ਸੀਨੀਅਰ ਨਾਗਰਿਕਾਂ ਨੂੰ ਠੱਗਣ ਦੇ ਦੋਸ਼ ''ਚ ਭਾਰਤੀ ਨਾਗਰਿਕ ਗ੍ਰਿਫ਼ਤਾਰ

06/11/2022 1:53:40 PM

ਵਾਸ਼ਿੰਗਟਨ (ਏਜੰਸੀ)- ਅਮਰੀਕੀ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਨੇ ਵਰਜੀਨੀਆ ਵਿੱਚ ਇੱਕ ਭਾਰਤੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਉੱਤੇ ਦੇਸ਼ ਭਰ ਵਿੱਚ ਸੀਨੀਅਰ ਨਾਗਰਿਕਾਂ ਨੂੰ ਨਿਸ਼ਾਨਾ ਬਣਾ ਕੇ ਇੱਕ ਘਪਲੇ ਵਿੱਚ ਸ਼ਾਮਲ ਹੋਣ ਦਾ ਦੋਸ਼ ਹੈ। ਅਨਿਰੁਧ ਕਾਲਕੋਟੇ (24) ਨੂੰ ਇਸ ਸਬੰਧ ਵਿਚ ਸ਼ੁੱਕਰਵਾਰ ਨੂੰ ਹਿਊਸਟਨ ਵਿਚ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ।

ਇਹ ਵੀ ਪੜ੍ਹੋ: ਉਦਘਾਟਨ ਦੌਰਾਨ ਹੀ ਟੁੱਟਿਆ ਪੁਲ, ਮੇਅਰ ਸਮੇਤ 2 ਦਰਜਨ ਤੋਂ ਵੱਧ ਲੋਕ ਨਾਲੇ 'ਚ ਡਿੱਗੇ (ਵੀਡੀਓ)

ਕਾਲਕੋਟੇ 'ਤੇ ਸਾਜ਼ਿਸ਼ ਰਚਣ ਅਤੇ ਧੋਖਾਧੜੀ ਦਾ ਦੋਸ਼ ਹੈ। ਇਸ ਮਾਮਲੇ ਵਿਚ ਇੱਕ ਹੋਰ ਮੁਲਜ਼ਮ ਐੱਮ.ਡੀ. ਆਜ਼ਾਦ (25) ਹੈ, ਜੋ ਹਿਊਸਟਨ ਵਿੱਚ ਗ਼ੈਰ-ਕਾਨੂੰਨੀ ਢੰਗ ਨਾਲ ਰਹਿ ਰਿਹਾ ਸੀ ਅਤੇ ਉਸ ਉੱਤੇ 2020 ਵਿੱਚ ਪਹਿਲੀ ਵਾਰ ਦੋਸ਼ ਲਾਇਆ ਗਿਆ ਸੀ। ਇਨ੍ਹਾਂ ਦੋਵਾਂ 'ਤੇ ਦੋਸ਼ ਹੈ ਕਿ ਇਨ੍ਹਾਂ ਨੇ ਲੋਕਾਂ ਨੂੰ ਕਈ ਵਾਰ ਪ੍ਰੇਸ਼ਾਨ ਕੀਤਾ ਅਤੇ ਪੈਸੇ ਨਾ ਦੇਣ 'ਤੇ ਹਮਲਾ ਕਰਨ ਦੀ ਧਮਕੀ ਦਿੱਤੀ।

ਇਹ ਵੀ ਪੜ੍ਹੋ: ਕੈਨੇਡਾ 'ਚ ਹਰ ਸਿਗਰਟ 'ਤੇ ਲਿਖੀ ਜਾਏਗੀ ਸਿਹਤ ਸਬੰਧੀ ਚਿਤਾਵਨੀ, ਅਜਿਹਾ ਕਰਨ ਵਾਲਾ ਬਣੇਗਾ ਪਹਿਲਾ ਦੇਸ਼

ਫਰਜ਼ੀ ਸਕੀਮ ਚਲਾਉਣ ਦੇ ਇਸ ਘਪਲੇ ਵਿੱਚ ਪਹਿਲਾਂ ਹੀ 3 ਮੁਲਜ਼ਮਾਂ- ਸੁਮਿਤ ਕੁਮਾਰ ਸਿੰਘ (24), ਹਿਮਾਂਸ਼ੂ ਕੁਮਾਰ (24) ਅਤੇ ਐੱਮ.ਡੀ. ਹਸੀਬ (26) 'ਤੇ ਮੁਕੱਦਮਾ ਚੱਲ ਰਿਹਾ ਹੈ ਅਤੇ ਉਨ੍ਹਾਂ ਨੂੰ ਸਜ਼ਾ ਸੁਣਾਈ ਜਾਣੀ ਹੈ। ਇਹ ਸਾਰੇ ਭਾਰਤੀ ਨਾਗਰਿਕ ਹਨ। ਨਿਆਂ ਮੰਤਰਾਲਾ ਵੱਲੋਂ ਜਾਰੀ ਬਿਆਨ ਅਨੁਸਾਰ ਇਹ ਗਿਰੋਹ ਵੱਖ-ਵੱਖ ਤਰ੍ਹਾਂ ਦੀਆਂ ਸੇਵਾਵਾਂ ਪ੍ਰਦਾਨ ਕਰਨ ਦੇ ਬਹਾਨੇ ਗ਼ਲਤ ਤਰਕੀਬ ਅਜ਼ਮਾ ਕੇ ਲੋਕਾਂ ਤੋਂ ਪੈਸੇ ਵਸੂਲਣ ਦੀ ਕੋਸ਼ਿਸ਼ ਕਰਦਾ ਸੀ।

ਇਹ ਵੀ ਪੜ੍ਹੋ: ਅਮਰੀਕਾ 'ਚ ਬੇਖੌਫ ਹਥਿਆਰਬੰਦ ਲੁਟੇਰਿਆਂ ਨੇ ਮਿੰਟਾਂ 'ਚ ਲੁੱਟ ਲਈ ਸੋਨੇ ਨਾਲ ਭਰੀ ਦੁਕਾਨ, ਵੇਖੋ ਵੀਡੀਓ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੂੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News