ਅਮਰੀਕਾ 'ਚ ਇਕ ਹੋਰ ਭਾਰਤੀ ਦਾ ਕਤਲ, ਝਗੜੇ ਤੋਂ ਬਾਅਦ ਅਣਪਛਾਤੇ ਸ਼ਖ਼ਸ ਨੇ ਕੀਤਾ ਜਾਨਲੇਵਾ ਹਮਲਾ

02/10/2024 10:56:35 AM

ਵਾਸ਼ਿੰਗਟਨ (ਭਾਸ਼ਾ)- ਵਾਸ਼ਿੰਗਟਨ ਵਿਚ ਇਕ ਰੈਸਟੋਰੈਂਟ ਦੇ ਬਾਹਰ ਹੋਈ ਲੜਾਈ ਦੌਰਾਨ ਕੁੱਟਮਾਰ ਤੋਂ ਬਾਅਦ ਜ਼ਖ਼ਮੀ ਹੋਏ ਭਾਰਤੀ ਮੂਲ ਦੇ 41 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ। ਹਾਲ ਹੀ 'ਚ ਅਮਰੀਕਾ 'ਚ ਭਾਰਤੀ ਮੂਲ ਦੇ ਲੋਕਾਂ 'ਤੇ ਹਮਲਿਆਂ ਦੀਆਂ ਕਈ ਚਿੰਤਾਜਨਕ ਘਟਨਾਵਾਂ ਸਾਹਮਣੇ ਆਈਆਂ ਹਨ। ਜਾਂਚਕਰਤਾਵਾਂ ਨੇ ਦੱਸਿਆ ਕਿ ਅਧਿਕਾਰੀਆਂ ਨੂੰ 2 ਫਰਵਰੀ ਨੂੰ ਤੜਕੇ 2 ਵਜੇ ਦੇ ਕਰੀਬ 'ਫਿਫਟੀਨਥ ਸਟਰੀਟ ਨਾਰਥਵੈਸਟ' ਦੇ 1100 ਬਲਾਕ 'ਤੇ ਸ਼ੋਟੋ ਰੈਸਟੋਰੈਂਟ ਦੇ ਬਾਹਰ ਇਸ ਘਟਨਾ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਵਿਵੇਕ ਤਨੇਜਾ ਨਾਂ ਦੇ ਭਾਰਤੀ ਮੂਲ ਦੇ ਵਿਅਕਤੀ ਨੂੰ ਫੁੱਟਪਾਥ 'ਤੇ ਗੰਭੀਰ ਜ਼ਖਮੀ ਹਾਲਤ 'ਚ ਪਾਇਆ। ਉਸ ਨੂੰ ਹਸਪਤਾਲ ਲਿਜਾਇਆ ਗਿਆ।

ਇਹ ਵੀ ਪੜ੍ਹੋ: ਕੈਨੇਡਾ ਦੇ ਕੇਅਰ ਹੋਮ 'ਚ ਭਾਰਤੀ ਕੁੜੀ ਨੇ ਕੁੱਟ 'ਤਾ 89 ਸਾਲਾ ਬਜ਼ੁਰਗ, ਲੱਗੀਆਂ ਹੱਥਕੜੀਆਂ

ਵਾਸ਼ਿੰਗਟਨ ਡੀਸੀ ਦੇ ਇੱਕ ਟੈਲੀਵਿਜ਼ਨ ਸਟੇਸ਼ਨ ਡਬਲਯੂ.ਯੂ.ਐੱਸ.ਏ. ਅਨੁਸਾਰ, ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਤਨੇਜਾ ਅਤੇ ਇੱਕ ਅਣਪਛਾਤੇ ਵਿਅਕਤੀ ਵਿਚਕਾਰ ਹੋਈ ਬਹਿਸ ਝਗੜੇ ਵਿੱਚ ਬਦਲ ਗਈ ਅਤੇ ਦੋਸ਼ੀ ਨੇ ਤਨੇਜਾ ਨੂੰ ਜ਼ਮੀਨ 'ਤੇ ਸੁੱਟ ਦਿੱਤਾ ਅਤੇ ਫੁੱਟਪਾਥ 'ਤੇ ਉਸਦਾ ਸਿਰ ਮਾਰਿਆ। ਗੰਭੀਰ ਰੂਪ ਨਾਲ ਜ਼ਖ਼ਮੀ ਤਨੇਜਾ ਦੀ ਬੁੱਧਵਾਰ ਨੂੰ ਹਸਪਤਾਲ 'ਚ ਮੌਤ ਹੋ ਗਈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਮੁਲਜ਼ਮ ਦੀ ਭਾਲ ਕਰ ਰਹੀ ਹੈ। ਮੁਲਜ਼ਮ ਦੀ ਫੁਟੇਜ ਸੀ.ਸੀ.ਟੀ.ਵੀ. ਤੋਂ ਹਾਸਲ ਕਰ ਲਈ ਗਈ ਹੈ। ਤਨੇਜਾ 'ਡਾਇਨਾਮੋ ਟੈਕਨਾਲੋਜੀਜ਼' ਦੇ ਸਹਿ-ਸੰਸਥਾਪਕ ਅਤੇ ਚੇਅਰਮੈਨ ਸਨ। ਇਸ ਹਫ਼ਤੇ ਦੇ ਸ਼ੁਰੂ ਵਿਚ ਅਮਰੀਕਾ ਦੇ ਸ਼ਿਕਾਗੋ ਵਿਚ ਭਾਰਤੀ ਵਿਦਿਆਰਥੀ ਸਈਦ ਮਜ਼ਾਹਿਰ ਅਲੀ 'ਤੇ ਲੁਟੇਰਿਆਂ ਨੇ ਹਮਲਾ ਕੀਤਾ ਸੀ। ਇਸ ਤੋਂ ਪਹਿਲਾਂ ਜਾਰਜੀਆ ਦੇ ਲਿਥੋਨੀਆ ਸ਼ਹਿਰ ਵਿੱਚ ਇੱਕ ਨਸ਼ੇੜੀ ਵਿਅਕਤੀ ਨੇ 25 ਸਾਲਾ ਭਾਰਤੀ ਵਿਦਿਆਰਥੀ ਵਿਵੇਕ ਸੈਣੀ ਦੀ ਹਥੌੜੇ ਨਾਲ ਵਾਰ ਕਰਕੇ ਹੱਤਿਆ ਕਰ ਦਿੱਤੀ ਸੀ। ਇਸ ਸਾਲ ਅਮਰੀਕਾ ਵਿੱਚ ਭਾਰਤੀ ਮੂਲ ਦੇ 4 ਹੋਰ ਵਿਦਿਆਰਥੀਆਂ ਦੀ ਵੀ ਮੌਤ ਹੋਈ ਹੈ।

ਇਹ ਵੀ ਪੜ੍ਹੋ: ਵੱਡੀ ਖ਼ਬਰ : ਯਾਤਰੀਆਂ ਨਾਲ ਭਰੀ ਬੱਸ ਨੇ ਟਰੱਕ ਨੂੰ ਮਾਰੀ ਟੱਕਰ, 18 ਲੋਕਾਂ ਦੀ ਦਰਦਨਾਕ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 

cherry

This news is Content Editor cherry