ਪਾਕਿਸਤਾਨ ''ਚ ਭਾਰਤੀ ਅਧਿਕਾਰੀ ਜਾਸੂਸੀ ਦੇ ਦੋਸ਼ ''ਚ ਗ੍ਰਿਫ਼ਤਾਰ ਦੋ ਭਾਰਤੀ ਨਾਗਰਿਕਾਂ ਨੂੰ ਮਿਲੇ

Wednesday, May 29, 2024 - 05:24 PM (IST)

ਪਾਕਿਸਤਾਨ ''ਚ ਭਾਰਤੀ ਅਧਿਕਾਰੀ ਜਾਸੂਸੀ ਦੇ ਦੋਸ਼ ''ਚ ਗ੍ਰਿਫ਼ਤਾਰ ਦੋ ਭਾਰਤੀ ਨਾਗਰਿਕਾਂ ਨੂੰ ਮਿਲੇ

ਇਸਲਾਮਾਬਾਦ (ਭਾਸ਼ਾ): ਪਾਕਿਸਤਾਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੇ ਰਾਵਲਪਿੰਡੀ ਦੀ ਉੱਚ ਸੁਰੱਖਿਆ ਵਾਲੀ ਅਡਿਆਲਾ ਜੇਲ੍ਹ ਵਿਚ ਚਾਰ ਸਾਲ ਪਹਿਲਾਂ ਜਾਸੂਸੀ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤੇ ਗਏ ਦੋ ਭਾਰਤੀ ਨਾਗਰਿਕਾਂ ਨਾਲ ਮੁਲਾਕਾਤ ਕੀਤੀ। 'ਐਕਸਪ੍ਰੈਸ ਟ੍ਰਿਬਿਊਨ' ਅਖ਼ਬਾਰ ਨੇ ਸੂਤਰਾਂ ਦੇ ਹਵਾਲੇ ਨਾਲ ਆਪਣੀ ਖਬਰ 'ਚ ਦੱਸਿਆ ਕਿ ਜੰਮੂ-ਕਸ਼ਮੀਰ ਦੇ ਬਾਂਦੀਹੁਰਾ ਸ਼ਹਿਰ ਦੇ ਗੋਰੇਜ਼ ਇਲਾਕੇ ਦੇ ਰਹਿਣ ਵਾਲੇ ਫਿਰੋਜ਼ ਅਹਿਮਦ ਲੋਨ (29) ਅਤੇ ਨੂਰ ਮੁਹੰਮਦ ਵਾਨੀ (24) ਨਾਂ ਦੇ ਦੋ ਨੌਜਵਾਨਾਂ ਨੂੰ 2020 ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ.ਓ.ਕੇ) ਦੇ ਹਿੱਸੇ ਗਿਲਗਿਤ-ਬਾਲਟੀਸਤਾਨ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ।  

ਪੜ੍ਹੋ ਇਹ ਅਹਿਮ ਖ਼ਬਰ-ਪਾਕਿਸਤਾਨ : ਖੱਡ 'ਚ ਡਿੱਗੀ ਯਾਤਰੀ ਬੱਸ, 28 ਲੋਕਾਂ ਦੀ ਦਰਦਨਾਕ ਮੌਤ

ਰਿਪੋਰਟ ਵਿੱਚ ਦੱਸਿਆ ਗਿਆ, "ਦੋਵੇਂ ਭਾਰਤੀ ਨਾਗਰਿਕਾਂ ਨੂੰ ਹਾਲ ਹੀ ਵਿੱਚ ਗਿਲਗਿਤ-ਬਾਲਟੀਸਤਾਨ ਜੇਲ੍ਹ ਤੋਂ ਰਾਵਲਪਿੰਡੀ ਦੀ ਅਡਿਆਲਾ ਜੇਲ੍ਹ ਵਿੱਚ ਤਬਦੀਲ ਕੀਤਾ ਗਿਆ ਸੀ।"  ਘਟਨਾਕ੍ਰਮ ਤੋਂ ਜਾਣੂ ਸੂਤਰਾਂ ਮੁਤਾਬਕ ਭਾਰਤ ਸਰਕਾਰ ਦੀ ਬੇਨਤੀ 'ਤੇ ਕੌਂਸਲਰ ਪਹੁੰਚ ਦਿੱਤੀ ਗਈ ਸੀ। ਭਾਰਤੀ ਹਾਈ ਕਮਿਸ਼ਨ ਜਾਂ ਪਾਕਿਸਤਾਨ ਦੇ ਵਿਦੇਸ਼ ਦਫ਼ਤਰ ਵੱਲੋਂ ਇਸ ਸਬੰਧ ਵਿੱਚ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਆਈ। ਕੂਟਨੀਤਕ ਸੂਤਰਾਂ ਦਾ ਹਵਾਲਾ ਦਿੰਦੇ ਹੋਏ, ਖ਼ਬਰਾਂ ਵਿਚ ਦੱਸਿਆ ਗਿਆ, “ਇਸਲਾਮਾਬਾਦ ਵਿੱਚ ਭਾਰਤੀ ਹਾਈ ਕਮਿਸ਼ਨ ਦੇ ਤਿੰਨ ਮੈਂਬਰੀ ਵਫ਼ਦ ਨੇ ਅਡਿਆਲਾ ਜੇਲ੍ਹ ਵਿੱਚ ਬੰਦ ਦੋ ਕੈਦੀਆਂ ਨਾਲ ਮੁਲਾਕਾਤ ਕੀਤੀ। ਸੋਮਵਾਰ ਨੂੰ ਹੋਈ ਬੈਠਕ ਦੌਰਾਨ ਗ੍ਰਹਿ ਮੰਤਰਾਲੇ ਦੇ ਅਧਿਕਾਰੀ ਵੀ ਮੌਜੂਦ ਸਨ। ਖਬਰਾਂ ਮੁਤਾਬਕ ਦੋਵੇਂ ਵਿਅਕਤੀ ਮਕਬੂਜ਼ਾ ਕਸ਼ਮੀਰ ਤੋਂ ਨਵੰਬਰ 2018 ਤੋਂ ਲਾਪਤਾ ਸਨ ਅਤੇ ਸੂਤਰਾਂ ਨੇ ਦੱਸਿਆ ਕਿ ਉਹ ਗੈਰ-ਕਾਨੂੰਨੀ ਤਰੀਕੇ ਨਾਲ ਸਰਹੱਦ ਪਾਰ ਕਰ ਗਏ ਸਨ ਅਤੇ ਬਾਅਦ 'ਚ ਉਨ੍ਹਾਂ ਨੂੰ ਜਾਸੂਸੀ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News