ਅਮਰੀਕਾ ਤੋਂ ਦੁੱਖਦਾਇਕ ਖ਼ਬਰ, ਭਾਰਤੀ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ
Thursday, Mar 06, 2025 - 09:32 AM (IST)

ਨਿਊਯਾਰਕ (ਰਾਜ ਗੋਗਨਾ)- ਅਮਰੀਕਾ ਤੋਂ ਇਕ ਦੁੱਖਦਾਇਕ ਖ਼ਬਰ ਸਾਹਮਣੇ ਆਈ ਹੈ। ਬੀਤੇ ਦਿਨ ਅਮਰੀਕਾ ਵਿੱਚ ਹੋਈ ਗੋਲੀਬਾਰੀ ਵਿਚ ਭਾਰਤ ਦੇ ਤੇਲੰਗਾਨਾ ਦੇ ਇਕ ਵਿਦਿਆਰਥੀ ਦੀ ਮੌਤ ਹੋ ਗਈ ਹੈ। ਮ੍ਰਿਤਕ ਦਾ ਭਾਰਤ ਦੇ ਤੇਲੰਗਾਨਾ ਦੇ ਨਾਲ ਸਬੰਧ ਸੀ। ਜੋ ਉੱਚ ਸਿੱਖਿਆ ਲਈ ਅਮਰੀਕਾ ਗਿਆ ਸੀ, ਜਿਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਸ ਦੀ ਮੌਤ ਇੱਕ ਹਮਲਾਵਰ ਦੀ ਗੋਲੀਬਾਰੀ ਨਾਲ ਹੋਈ।
ਪੜ੍ਹੋ ਇਹ ਅਹਿਮ ਖ਼ਬਰ-ਆਸਟ੍ਰੇਲੀਆ ‘ਚ ਸਿੱਖ ਸਕਿਉਰਿਟੀ ਗਾਰਡ ’ਤੇ ਹੁੱਲੜਬਾਜ਼ਾਂ ਨੇ ਕੀਤਾ ਹਮਲਾ
ਉਹ 'ਰੰਗਾਰੇਡੀ ਜ਼ਿਲ੍ਹੇ ਦੇ ਸ਼ਾਦਨਗਰ ਸੀਮਾ ਦੇ ਕੇਸ਼ਮਪੇਟਾ ਮੰਡਲ ਦਾ ਰਹਿਣ ਵਾਲਾ ਸੀ ਜਿਸ ਦੀ ਪਛਾਣ ਪ੍ਰਵੀਨ (27) ਵਜੋ ਹੋਈ ਹੈ। ਅਮਰੀਕੀ ਸੂਬੇ ਵਿਸਕਾਨਸਿਨ ਦੇ ਮਿਲਵਾਕੀ ਵਿੱਚ ਉਸ ਦੇ ਘਰ ਨੇੜੇ ਇੱਕ ਬੀਚ 'ਤੇ ਇੱਕ ਹਮਲਾਵਰ ਨੇ ਉਸਨੂੰ ਗੋਲੀ ਮਾਰ ਕੇ ਮਾਰ ਦਿੱਤਾ ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਐਮ.ਐਸ ਦੇ ਦੂਜੇ ਸਾਲ ਦਾ ਵਿਦਿਆਰਥੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।