ਗੈਰ-ਕਾਨੂੰਨੀ ਤਰੀਕੇ ਨਾਲ US 'ਚ ਦਾਖ਼ਲ ਹੋਏ ਭਾਰਤੀ ਨਾਗਰਿਕ ਦੀ ਮੌਤ, ਕੀਤਾ ਜਾਣਾ ਸੀ India ਡਿਪੋਰਟ

04/18/2024 10:55:07 AM

ਵਾਸ਼ਿੰਗਟਨ (ਭਾਸ਼ਾ)- ਅਮਰੀਕਾ ਵਿਚ ਗੈਰ-ਕਾਨੂੰਨੀ ਤਰੀਕੇ ਨਾਲ ਆਏ ਇਕ ਭਾਰਤੀ ਨਾਗਰਿਕ ਦੀ ਅਟਲਾਂਟਾ ਦੇ ਇਕ ਹਸਪਤਾਲ ਵਿਚ ਮੌਤ ਹੋ ਗਈ। ਉਸ ਨੂੰ ਭਾਰਤ ਡਿਪੋਰਟ ਕੀਤਾ ਜਾਣਾ ਸੀ। ਸੰਘੀ ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਯੂ.ਐੱਸ. ਇਮੀਗ੍ਰੇਸ਼ਨ ਅਤੇ ਕਸਟਮਜ਼ ਐਨਫੋਰਸਮੈਂਟ (ਆਈ.ਸੀ.ਈ.) ਵਿਭਾਗ ਨੇ ਕਿਹਾ ਕਿ ਨਿਊਯਾਰਕ ਵਿੱਚ ਭਾਰਤੀ ਕੌਂਸਲੇਟ ਨੂੰ 57 ਸਾਲਾ ਜਸਪਾਲ ਸਿੰਘ ਦੀ ਮੌਤ ਦੀ ਸੂਚਨਾ ਦਿੱਤੀ ਗਈ ਹੈ। ਨਾਲ ਹੀ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਆਈ.ਸੀ.ਈ. ਨੇ ਕਿਹਾ ਕਿ ਸਿੰਘ ਦੀ 15 ਅਪ੍ਰੈਲ ਨੂੰ ਅਟਲਾਂਟਾ ਦੇ ਹਸਪਤਾਲ ਵਿੱਚ ਮੌਤ ਹੋ ਗਈ। ਭਾਰਤੀ ਨਾਗਰਿਕ ਸਿੰਘ ਪਹਿਲੀ ਵਾਰ 25 ਅਕਤੂਬਰ 1992 ਨੂੰ ਕਾਨੂੰਨੀ ਤੌਰ 'ਤੇ ਅਮਰੀਕਾ ਵਿੱਚ ਦਾਖਲ ਹੋਇਆ ਸੀ।

ਇਹ ਵੀ ਪੜ੍ਹੋ: ਆਪਣੇ ਬੱਚਿਆਂ ਨੂੰ ਛੱਡ ਕੇ ਨਹੀਂ ਜਾਵਾਂਗੀ India, ਭਾਰਤੀ ਪਤਨੀ ਨੂੰ ਪਰੇਸ਼ਾਨ ਕਰ ਰਿਹੈ ਪਾਕਿਸਤਾਨੀ ਪਤੀ

21 ਜਨਵਰੀ 1998 ਨੂੰ ਇੱਕ ਇਮੀਗ੍ਰੇਸ਼ਨ ਜੱਜ ਨੇ ਸਿੰਘ ਨੂੰ ਅਮਰੀਕਾ ਛੱਡਣ ਦਾ ਹੁਕਮ ਦਿੱਤਾ, ਜਿਸ ਤੋਂ ਬਾਅਦ ਸਿੰਘ ਆਪਣੀ ਮਰਜ਼ੀ ਨਾਲ ਭਾਰਤ ਪਰਤ ਆਇਆ ਸੀ। ਸਿੰਘ ਨੇ 29 ਜੂਨ 2023 ਨੂੰ ਦੁਬਾਰਾ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ, ਪਰ ਅਧਿਕਾਰੀਆਂ ਨੇ ਉਸ ਨੂੰ ਅਮਰੀਕਾ-ਮੈਕਸੀਕੋ ਸਰਹੱਦ ਤੋਂ ਗ੍ਰਿਫ਼ਤਾਰ ਕਰ ਲਿਆ। ਸਿੰਘ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਉਸ ਨੂੰ ਅਟਲਾਂਟਾ ਦੇ ਇਨਫੋਰਸਮੈਂਟ ਐਂਡ ਰਿਮੂਵਲ ਆਪਰੇਸ਼ਨਜ਼ (ਈ.ਆਰ.ਓ.) ਦੇ ਹਵਾਲੇ ਕਰ ਦਿੱਤਾ ਗਿਆ ਸੀ। ਜਿੱਥੋਂ ਉਸ ਨੂੰ ਅਟਲਾਂਟਾ ਦੇ ਇੱਕ ਨਜ਼ਰਬੰਦੀ ਕੇਂਦਰ ਵਿੱਚ ਰੱਖਿਆ ਗਿਆ ਸੀ। ਅਮਰੀਕਾ ਵਿੱਚ, ਜਦੋਂ ਅਜਿਹੇ ਕਿਸੇ ਵਿਅਕਤੀ ਦੀ ਹਿਰਾਸਤ ਵਿਚ ਮੌਤ ਹੋ ਜਾਂਦੀ ਹੈ, ਜੋ ਉੱਥੋਂ ਦਾ ਨਾਗਰਿਕ ਨਹੀਂ ਹੈ ਤਾਂ ਈ.ਆਰ.ਓ. ਨੂੰ 2 ਕੰਮਕਾਜੀ ਦਿਨਾਂ ਦੇ ਅੰਦਰ-ਅੰਦਰ ਸੰਸਦ, ਗੈਰ-ਸਰਕਾਰੀ ਸੰਗਠਨ, ਮੀਡੀਆ ਨੂੰ ਇਸ ਦੀ ਸੂਚਨਾ ਦੇਣੀ ਪੈਂਦੀ ਹੈ ਅਤੇ ਨਾਲ ਹੀ ਆਪਣੀ ਵੈੱਬਸਾਈਟ 'ਤੇ ਉਸ ਵਿਅਕਤੀ ਨਾਲ ਸਬੰਧਤ ਵੇਰਵੇ ਵੀ ਸਾਂਝੇ ਕਰਨੇ ਪੈਂਦੇ ਹਨ।

ਇਹ ਵੀ ਪੜ੍ਹੋ: ਅਣਖ ਦੀ ਖ਼ਾਤਰ ਮਾਂ ਨੇ ਰਿਸ਼ਤੇਦਾਰਾਂ ਨਾਲ ਮਿਲ ਮਾਰੀ ਧੀ, ਚੁੱਪ-ਚੁਪੀਤੇ ਦਫ਼ਨਾਈ ਲਾਸ਼, ਗ੍ਰਿਫ਼ਤਾਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8 

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


cherry

Content Editor

Related News