ਹੁਣ ਇਸ ਦੇਸ਼ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਵਿਰੁੱਧ ਕੱਸੀ ਕਮਰ, ਵੱਡੀ ਗਿਣਤੀ 'ਚ ਰਹਿੰਦੇ ਨੇ ਭਾਰਤੀ

Tuesday, Feb 11, 2025 - 10:54 AM (IST)

ਹੁਣ ਇਸ ਦੇਸ਼ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਵਿਰੁੱਧ ਕੱਸੀ ਕਮਰ, ਵੱਡੀ ਗਿਣਤੀ 'ਚ ਰਹਿੰਦੇ ਨੇ ਭਾਰਤੀ

ਲੰਡਨ (ਏਜੰਸੀ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਬੀਤੇ ਕੁਝ ਹਫਤਿਆਂ ਤੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ਤੋਂ ਬਾਹਰ ਕੱਢਣ ਲਈ ਮਿਸ਼ਨ ਮੋਡ ’ਚ ਕੰਮ ਕਰ ਰਹੇ ਹਨ, ਜਿਸ ਦਾ ਸੇਕ ਭਾਰਤ ਤੱਕ ਪਹੁੰਚ ਚੁੱਕਾ ਹੈ। ਇਸ ਦਰਮਿਆਨ ਬ੍ਰਿਟੇਨ ਨੇ ਵੀ ਗ਼ੈਰ-ਕਾਨੂੰਨੀ ਪ੍ਰਵਾਸੀ ਕਾਮਿਆਂ ’ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ, ਜਿਸ ਦੀ ਗਾਜ ਭਾਰਤੀਆਂ ’ਤੇ ਵੀ ਡਿੱਗੀ ਹੈ। ਬ੍ਰਿਟੇਨ ’ਚ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੱਭਣ ਲਈ ਭਾਰਤੀ ਰੈਸਟੋਰੈਂਟਾਂ, ਬਾਰ ਅਤੇ ਕਾਰ ਵਾਸ਼ ਸੈਂਟਰਾਂ ਤੱਕ ’ਚ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿੱਥੇ ਅਜਿਹੇ ਲੋਕ ਕੰਮ ਕਰਦੇ ਹਨ। ਬ੍ਰਿਟੇਨ ਦੇ ਗ੍ਰਹਿ ਮੰਤਰਾਲਾ ਨੇ ਇਸ ਕਾਰਵਾਈ ਨੂੰ ਦੇਸ਼ ’ਚ ਗ਼ੈਰ-ਕਾਨੂੰਨੀ ਢੰਗ ਨਾਲ ਕੰਮ ਕਰਨ ਵਾਲੇ ਲੋਕਾਂ ਨੂੰ ਹਟਾਉਣ ਲਈ ਇਕ ਮੁਹਿੰਮ ਦਾ ਹਿੱਸਾ ਦੱਸਿਆ ਹੈ। ਗ੍ਰਹਿ ਸਕੱਤਰ ਯਵੇਟ ਕੂਪਰ ਨੇ ਕਿਹਾ ਹੈ ਕਿ ਉਨ੍ਹਾਂ ਦੇ ਵਿਭਾਗ ਨੇ ਜਨਵਰੀ ’ਚ 828 ਕੰਪਲੈਕਸਾਂ ’ਤੇ ਛਾਪੇ ਮਾਰੇ ਹਨ। ਇਸ ਦੌਰਾਨ 609 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜੋ ਕਿ ਪਿਛਲੇ ਸਾਲ ਦੇ ਮੁਕਾਬਲੇ 73 ਫ਼ੀਸਦੀ ਜ਼ਿਆਦਾ ਹੈ।

ਇਹ ਵੀ ਪੜ੍ਹੋ: ਲੀਬੀਆ ’ਚ ਕਿਸ਼ਤੀ ਪਲਟਣ ਕਾਰਨ 65 ਲੋਕ ਡੁੱਬੇ

ਇਕ ਬਿਆਨ ਵਿਚ ਕਿਹਾ ਗਿਆ ਹੈ ਉੱਤਰੀ ਇੰਗਲੈਂਡ ਦੇ ਹੰਬਰਸਾਈਡ ਵਿੱਚ ਇੱਕ ਭਾਰਤੀ ਰੈਸਟੋਰੈਂਟ ਵਿਚ ਜਾਣ 'ਤੇ 7 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ 4 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ। ਕੂਪਨ ਨੇ ਕਿਹਾ ਕਿ ਇਮੀਗ੍ਰੇਸ਼ਨ ਨਿਯਮਾਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਅਤੇ ਇਨ੍ਹਾਂ ਨੂੰ ਲਾਗੂ ਕੀਤਾ ਜਾਣਾ ਚਾਹੀਦਾ ਹੈ। ਬਹੁਤ ਲੰਬੇ ਸਮੇਂ ਤੋਂ, ਮਾਲਕ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਕੰਮ 'ਤੇ ਰੱਖਣ ਅਤੇ ਉਨ੍ਹਾਂ ਦਾ ਸ਼ੋਸ਼ਣ ਕਰਨ ਵਿਚ ਸਮਰਥ ਰਹੇ ਹਨ ਅਤੇ ਬਹੁਤ ਸਾਰੇ ਲੋਕ ਗੈਰ-ਕਾਨੂੰਨੀ ਤੌਰ 'ਤੇ ਪਹੁੰਚਣ ਅਤੇ ਕੰਮ ਕਰਨ ਦੇ ਸਮਰਥ ਰਹੇ ਹਨ ਪਰ ਉਨ੍ਹਾਂ 'ਤੇ ਕਦੇ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਨਾ ਸਿਰਫ਼ ਲੋਕਾਂ ਲਈ ਛੋਟੀ ਕਿਸ਼ਤੀ ਵਿੱਚ ਚੈਨਲ ਪਾਰ ਕਰਕੇ ਆਪਣੀਆਂ ਜਾਨਾਂ ਨੂੰ ਜੋਖਮ ਵਿੱਚ ਪਾਉਣ ਦਾ ਖਤਰਾ ਪੈਦਾ ਹੁੰਦਾ ਹੈ, ਸਗੋਂ ਇਸ ਦੇ ਨਤੀਜੇ ਵਜੋਂ ਕਮਜ਼ੋਰ ਲੋਕਾਂ, ਇਮੀਗ੍ਰੇਸ਼ਨ ਪ੍ਰਣਾਲੀ ਅਤੇ ਸਾਡੀ ਆਰਥਿਕਤਾ ਦੀ ਦੁਰਵਰਤੋਂ ਹੁੰਦੀ ਹੈ।

ਇਹ ਵੀ ਪੜ੍ਹੋ: ਵੱਡੀ ਖਬਰ; ਕਈ ਵਾਹਨਾਂ ਨਾਲ ਟਕਰਾਉਣ ਮਗਰੋਂ ਖੱਡ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 55 ਮੌਤਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 


author

cherry

Content Editor

Related News