35 ਸਾਲਾਂ ਤੋਂ ਅਮਰੀਕਾ 'ਚ ਰਹਿ ਰਹੀ ਭਾਰਤੀ ਮੂਲ ਦੀ ਔਰਤ ਨੂੰ ICE ਨੇ ਲਿਆ ਹਿਰਾਸਤ 'ਚ

Friday, Apr 17, 2026 - 05:36 AM (IST)

35 ਸਾਲਾਂ ਤੋਂ ਅਮਰੀਕਾ 'ਚ ਰਹਿ ਰਹੀ ਭਾਰਤੀ ਮੂਲ ਦੀ ਔਰਤ ਨੂੰ ICE ਨੇ ਲਿਆ ਹਿਰਾਸਤ 'ਚ

ਵੈਨਕੂਵਰ (ਮਲਕੀਤ ਸਿੰਘ) – ਅਮਰੀਕਾ ਵਿੱਚ ਪਿਛਲੇ 35 ਸਾਲਾਂ ਤੋਂ ਰਹਿ ਰਹੀ ਭਾਰਤੀ ਮੂਲ ਦੀ 53 ਸਾਲਾ ਔਰਤ ਨੂੰ ਇਮੀਗ੍ਰੇਸ਼ਨ ਅਧਿਕਾਰੀਆਂ ਵੱਲੋਂ ਹਿਰਾਸਤ ਵਿੱਚ ਲਏ ਜਾਣ ਦੀ ਸੂਚਨਾ ਹੈ। ਮੀਨੂ ਬੱਤਰਾ ਨਾਮ ਦੀ ਇਸ ਮਹਿਲਾ ਨੂੰ ਟੈਕਸਾਸ ਵਿੱਚ ਅਮਰੀਕੀ ਇਮੀਗ੍ਰੇਸ਼ਨ ਅਤੇ ਕਸਟਮਜ਼ ਇਨਫੋਰਸਮੈਂਟ ਦੇ ਏਜੰਟਾਂ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ। 

ਰਿਪੋਰਟਾਂ ਮੁਤਾਬਕ ਉਹ ਲੰਬੇ ਸਮੇਂ ਤੋਂ ਅਮਰੀਕਾ ਵਿੱਚ ਰਹਿ ਰਹੀ ਸੀ, ਪਰ ਉਸਦੀ ਇਮੀਗ੍ਰੇਸ਼ਨ ਸਥਿਤੀ ਸਬੰਧੀ ਮਸਲੇ ਉੱਠਣ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਅਧਿਕਾਰੀਆਂ ਵੱਲੋਂ ਕਿਹਾ ਗਿਆ ਹੈ ਕਿ “ਲੰਬੇ ਸਮੇਂ ਤੋਂ ਦੇਸ਼ ਵਿੱਚ ਰਹਿਣਾ ਇਸ ਗੱਲ ਦੀ ਗਰੰਟੀ ਨਹੀਂ ਕਿ ਕੋਈ ਵਿਅਕਤੀ ਸਦੀਵੀ ਤੌਰ ’ਤੇ ਇੱਥੇ ਰਹਿ ਸਕਦਾ ਹੈ।” ਇਸ ਬਿਆਨ ਨੇ ਕਈ ਪ੍ਰਵਾਸੀਆਂ ਵਿੱਚ ਚਿੰਤਾ ਵਧਾ ਦਿੱਤੀ ਹੈ, ਖ਼ਾਸ ਕਰਕੇ ਉਹ ਲੋਕ ਜੋ ਕਈ ਸਾਲਾਂ ਤੋਂ ਅਮਰੀਕਾ ਵਿੱਚ ਰਹਿ ਰਹੇ ਹਨ।

ਦੱਸਿਆ ਜਾ ਰਿਹਾ ਹੈ ਕਿ ਮੀਨੂ ਬੱਤਰਾ ਦੇ ਪਰਿਵਾਰ ਅਤੇ ਸਮਰਥਕਾਂ ਵੱਲੋਂ ਉਸਦੀ ਰਿਹਾਈ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਕਾਨੂੰਨੀ ਸਹਾਇਤਾ ਵੀ ਲਈ ਜਾ ਰਹੀ ਹੈ। ਇਸ ਮਾਮਲੇ ਨੇ ਅਮਰੀਕਾ ਦੀਆਂ ਸਖ਼ਤ ਇਮੀਗ੍ਰੇਸ਼ਨ ਨੀਤੀਆਂ ’ਤੇ ਇਕ ਵਾਰ ਫਿਰ ਚਰਚਾ ਛੇੜ ਦਿੱਤੀ ਹੈ।


author

Inder Prajapati

Content Editor

Related News