ਕੈਨੇਡਾ ’ਚ ਘਰ ਨੂੰ ਲੱਗੀ ਭਿਆਨਕ ਅੱਗ ’ਚ ਭਾਰਤੀ ਮੂਲ ਦੇ ਜੋੜੇ ਤੇ ਧੀ ਦੀ ਦਰਦਨਾਕ ਮੌਤ

Saturday, Mar 16, 2024 - 05:58 AM (IST)

ਕੈਨੇਡਾ ’ਚ ਘਰ ਨੂੰ ਲੱਗੀ ਭਿਆਨਕ ਅੱਗ ’ਚ ਭਾਰਤੀ ਮੂਲ ਦੇ ਜੋੜੇ ਤੇ ਧੀ ਦੀ ਦਰਦਨਾਕ ਮੌਤ

ਓਟਾਵਾ (ਭਾਸ਼ਾ)– ਕੈਨੇਡਾ ਦੇ ਓਨਟਾਰੀਓ ਸੂਬੇ ’ਚ ਪਿਛਲੇ ਹਫ਼ਤੇ ਇਕ ਸ਼ੱਕੀ ਘਰ ’ਚ ਅੱਗ ਲੱਗਣ ਕਾਰਨ ਜਾਨ ਗੁਆਉਣ ਵਾਲਿਆਂ ਦੀ ਪਛਾਣ ਭਾਰਤੀ ਮੂਲ ਦੇ ਜੋੜੇ ਤੇ ਉਨ੍ਹਾਂ ਦੀ ਧੀ ਵਜੋਂ ਹੋਈ ਹੈ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।

ਇਹ ਖ਼ਬਰ ਵੀ ਪੜ੍ਹੋ : ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਘਰ ’ਚ ਅੱਗ ਲੱਗਣ ਕਾਰਨ ਪੰਜਾਬੀ ਦੀ ਮੌਤ

ਪੀਲ ਪੁਲਸ ਨੇ ਜਾਰੀ ਬਿਆਨ ’ਚ ਕਿਹਾ ਕਿ ਬਰੈਂਪਟਨ ਦੇ ਬਿੱਗ ਸਕਾਈ ਵੇ ਤੇ ਵੈਨ ਕਿਰਕ ਡਰਾਈਵ ਖ਼ੇਤਰ ’ਚ 7 ਮਾਰਚ ਨੂੰ ਇਕ ਘਰ ਨੂੰ ਸ਼ੱਕੀ ਹਾਲਾਤ ’ਚ ਅੱਗ ਲੱਗ ਗਈ ਸੀ।

PunjabKesari

ਅੱਗ ਬੁਝਾਉਣ ਤੋਂ ਬਾਅਦ ਜਦੋਂ ਪੁਲਸ ਨੇ ਘਰ ਦੀ ਤਲਾਸ਼ੀ ਲਈ ਤਾਂ ਮਨੁੱਖੀ ਅਵਸ਼ੇਸ਼ ਬਰਾਮਦ ਹੋਏ ਪਰ ਉਸ ਸਮੇਂ ਮਰਨ ਵਾਲਿਆਂ ਦੀ ਪਛਾਣ ਤੇ ਗਿਣਤੀ ਦਾ ਪਤਾ ਨਹੀਂ ਲੱਗ ਸਕਿਆ।

PunjabKesari

ਪੁਲਸ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਮਰਨ ਵਾਲਿਆਂ ਦੀ ਪਛਾਣ ਭਾਰਤੀ ਮੂਲ ਦੇ ਰਾਜੀਵ ਵਾਰੀਕੂ (51), ਉਸ ਦੀ ਪਤਨੀ ਸ਼ਿਲਪਾ ਕੋਠਾ (47) ਤੇ ਧੀ ਮਹਿਕ (16) ਵਜੋਂ ਹੋਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News