USA: ਭਾਰਤੀ ਮੂਲ ਦੀ ਪ੍ਰਮਿਲਾ ਤੇ ਕ੍ਰਿਸ਼ਨਮੂਰਤੀ ਪ੍ਰਮੁੱਖ ਸੰਸਦੀ ਕਮੇਟੀਆਂ ''ਚ ਸ਼ਾਮਲ

Wednesday, Jan 27, 2021 - 09:11 PM (IST)

USA: ਭਾਰਤੀ ਮੂਲ ਦੀ ਪ੍ਰਮਿਲਾ ਤੇ ਕ੍ਰਿਸ਼ਨਮੂਰਤੀ ਪ੍ਰਮੁੱਖ ਸੰਸਦੀ ਕਮੇਟੀਆਂ ''ਚ ਸ਼ਾਮਲ

ਵਾਸ਼ਿੰਗਟਨ- ਭਾਰਤੀਆਂ ਲਈ ਖੁਸ਼ੀ ਦੀ ਖ਼ਬਰ ਹੈ। ਭਾਰਤੀ ਮੂਲ ਦੀ ਅਮਰੀਕੀ ਸੰਸਦ ਮੈਂਬਰ ਪ੍ਰਮਿਲਾ ਜੈਪਾਲ Dਤੇ ਰਾਜਾ ਕ੍ਰਿਸ਼ਨਮੂਰਤੀ ਨੂੰ ਹਾਊਸ ਸਪੀਕਰ ਨੈਂਸੀ ਪੇਲੋਸੀ ਨੇ ਬਜਟ ਅਤੇ ਕੋਰੋਨਾ ਮਹਾਮਾਰੀ ’ਤੇ ਅਮਰੀਕੀ ਸੰਸਦ ਦੀਆਂ ਪ੍ਰਮੁੱਖ ਕਮੇਟੀਆਂ ਵਿਚ ਸ਼ਾਮਲ ਕੀਤਾ ਹੈ।  

ਸੰਸਦ ਮੈਂਬਰ ਪ੍ਰਮਿਲਾ ਜੈਪਾਲ ਨੂੰ ਸ਼ਕਤੀਸ਼ਾਲੀ ਬਜਟ ਕਮੇਟੀ ਵਿਚ ਸ਼ਾਮਲ ਕੀਤਾ ਗਿਆ ਹੈ, ਜਦੋਂ ਕਿ ਰਾਜਾ ਕ੍ਰਿਸ਼ਨਮੂਰਤੀ ਨੂੰ ਕੋਰੋਨਾ ਵਾਇਰਸ ਸੰਕਟ ਦਾ ਮੁਕਾਬਲਾ ਕਰਨ ਲਈ ਬਣਾਈ ਗਈ ਕਮੇਟੀ ਵਿਚ ਸ਼ਾਮਲ ਕੀਤਾ ਗਿਆ ਹੈ। ਕੋਰੋਨਾ ਸੰਕਟ ’ਤੇ ਗਠਤ ਕਮੇਟੀ ਮਹਾਮਾਰੀ ਦਾ ਮੁਕਾਬਲਾ ਕਰਨ ਲਈ ਬਣਾਈਆਂ ਗਈਆਂ ਯੋਜਨਾਵਾਂ ਅਤੇ ਪ੍ਰੋਗਰਾਮਾਂ ਦੀ ਨਿਗਰਾਨੀ ਕਰੇਗੀ।

ਰਾਜਾ ਕ੍ਰਿਸ਼ਨਮੂਰਤੀ ਨੇ ਕਿਹਾ ਕਿ ਉਹ ਇਸ ਕਮੇਟੀ ਵਿਚ ਚੇਅਰਮੈਨ ਕਲਾਬਰਨ ਅਤੇ ਆਪਣੇ ਸਹਿਯੋਗੀਆਂ ਨਾਲ ਜੁੜ ਕੇ ਮਾਣ ਮਹਿਸੂਸ ਕਰ ਰਹੇ ਹਨ ਕਿਉਂਕਿ ਇਸ ਰਾਹੀਂ ਉਹ ਅਮਰੀਕੀ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਲਈ ਕੇਂਦਰੀ ਕੋਰੋਨਾ ਵਾਇਰਸ ਪ੍ਰਤੀਕਿਰਿਆ ਦਾ ਨਿਰੀਖਣ ਕਰਨਗੇ। ਉਨ੍ਹਾਂ ਕਿਹਾ ਕਿ ਉਹ ਦੋਵਾਂ ਪੱਖਾਂ ਦੇ ਮੈਂਬਰਾਂ ਨਾਲ ਕੰਮ ਕਰਨ ਲਈ ਉਤਸੁਕ ਹਨ। ਉਹ ਇਹ ਯਕੀਨੀ ਬਣਾਉਣਗੇ ਕਿ ਮਹਾਮਾਰੀ ਅਤੇ ਇਸ ਦੇ ਆਰਥਿਕ ਪ੍ਰਭਾਵਾਂ ਦਾ ਮੁਕਾਬਲਾ ਕਰਨ ਲਈ ਕਰਦਾਤਾਵਾਂ ਦੇ ਖਰਬਾਂ ਡਾਲਰ ਦੀ ਵਰਤੋਂ ਕੁਸ਼ਲਤਾਪੂਰਵਕ, ਪਾਰਦਰਸ਼ੀ ਅਤੇ ਪ੍ਰਭਾਵੀ ਢੰਗ ਨਾਲ ਕੀਤੀ ਜਾਵੇ। ਪ੍ਰਮਿਲਾ ਜੈਪਾਲ ਨੂੰ ਬਜਟ ਕਮੇਟੀ ਦੇ ਮੈਂਬਰ ਦੇ ਰੂਪ ਵਿਚ ਨਾਮਜ਼ਦ ਕੀਤਾ ਗਿਆ ਹੈ, ਜੋ ਬਜਟ ਪਾਸ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਉਹ ਅਮਰੀਕੀ ਪ੍ਰਤੀਨਿਧੀ ਸਭਾ ਲਈ ਚੁਣੀ ਜਾਣ ਵਾਲੀ ਪਹਿਲੀ ਭਾਰਤੀ-ਅਮਰੀਕੀ ਮਹਿਲਾ ਹੈ ਅਤੇ ਉਹ ਘੱਟੋ-ਘੱਟ ਮਜ਼ਦੂਰੀ ਦੇ ਰੂਪ ਵਿਚ ਪ੍ਰਤੀ ਘੰਟਾ 15 ਡਾਲਰ ਮਿਹਨਤਾਨਾ ਦਿੱਤੇ ਜਾਣ ਦਾ ਯਤਨ ਕਰ ਰਹੀ ਹੈ।


author

Sanjeev

Content Editor

Related News