ਲੁੱਟ-ਖੋਹ ਦੇ ਮਾਮਲੇ ’ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਕੈਦ
Saturday, May 07, 2022 - 11:20 PM (IST)
ਲੰਡਨ (ਭਾਸ਼ਾ)-ਪੂਰਬੀ ਲੰਡਨ ’ਚ ਹਿੰਸਕ ਲੁੱਟ-ਖੋਹ ਦੇ ਦੋਸ਼ੀ ਪਾਏ ਗਏ ਭਾਰਤੀ ਮੂਲ ਦੇ ਇਕ ਵਿਅਕਤੀ ਅਤੇ ਉਸ ਦੇ 2 ਸਾਥੀਆਂ ਨੂੰ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਅਜੈਪਾਲ ਸਿੰਘ (28) ਨੂੰ ਪਿਛਲੇ ਸਾਲ ਨਵੰਬਰ 'ਚ ਲੁੱਟ-ਖੋਹ ਦਾ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਇਕ ਹੋਰ ਦੋਸ਼ 'ਚ ਉਸ ਨੇ ਆਪਣਾ ਗੁਨਾਹ ਵੀ ਕਬੂਲ ਕਰ ਲਿਆ ਸੀ।
ਇਹ ਵੀ ਪੜ੍ਹੋ :- ਗੁਰਦੁਆਰਾ ਮੈਨੇਜਰ ਦੀ ਭੇਦਭਰੇ ਹਾਲਾਤ 'ਚ ਮੌਤ, ਪੁਲਸ ਨੇ ਕੁਝ ਹੀ ਘੰਟਿਆਂ 'ਚ ਦੋਸ਼ੀਆਂ ਨੂੰ ਕੀਤਾ ਕਾਬੂ
ਸਨਰੇਸਬਰੁਕ ਕ੍ਰਾਊਨ ਅਦਾਲਤ ਨੇ ਉਸ ਨੂੰ ਸ਼ੁੱਕਰਵਾਰ ਨੂੰ 20 ਸਾਲ ਕੈਦ ਦੀ ਸਜ਼ਾ ਸੁਣਾਈ। ਲੁੱਟ-ਖੋਹ ਦੀ ਘਟਨਾ 1 ਮਈ 2020 ਨੂੰ ਪੁਰਬੀ ਲੰਡਨ ਦੇ ਅਪਮਿੰਸਟਰ ਖੇਤਰ ਸਥਿਤ ਇਕ ਘਰ 'ਚ ਹੋਈ ਸੀ। ਇਸ ਦੌਰਾਨ ਲੁਟੇਰਿਆਂ ਨੇ 11 ਸਾਲਾ ਇਕ ਲੜਕੇ ਨੂੰ ਗੋਲੀ ਮਾਰ ਕੇ ਗੰਭੀਰ ਰੂਪ ਨਾਲ ਜ਼ਖਮੀ ਕਰ ਦਿੱਤਾ ਸੀ ਅਤੇ ਉਸ ਦੇ 40 ਸਾਲਾ ਪਿਤਾ ’ਤੇ ਚਾਕੂ ਨਾਲ ਵਾਰ ਕੀਤਾ ਸੀ। ਲੁਟੇਰੇ 20,000 ਪੌਂਡ ਮੁੱਲ ਦੇ ਗਹਿਣੇ ਅਤੇ ਘੜੀਆਂ ਲੁੱਟ ਕੇ ਭੱਜ ਗਏ ਸਨ।
ਇਹ ਵੀ ਪੜ੍ਹੋ :- ਹਿੰਦੂ ਔਰਤ ਨੂੰ ਅਗਵਾ ਕਰਕੇ ਜ਼ਬਰਦਸਤੀ ਕੀਤਾ ਨਿਕਾਹ
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ