ਦੁਖ਼ਦਾਈ ਖ਼ਬਰ; ਅਮਰੀਕਾ ''ਚ ਇਕ ਹੋਰ ਭਾਰਤੀ ਵਿਦਿਆਰਥੀ ਦੀ ਮੌਤ, ਜਾਂਚ ''ਚ ਜੁਟੀ ਪੁਲਸ
Saturday, Apr 06, 2024 - 11:49 AM (IST)
ਨਿਊਯਾਰਕ (ਭਾਸ਼ਾ)- ਅਮਰੀਕਾ ਦੇ ਓਹੀਓ ਸੂਬੇ ਵਿਚ ਇਕ ਭਾਰਤੀ ਵਿਦਿਆਰਥੀ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਨਿਊਯਾਰਕ ਵਿੱਚ ਭਾਰਤ ਦੇ ਡਿਪਲੋਮੈਟਿਕ ਮਿਸ਼ਨ ਨੇ ਇਹ ਜਾਣਕਾਰੀ ਦਿੱਤੀ। ਨਿਊਯਾਰਕ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਓਹੀਓ ਦੇ ਕਲੀਵਲੈਂਡ ਵਿੱਚ ਉਮਾ ਸੱਤਿਆ ਸਾਈਂ ਗੱਡੇ ਦੀ "ਮੰਦਭਾਗੀ ਮੌਤ" ਦੀ ਖ਼ਬਰ ਤੋਂ "ਬਹੁਤ ਦੁਖੀ" ਹੈ।
ਇਹ ਵੀ ਪੜ੍ਹੋ: ਹਵਾਈ ਹਮਲੇ ’ਚ ਕਮਾਂਡਰਾਂ ਦੀ ਮੌਤ ਤੋਂ ਬਾਅਦ ਈਰਾਨ ਦੀ ਇਜ਼ਰਾਈਲ ਨੂੰ ਧਮਕੀ
ਕੌਂਸਲੇਟ ਨੇ ਕਿਹਾ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਦੂਤਘਰ ਭਾਰਤ ਵਿੱਚ ਰਹਿ ਰਹੇ ਉਮਾ ਦੇ ਪਰਿਵਾਰ ਦੇ ਸੰਪਰਕ ਵਿੱਚ ਹੈ। ਉਨ੍ਹਾਂ ਕਿਹਾ,'ਪਰਿਵਾਰ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਉਮਾ ਗੱਡੇ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਭੇਜਿਆ ਜਾਵੇਗਾ।' 2024 ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਅਮਰੀਕਾ 'ਚ ਘੱਟੋ-ਘੱਟ ਭਾਰਤੀ ਅਤੇ ਭਾਰਤੀ ਮੂਲ ਦੇ 6 ਵਿਦਿਆਰਥੀਆਂ ਦੀ ਮੌਤ ਹੋ ਚੁੱਕੀ ਹੈ। ਹਮਲਿਆਂ ਦੀ ਗਿਣਤੀ ਵਿੱਚ ਚਿੰਤਾਜਨਕ ਵਾਧੇ ਨੇ ਭਾਈਚਾਰੇ ਵਿੱਚ ਚਿੰਤਾ ਪੈਦਾ ਕਰ ਦਿੱਤੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।