ਭਾਰਤੀ ਮੂਲ ਦੇ ਡਰੱਗ ਤਸਕਰ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ 'ਤੇ ਸਿੰਗਾਪੁਰ ਨੇ ਦਿੱਤੀ ਇਹ ਪ੍ਰਤੀਕਿਰਿਆ

04/30/2022 10:24:57 AM

ਸਿੰਗਾਪੁਰ (ਏਜੰਸੀ)- ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਸੀਨ ਲੂੰਗ ਅਤੇ ਵਿਦੇਸ਼ ਮੰਤਰੀ ਵਿਵਿਅਨ ਬਾਲਕ੍ਰਿਸ਼ਨਨ ਨੇ ਆਪਣੇ ਮਲੇਸ਼ੀਆ ਦੇ ਹਮਰੁਤਬਾ ਨੂੰ ਦੱਸਿਆ ਕਿ ਡਰੱਗ ਤਸਕਰੀ ਕਰਨ ਵਾਲੇ ਭਾਰਤੀ ਮੂਲ ਦੇ ਮਲੇਸ਼ੀਆਈ ਤਸਕਰ ਨਾਗੇਂਥਰਨ ਧਰਮਲਿੰਗਮ ਨੂੰ ਕਾਨੂੰਨ ਦੀ ਉਚਿਤ ਪ੍ਰਕਿਰਿਆ ਤਹਿਤ ਬੁੱਧਵਾਰ ਨੂੰ ਮੌਤ ਦੀ ਸਜ਼ਾ ਸੁਣਾਈ ਗਈ। ਚੈਨਲ ਨਿਊਜ਼ ਏਸ਼ੀਆ ਨੇ ਆਪਣੀ ਰਿਪੋਰਟ 'ਚ ਇਹ ਜਾਣਕਾਰੀ ਦਿੱਤੀ ਹੈ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਸਿੰਗਾਪੁਰ 'ਚ ਭਾਰਤੀ ਮੂਲ ਦੇ ਨੌਜਵਾਨ ਨੂੰ ਦਿੱਤੀ ਗਈ ਫਾਂਸੀ

ਮਲੇਸ਼ੀਆ ਦੀ ਸਰਕਾਰੀ ਨਿਊਜ਼ ਏਜੰਸੀ ਬਰਨਾਮਾ ਨੇ ਬੁੱਧਵਾਰ ਨੂੰ ਦੱਸਿਆ ਸੀ ਕਿ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਇਸਮਾਈਲ ਸਾਬਰੀ ਯਾਕੂਬ ਅਤੇ ਵਿਦੇਸ਼ ਮੰਤਰੀ ਸੈਫੂਦੀਨ ਅਬਦੁੱਲਾ ਨੇ ਇਸ ਹਫ਼ਤੇ ਆਪਣੇ ਸਿੰਗਾਪੁਰ ਹਮਰੁਤਬਾ ਨੂੰ ਪੱਤਰ ਭੇਜ ਕੇ ਉਨ੍ਹਾਂ ਨੂੰ ਧਰਮਲਿੰਗਮ ਦੀ ਮੌਤ ਦੀ ਸਜ਼ਾ 'ਤੇ "ਵਿਚਾਰ ਕਰਨ ਅਤੇ ਘਟਾਉਣ" ਲਈ ਕਿਹਾ ਸੀ। ਸਿੰਗਾਪੁਰ ਦੇ ਵਿਦੇਸ਼ ਮੰਤਰਾਲਾ (ਐੱਮ.ਐੱਫ.ਏ.) ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮਾਮਲਿਆਂ ਦੇ ਮੰਤਰੀ ਨੇ ਮੰਗਲਵਾਰ ਨੂੰ ਯਾਨੀ ਫਾਂਸੀ ਤੋਂ ਇਕ ਦਿਨ ਪਹਿਲਾਂ ਦੱਸਿਆ ਸੀ ਕਿ ਧਰਮਲਿੰਗਮ ਨੂੰ ਉਚਿਤ ਕਾਨੂੰਨੀ ਪ੍ਰਕਿਰਿਆ ਦੇ ਤਹਿਤ ਸਜ਼ਾ ਸੁਣਾਈ ਗਈ ਹੈ।

ਇਹ ਵੀ ਪੜ੍ਹੋ: ਸਿੰਗਾਪੁਰ ਦੀ ਅਦਾਲਤ ਨੇ ਭਾਰਤੀ ਮੂਲ ਦੇ ਵਿਅਕਤੀ ਦੀ ਫਾਂਸੀ ਦੀ ਸਜ਼ਾ 'ਤੇ ਲਾਈ ਰੋਕ

ਅਦਾਲਤ ਨੇ ਧਰਮਲਿੰਗਮ (34) ਦੀ ਮਾਂ ਦੀ ਅੰਤਿਮ ਅਪੀਲ ਨੂੰ ਰੱਦ ਕਰ ਦਿੱਤਾ ਸੀ, ਜਿਸ ਤੋਂ ਬਾਅਦ ਉਸ ਨੂੰ ਮੌਤ ਦੀ ਸਜ਼ਾ ਸੁਣਾਈ ਗਈ। ਵਿਦੇਸ਼ ਮੰਤਰਾਲਾ ਦੇ ਇਕ ਬੁਲਾਰੇ ਨੇ ਇੱਥੇ ਪੱਤਰਕਾਰਾਂ ਨੂੰ ਕਿਹਾ ਕਿ "ਪ੍ਰਧਾਨ ਮੰਤਰੀ ਲੀ ਸੀਨ ਲੂੰਗ ਅਤੇ ਵਿਦੇਸ਼ ਮਾਮਲਿਆਂ ਦੇ ਮੰਤਰੀ ਡਾ. ਵਿਵਿਅਨ ਬਾਲਕ੍ਰਿਸ਼ਨਨ ਨੇ 26 ਅਪ੍ਰੈਲ, 2022 ਨੂੰ ਆਪਣੇ ਮਲੇਸ਼ੀਅਨ ਹਮਰੁਤਬਾ ਨੂੰ ਇਹ ਦੱਸਣ ਲਈ ਕਿਹਾ ਸੀ ਕਿ ਨਾਗੇਂਥਰਨ ਧਰਮਲਿੰਗਮ ਨੂੰ ਉਚਿਤ ਕਾਨੂੰਨੀ ਪ੍ਰਕਿਰਿਆ ਤਹਿਤ ਸਜ਼ਾ ਸੁਣਾਈ ਗਈ ਹੈ।'

ਇਹ ਵੀ ਪੜ੍ਹੋ: ਚੀਨੀ ਕਾਲਜਾਂ 'ਚ ਪੜ੍ਹਾਈ ਕਰ ਰਹੇ ਭਾਰਤੀ ਵਿਦਿਆਰਥੀਆਂ ਲਈ ਅਹਿਮ ਖ਼ਬਰ, ਸਰਕਾਰ ਨੇ ਲਿਆ ਇਹ ਫ਼ੈਸਲਾ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


cherry

Content Editor

Related News