ਤੇਜ਼ ਰਫਤਾਰ ਨਾਲ ਵਾਹਨ ਚਲਾਉਣ ’ਤੇ ਸਿੰਗਾਪੁਰ ’ਚ ਭਾਰਤੀ ਮੂਲ ਦੇ ਅਦਾਕਾਰ ’ਤੇ ਜੁਰਮਾਨਾ
Tuesday, Jun 08, 2021 - 09:52 PM (IST)
ਸਿੰਗਾਪੁਰ- ਸਿੰਗਾਪੁਰ ’ਚ ਤੇਜ਼ ਰਫਤਾਰ ਨਾਲ ਵਾਹਨ ਚਲਾਉਣ ਸਬੰਧੀ ਭਾਰਤੀ ਮੂਲ ਦੇ ਇਕ ਪ੍ਰਸਿੱਧ ਅਦਾਕਾਰ ’ਤੇ 800 ਸਿੰਗਾਪੁਰ ਡਾਲਰ (ਲਗਭਗ 44,000 ਰੁਪਏ) ਦਾ ਜੁਰਮਾਨਾ ਲਗਾਇਆ ਗਿਆ ਹੈ ਅਤੇ ਉਨ੍ਹਾਂ ਦੇ ਤਿੰਨ ਮਹੀਨੇ ਤੱਕ ਗੱਡੀ ਚਲਾਉਣ ’ਤੇ ਰੋਕ ਲਗਾ ਦਿੱਤੀ ਗਈ ਹੈ।
ਇਹ ਖ਼ਬਰ ਪੜ੍ਹੋ- ਸ਼੍ਰੀਲੰਕਾ ਦੌਰੇ ਤੋਂ ਪਹਿਲਾਂ ਪਤਨੀ ਦੇ ਨਾਲ ਚਾਹਲ ਨੇ ਸ਼ੁਰੂ ਕੀਤਾ ਵਰਕਆਊਟ (ਵੀਡੀਓ)
ਮੰਗਲਵਾਰ ਨੂੰ ਇਕ ਮੀਡੀਆ ਰਿਪੋਰਟ ’ਚ ਇਹ ਜਾਣਕਾਰੀ ਦਿੱਤੀ ਗਈ ਹੈ। ਰਿਪੋਰਟ ਮੁਤਾਬਕ 56 ਸਾਲਾ ਗੁਰਮੀਤ ਸਿੰਘ ਨੂੰ ਸੜਕ ਆਵਾਜਾਈ ਐਕਟ ਦੇ ਤਹਿਤ ਦੋਸ਼ੀ ਠਹਿਰਾਇਆ ਗਿਆ। ਉਹ 70 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਸਬੰਧੀ ਹੱਦ ਵਾਲੀ ਸੜਕ ’ਤੇ 131 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਗੱਡੀ ਚਲਾ ਰਹੇ ਸਨ। ਸਿੰਘ ਅਦਾਕਾਰ ਤੋਂ ਇਲਾਵਾ ਐਂਕਰ ਵੀ ਹਨ। ਚੈਨਲ ਨਿਊਜ਼ ਏਸ਼ੀਆ ਦੀ ਖਬਰ ਮੁਤਾਬਕ ਗੁਰਮੀਤ ਸਿੰਘ ਵਿਰਕ ਚੈਂਚਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਥੋੜ੍ਹੀ ਦੇਰ ਲਈ ਗੱਡੀ ਤੇਜ਼ ਰਫਤਾਰ ਨਾਲ ਚਲਾਈ ਸੀ। ਉਨ੍ਹਾਂ ਕਿਹਾ ਕਿ ਗੱਡੀ ’ਚੋਂ ਕੋਈ ਆਵਾਜ਼ ਆ ਰਹੀ ਸੀ ਜਿਸਦੀ ਜਾਂਚ ਕਰਨ ਲਈ ਉਨ੍ਹਾਂ ਨੇ ਕੁਝ ਦੇਰ ਲਈ ਗੱਡੀ ਦੀ ਰਫਤਾਰ ਤੇਜ਼ ਕੀਤੀ ਸੀ।
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।