ਮੰਦਭਾਗੀ ਖ਼ਬਰ, ਸੁਨਹਿਰੀ ਭਵਿੱਖ ਲਈ ਕੈਨੇਡਾ ਗਏ 22 ਸਾਲਾ ਨੌਜਵਾਨ ਦਾ ਕਤਲ
Wednesday, Dec 04, 2024 - 01:01 PM (IST)
ਓਨਟਾਰੀਓ- ਕੈਨੇਡੀਅਨ ਸੂਬੇ ਓਨਟਾਰੀਓ ਦੇ ਸ਼ਹਿਰ ਸਾਰਨੀਆ ਦੀ ਕਵੀਨ ਸਟਰੀਟ 'ਤੇ ਲੰਘੇ ਐਤਵਾਰ ਨੂੰ ਕਿਰਾਏ ਦੇ ਮਕਾਨ 'ਚ ਛੂਰੇਬਾਜ਼ੀ ਦੀ ਘਟਨਾ ਵਿਚ ਮਾਰੇ ਗਏ ਨੌਜਵਾਨ ਦੀ ਪਛਾਣ ਭਾਰਤੀ ਦੇ ਅੰਤਰਰਾਸ਼ਟਰੀ ਵਿਦਿਆਰਥੀ ਵਜੋਂ ਹੋਈ ਹੈ। ਮੰਗਲਵਾਰ ਨੂੰ ਪੋਸਟ ਮਾਰਟਮ ਦੀ ਜਾਂਚ ਪੂਰੀ ਹੋਣ ਤੋਂ ਬਾਅਦ, ਸਾਰਨੀਆ ਪੁਲਸ ਨੇ ਪੀੜਤ ਦੀ ਪਛਾਣ 22 ਸਾਲਾ ਗੁਰਾਸੀਸ ਸਿੰਘ ਵਜੋਂ ਕੀਤੀ, ਜੋ ਕਿ ਇੱਕ ਭਾਰਤੀ ਨਾਗਰਿਕ ਸੀ ਅਤੇ ਲੈਂਬਟਨ ਕਾਲਜ ਵਿੱਚ ਪੜ੍ਹਾਈ ਕਰ ਰਿਹਾ ਸੀ। ਪੁਲਸ ਮੁਤਾਬਕ ਇਸ ਮਾਮਲੇ ਵਿਚ 36 ਸਾਲਾ ਕਰਾਸਲੇ ਹੰਟਰ 'ਤੇ ਸੈਕਿੰਡ ਡਿਗਰੀ ਕਤਲ ਦਾ ਦੋਸ਼ ਲਗਾਇਆ ਗਿਆ ਹੈ।
ਇਹ ਵੀ ਪੜ੍ਹੋ: ਬੇਰਹਿਮ ਮਾਂ, ਪੈਦਾ ਹੁੰਦੇ ਹੀ ਬੱਚੀ ਨੂੰ 3 ਸਾਲ ਤੱਕ ਬੈੱਡ ਦੇ ਦਰਾਜ਼ 'ਚ ਲੁਕਾਇਆ, ਇੰਝ ਹੋਇਆ ਖ਼ੁਲਾਸਾ
ਸਾਰਨੀਆ ਪੁਲਸ ਦੇ ਇਕ ਬਿਆਨ ਮੁਤਾਬਕ ਪੀੜਤ ਅਤੇ ਕਥਿਤ ਹਮਲਾਵਰ ਇੱਕੋ ਕਮਰੇ ਵਿਚ ਕਿਰਾਏ 'ਤੇ ਰਹਿੰਦੇ ਸਨ ਅਤੇ "ਰਸੋਈ ਵਿੱਚ ਉਨ੍ਹਾਂ ਵਿਚਾਲੇ ਹੱਥੋਪਾਈ ਹੋ ਗਈ ਸੀ। ਇਸ ਝਗੜੇ ਕਾਰਨ ਮੁਲਜ਼ਮ ਨੇ ਸਿੰਘ ਨੂੰ ਕਥਿਤ ਤੌਰ ’ਤੇ ਕਈ ਵਾਰ ਚਾਕੂ ਮਾਰਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਸਾਰਨੀਆ ਸਥਿਤ ਕਾਲਜ ਨੇ ਵੀ ਇੱਕ ਬਿਆਨ ਵਿੱਚ ਇਸ ਦੀ ਪੁਸ਼ਟੀ ਕੀਤੀ ਕਿ ਸਿੰਘ ਬਿਜ਼ਨੈੱਸ ਮੈਨੇਜਮੈਂਟ ਦੀ ਪੜ੍ਹਾਈ ਕਰ ਰਿਹਾ ਸੀ, ਜਦੋਂਕਿ 2 ਦਿਨ ਪਹਿਲਾਂ ਹੀ 194 ਕੁਈਨ ਸੇਂਟ ਲੁਈਸ ਵਿਖੇ ਸਥਿਤ ਉਸ ਦਾ ਕਿਰਾਏ ਦੇ ਮਕਾਨ ਵਿਚ ਚਾਕੂ ਮਾਰ ਕੇ ਕਤਲ ਕੀਤਾ ਗਿਆ।
ਇਹ ਵੀ ਪੜ੍ਹੋ: ਬਿਨਾਂ ਪੈਸਿਆਂ ਦੇ ਇੰਝ ਵਧਾਓ Google storage
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8