ਕੈਨੇਡਾ 'ਚ 22 ਸਾਲਾ ਭਾਰਤੀ ਮੁੰਡੇ ਨੇ ਕੀਤਾ ਆਪਣੇ ਪਿਤਾ ਦਾ ਕਤਲ, ਭਾਲ 'ਚ ਲੱਗੀ ਪੁਲਸ

Monday, Feb 12, 2024 - 10:57 AM (IST)

ਕੈਨੇਡਾ 'ਚ 22 ਸਾਲਾ ਭਾਰਤੀ ਮੁੰਡੇ ਨੇ ਕੀਤਾ ਆਪਣੇ ਪਿਤਾ ਦਾ ਕਤਲ, ਭਾਲ 'ਚ ਲੱਗੀ ਪੁਲਸ

ਟੋਰਾਂਟੋ (ਏਜੰਸੀ)- ਕੈਨੇਡਾ ਦੇ ਓਨਟਾਰੀਓ ਸੂਬੇ ‘ਚ ਸਥਿਤ ਘਰ ‘ਚ ਆਪਣੇ ਪਿਤਾ ਦਾ ਕਤਲ ਕਰਨ ਤੋਂ ਬਾਅਦ ਭੱਜਣ ਵਾਲੇ ਭਾਰਤੀ ਮੂਲ ਦੇ 22 ਸਾਲਾ ਮੁੰਡੇ ਦੀ ਪੁਲਸ ਭਾਲ ਕਰ ਰਹੀ ਹੈ। ਸੁਖਰਾਜ ਚੀਮਾ ਸਿੰਘ ਫਰਸਟ-ਡਿਗਰੀ ਕਤਲ ਦੇ ਮਾਮਲੇ ਵਿਚ ਲੋੜੀਂਦਾ ਹੈ। ਚੀਮਾ ਸਿੰਘ ਦੀ ਤਸਵੀਰ ਜਾਰੀ ਕਰਦੇ ਹੋਏ, ਹੈਮਿਲਟਨ ਪੁਲਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਅਧਿਕਾਰੀਆਂ ਨੂੰ 10 ਫਰਵਰੀ ਦੀ ਸ਼ਾਮ 7:40 ਵਜੇ ਦੇ ਕਰੀਬ ਟ੍ਰੈਫਲਗਰ ਡਰਾਈਵ ਅਤੇ ਮਡ ਸਟ੍ਰੀਟ ਦੇ ਨੇੜੇ ਇੱਕ ਘਰ ਵਿੱਚ ਬੁਲਾਇਆ ਗਿਆ ਸੀ, ਜਿੱਥੇ 56 ਸਾਲਾ ਕੁਲਦੀਪ ਸਿੰਘ ਹੈਮਿਲਟਨ ਸਥਿਤ ਆਪਣੇ ਸਟੋਨੀ ਕ੍ਰੀਕ ਘਰ 'ਚ 'ਗੰਭੀਰ ਸੱਟਾਂ' ਨਾਲ ਪਾਏ ਗਏ ਸਨ। ਪੁਲਸ ਨੇ ਦੱਸਿਆ ਕਿ ਪਿਤਾ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੇ ਜ਼ਖ਼ਮਾਂ ਦੀ ਤਾਬ ਨਾ ਝਲਦਿਆਂ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ: ਆਸਟ੍ਰੇਲੀਆ 'ਚ ਬਣੇਗਾ ਦੁਨੀਆ ਦਾ ਸਭ ਤੋਂ ਉੱਚਾ ਰਾਮ ਮੰਦਰ, 150 ਏਕੜ ਜ਼ਮੀਨ ’ਤੇ 600 ਕਰੋੜ ਰੁਪਏ ਦੀ ਲਾਗਤ ਬਣੇਗਾ Temple

ਚਸ਼ਮਦੀਦਾਂ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਚੀਮਾ-ਸਿੰਘ ਆਪਣੇ ਪਿਤਾ ਨਾਲ ਝਗੜੇ ਤੋਂ ਬਾਅਦ ਇੱਕ ਛੋਟੀ, ਕਾਲੇ ਰੰਗ ਦੀ SUV ਵਿੱਚ ਘਰੋਂ ਤੋਂ ਭੱਜ ਗਿਆ। ਪੁਲਸ ਨੇ ਕਿਹਾ ਕਿ ਗੱਡੀ ਨੂੰ ਆਖਰੀ ਵਾਰ ਟ੍ਰੈਫਲਗਰ ਤੋਂ ਉੱਤਰ ਵੱਲ ਮਡ ਸਟ੍ਰੀਟ ਵੱਲ ਜਾਂਦੇ ਹੋਏ ਦੇਖਿਆ ਗਿਆ ਸੀ, ਅਤੇ ਅਜਿਹਾ ਮੰਨਿਆ ਜਾ ਰਿਹਾ ਹੈ ਕਿ ਚੀਮਾ-ਸਿੰਘ ਘਟਨਾ ਤੋਂ ਪਹਿਲਾਂ ਲਗਭਗ 30 ਮਿੰਟ ਤੱਕ ਇਸ ਖੇਤਰ ਵਿੱਚ ਸੀ। ਜਾਂਚ ਜਾਰੀ ਰੱਖਦੇ ਹੋਏ ਪੁਲਸ ਨੇ ਚੇਤਾਵਨੀ ਦਿੱਤੀ ਕਿ ਸ਼ੱਕੀ ਨੂੰ ਹਥਿਆਰਬੰਦ ਅਤੇ ਖਤਰਨਾਕ ਮੰਨਿਆ ਜਾਣਾ ਚਾਹੀਦਾ ਹੈ, ਕਿਉਂਕਿ "ਵਰਤਿਆ ਹਥਿਆਰ ਬਰਾਮਦ ਨਹੀਂ ਕੀਤਾ ਗਿਆ ਹੈ"। ਜਾਂਚਕਰਤਾਵਾਂ ਨੇ ਚਸ਼ਮਦੀਦਾਂ ਜਾਂ ਖੇਤਰ ਦੀ ਵੀਡੀਓ ਫੁਟੇਜ ਵਾਲੇ ਕਿਸੇ ਵੀ ਵਿਅਕਤੀ ਨੂੰ ਉਨ੍ਹਾਂ ਨਾਲ ਸੰਪਰਕ ਕਰਨ ਲਈ ਕਿਹਾ ਹੈ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਕਤਰ ਨੇ ਰਿਹਾਅ ਕੀਤੇ 8 ਭਾਰਤੀ ਨਾਗਰਿਕ; ਸੁਣਾਈ ਗਈ ਸੀ ਮੌਤ ਦੀ ਸਜ਼ਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


author

cherry

Content Editor

Related News