈ।
 


author

cherry

Content Editor

Related News