ਇਟਲੀ ’ਚ ਭਾਰਤੀਆਂ ਲਈ ‘ਇੰਡੀਅਨ ਪੰਜਾਬੀ ਸਲਾਹਕਾਰ ਦਫ਼ਤਰ’ ਖੁੱਲਿਆ
Thursday, Apr 28, 2022 - 12:59 AM (IST)
ਰੋਮ (ਕੈਂਥ)-ਇਟਲੀ ਦੀ ਰਾਜਧਾਨੀ ਰੋਮ ਦੇ ਜ਼ਿਲ੍ਹਾ ਲਾਤੀਨਾ ਦੇ ਪ੍ਰਸਿੱਧ ਸ਼ਹਿਰ ਅਪ੍ਰੀਲੀਆ ਵਿਖੇ ਭਾਰਤੀਆਂ ਨੂੰ ਇਟਲੀ ਦੇ ਕਾਨੂੰਨ ਨਾਲ ਸਬੰਧਤ ਕਾਗਜ਼ੀ ਕਾਰਵਾਈ ਵਿਚ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਦੇ ਮੱਦੇਨਜ਼ਰ ‘ਇੰਡੀਅਨ ਪੰਜਾਬੀ ਸਲਾਹਕਾਰ ਦਫਤਰ’ ਦਾ ਉਦਘਾਟਨ ਕੀਤਾ ਗਿਆ। ਗੁਰਦੁਆਰਾ ਸਿੰਘ ਸਭਾ ਅਪ੍ਰੀਲੀਆ ਦੇ ਗ੍ਰੰਥੀ ਸਿੰਘ ਵਲੋਂ ਪਰਮਾਤਮਾ ਦੇ ਚਰਨਾਂ ’ਚ ਅਰਦਾਸ ਕਰ ਕੇ ਇਸ ਦਫ਼ਤਰ ਦਾ ਸ਼ੁਭ ਆਰੰਭ ਕੀਤਾ।
ਇਹ ਵੀ ਪੜ੍ਹੋ : BJP ਦੇ ਕੌਮੀ ਪ੍ਰਧਾਨ JP ਨੱਡਾ ਨਾਲ ਅਰਵਿੰਦ ਖੰਨਾ ਨੇ ਕੀਤੀ ਮੁਲਾਕਾਤ
ਇਸ ਮੌਕੇ ਦਫ਼ਤਰ ਦੇ ਐੱਮ. ਡੀ. ਮਾ. ਦਵਿੰਦਰ ਸਿੰਘ ਮੋਹੀ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਇਲਾਕੇ 'ਚ ਭਾਰਤੀ ਭਾਈਚਾਰਾ ਭਾਰੀ ਗਿਣਤੀ 'ਚ ਰਹਿੰਦਾ ਹੈ ਅਤੇ ਉਨ੍ਹਾਂ ਨੂੰ ਇਟਾਲੀਅਨ ਭਾਸ਼ਾ 'ਚ ਕਾਗਜ਼ੀ ਕੰਮਾਂ ਬਾਰੇ ਜ਼ਿਆਦਾ ਜਾਣਕਾਰੀ ਦੇਣ ਦੇ ਮੱਦੇਨਜ਼ਰ ਇਸ ਦਫ਼ਤਰ ਦਾ ਆਗਾਜ਼ ਕੀਤਾ ਗਿਆ ਹੈ, ਕਿਉਂਕਿ ਕਈ ਵਾਰ ਇਟਾਲੀਅਨ ਭਾਸ਼ਾ ਦਾ ਪੂਰਾ ਗਿਆਨ ਨਾ ਹੋਣ ਕਰਕੇ ਸਾਡੇ ਭਾਈਚਾਰੇ ਦੇ ਲੋਕ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਰਾਹਤ ਸਕੀਮਾਂ ਲੈਣ ਤੋਂ ਵਾਂਝੇ ਰਹਿ ਜਾਂਦੇ ਹਨ।
ਇਹ ਵੀ ਪੜ੍ਹੋ : ਪੰਜਾਬ ਅੰਦਰ ਖੁਦਕੁਸ਼ੀਆਂ ਕਰ ਚੁੱਕੇ ਕਿਸਾਨਾਂ ਦੀ ਪੰਜਾਬ ਸਰਕਾਰ ਨੇ ਨਹੀਂ ਲਈ ਸਾਰ : ਚੰਦੂਮਾਜਰਾ
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ