ਲੰਡਨ ''ਚ ਭਾਰਤੀ ਵਿਅਕਤੀ ਦਾ ਖੌਫਨਾਕ ਕਾਰਾ ! ਪਤਨੀ ਦਾ ਕੀਤਾ ਕਤਲ
Wednesday, Jan 28, 2026 - 04:38 PM (IST)
ਲੰਡਨ (ਏਜੰਸੀ) : ਪੂਰਬੀ ਲੰਡਨ ਦੇ ਇਲਫੋਰਡ ਇਲਾਕੇ ਤੋਂ ਇੱਕ ਬੇਹੱਦ ਦੁਖਦਾਈ ਅਤੇ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ। ਇੱਥੇ ਭਾਰਤੀ ਮੂਲ ਦੇ ਇੱਕ 57 ਸਾਲਾ ਵਿਅਕਤੀ ਨੇ ਆਪਣੀ ਹੀ ਪਤਨੀ ਦਾ ਕਤਲ ਕਰ ਦਿੱਤਾ। ਪੁਲਸ ਨੇ ਮੁਲਜ਼ਮ ਨੂੰ ਮੌਕੇ 'ਤੇ ਹੀ ਗ੍ਰਿਫਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਸਮੁੰਦਰ 'ਚ ਮੌਤ ਦਾ ਤਾਂਡਵ! ਸੈਂਕੜੇ ਮੁਸਾਫਰਾਂ ਨਾਲ ਭਰਿਆ ਜਹਾਜ਼ ਡੁੱਬਿਆ, 18 ਮੌਤਾਂ
ਤੜਕਸਾਰ ਵਾਰਦਾਤ ਨਾਲ ਦਹਿਸ਼ਤ
ਮੈਟਰੋਪੋਲੀਟਨ ਪੁਲਸ ਮੁਤਾਬਕ ਇਹ ਘਟਨਾ ਮੰਗਲਵਾਰ ਤੜਕੇ ਕਰੀਬ 4 ਵਜੇ ਇਲਫੋਰਡ ਦੀ ਐਪਲਗਾਰਥ ਡਰਾਈਵ ਸਥਿਤ ਇੱਕ ਘਰ ਵਿੱਚ ਵਾਪਰੀ। ਪੁਲਸ ਜਦੋਂ ਮੌਕੇ 'ਤੇ ਪਹੁੰਚੀ ਤਾਂ ਘਰ ਦੇ ਅੰਦਰੋਂ ਮਹਿਲਾ ਦੀ ਲਾਸ਼ ਬਰਾਮਦ ਹੋਈ। ਮੁਲਜ਼ਮ ਦੀ ਪਛਾਣ 57 ਸਾਲਾ ਦਲੀਪ ਚੱਢਾ ਵਜੋਂ ਹੋਈ ਹੈ। ਜਦੋਂਕਿ ਮ੍ਰਿਤਕਾ ਦੀ ਪਛਾਣ ਮੁਲਜ਼ਮ ਦੀ ਪਤਨੀ 58 ਸਾਲਾ ਵੈਨੇਸਾ ਪੰਟਨੀ-ਚੱਢਾ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਅਮਰੀਕਾ 'ਤੇ ਉਲਟਾ ਪੈ ਗਿਆ Deport ਐਕਸ਼ਨ ! ਮੂਧੇ ਮੂੰਹ ਡਿੱਗੀ ਆਬਾਦੀ ਤੇ ਵਿਕਾਸ ਦਰ
ਅਦਾਲਤ 'ਚ ਹੋਈ ਪੇਸ਼ੀ
ਮੁਲਜ਼ਮ ਦਲੀਪ ਚੱਢਾ ਨੂੰ ਬੁੱਧਵਾਰ ਨੂੰ ਬਾਰਕਿੰਗਸਾਈਡ ਮੈਜਿਸਟ੍ਰੇਟ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲਸ ਨੇ ਦੱਸਿਆ ਕਿ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਵਿਸ਼ੇਸ਼ ਸਿਖਲਾਈ ਪ੍ਰਾਪਤ ਅਧਿਕਾਰੀਆਂ ਵੱਲੋਂ ਮਦਦ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਅਮਰੀਕਾ ਦੇ Deport ਐਕਸ਼ਨ ਵਿਚਾਲੇ ਯੂਰਪੀ ਦੇਸ਼ ਦਾ ਵੱਡਾ ਐਲਾਨ ! ਲੱਖਾਂ ਪ੍ਰਵਾਸੀਆਂ ਨੂੰ ਦੇਵੇਗਾ PR
ਕਤਲ ਦੇ ਕਾਰਨਾਂ ਦੀ ਜਾਂਚ ਜਾਰੀ
ਪੁਲਸ ਨੇ ਫਿਲਹਾਲ ਇਹ ਸਪੱਸ਼ਟ ਨਹੀਂ ਕੀਤਾ ਹੈ ਕਿ ਕਤਲ ਦੇ ਪਿੱਛੇ ਕੀ ਵਜ੍ਹਾ ਸੀ। ਜਾਂਚ ਅਧਿਕਾਰੀ ਇਲਾਕੇ ਦੇ ਲੋਕਾਂ ਤੋਂ ਪੁੱਛਗਿੱਛ ਕਰ ਰਹੇ ਹਨ ਅਤੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਪੁਲਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਕੋਲ ਇਸ ਮਾਮਲੇ ਨਾਲ ਸਬੰਧਤ ਕੋਈ ਜਾਣਕਾਰੀ ਹੈ, ਤਾਂ ਉਹ ਤੁਰੰਤ ਸੰਪਰਕ ਕਰਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
