ਤੜਕਸਾਰ ਬ੍ਰਿਟੇਨ ਤੋਂ ਦੁੱਖਦਾਇਕ ਖ਼ਬਰ, ਸੜਕ ਹਾਦਸੇ 'ਚ ਭਾਰਤੀ ਵਿਦਿਆਰਥੀ ਦੀ ਮੌਤ
Thursday, Dec 12, 2024 - 09:46 AM (IST)
ਲੰਡਨ (ਭਾਸ਼ਾ)- ਇੰਗਲੈਂਡ ਤੋਂ ਤੜਕਸਾਰ ਇਕ ਦੁੱਖਦਾਇਕ ਖ਼ਬਰ ਸਾਹਮਣੇ ਆਈ ਹੈ। ਇੱਥੇ ਪੂਰਬੀ ਇੰਗਲੈਂਡ ਦੇ ਲੈਸਟਰਸ਼ਾਇਰ ਵਿਚ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ ਅਤੇ ਚਾਰ ਹੋਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ ਹੈ। ਲੈਸਟਰਸ਼ਾਇਰ ਪੁਲਸ ਨੇ ਦੱਸਿਆ ਕਿ ਇਹ ਹਾਦਸਾ ਮੰਗਲਵਾਰ ਸਵੇਰੇ ਵਾਪਰਿਆ, ਜਿਸ 'ਚ ਕਾਰ ਦੇ ਖਾਈ ਵਿਚ ਡਿੱਗ ਜਾਣ ਕਾਰਨ ਉਸ ਵਿਚ ਸਵਾਰ ਚਿਰੰਜੀਵੀ ਪੰਗੁਲੁਰੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਇਕ ਔਰਤ, ਦੋ ਪੁਰਸ਼ ਅਤੇ ਡਰਾਈਵਰ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ।
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ 'ਚ ਭਾਰਤੀ ਬੱਚਿਆਂ ਨੂੰ ਵੱਡਾ ਝਟਕਾ, 19 ਸੂਬਿਆਂ 'ਚ ਬੰਦ ਹੋਵੇਗੀ ਇਹ ਸਹੂਲਤ
ਪੁਲਸ ਨੇ ਦੱਸਿਆ ਕਿ ਡਰਾਈਵਰ (27) ਨੂੰ ਖਤਰਨਾਕ ਡਰਾਈਵਿੰਗ ਲਈ ਗ੍ਰਿਫ਼ਤਾਰ ਕੀਤਾ ਗਿਆ ਸੀ ਪਰ ਉਸਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਹੈ। ਬਿਆਨ ਵਿੱਚ ਕਿਹਾ ਗਿਆ ਹੈ, "32 ਸਾਲਾ ਚਿਰੰਜੀਵੀ ਪੰਗੁਲੁਰੀ ਇੱਕ ਮਾਜ਼ਦਾ 3 ਤਾਮੁਰਾ ਵਿੱਚ ਲੈਸਟਰ ਤੋਂ ਮਾਰਕੀਟ ਹਾਰਬੋਰੋ ਵੱਲ ਜਾ ਰਿਹਾ ਸੀ, ਜਦੋਂ ਵਾਹਨ ਇੱਕ ਖਾਈ ਵਿੱਚ ਜਾ ਡਿੱਗਾ।" ਬਿਆਨ ਵਿਚ ਦੱਸਿਆ ਗਿਆ ਕਿ ਪਾਂਗੁਲੁਰੀ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਵਾਹਨ ਵਿੱਚ ਸਵਾਰ ਤਿੰਨ ਹੋਰ ਯਾਤਰੀਆਂ ਅਤੇ ਡਰਾਈਵਰ ਨੂੰ ਹਸਪਤਾਲ ਲਿਜਾਇਆ ਗਿਆ। ਦੋ ਪੁਰਸ਼ ਯਾਤਰੀ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ, ਸਾਰੇ ਲੋਕ ਆਂਧਰਾ ਪ੍ਰਦੇਸ਼ ਦੇ ਰਹਿਣ ਵਾਲੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।