ਦੁੱਖਦਾਈ ਖਬਰ; ਸੁਨਹਿਰੀ ਭਵਿੱਖ ਲਈ ਅਮਰੀਕਾ ਗਏ 23 ਸਾਲਾ ਭਾਰਤੀ ਵਿਦਿਆਰਥੀ ਦੀ ਸੜਕ ਹਾਦਸੇ ''ਚ ਮੌਤ

Thursday, Dec 19, 2024 - 07:37 PM (IST)

ਦੁੱਖਦਾਈ ਖਬਰ; ਸੁਨਹਿਰੀ ਭਵਿੱਖ ਲਈ ਅਮਰੀਕਾ ਗਏ 23 ਸਾਲਾ ਭਾਰਤੀ ਵਿਦਿਆਰਥੀ ਦੀ ਸੜਕ ਹਾਦਸੇ ''ਚ ਮੌਤ

ਨਿਊਯਾਰਕ (ਰਾਜ ਗੋਗਨਾ)- ਅਮਰੀਕਾ ਦੇ ਕਨੈਕਟੀਕਟ ਸੂਬੇ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਦਰਅਸਲ ਇੱਥੇ ਸੜਕ ਹਾਦਸੇ ਵਿਚ ਇੱਕ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ ਹੈ, ਜਿਸ ਦੀ ਪਛਾਣ ਕਨੈਕਟੀਕਟ ਦੇ ਰਹਿਣ ਵਾਲੇ ਤੇਲਗੂ ਮੂਲ ਦੇ 23 ਸਾਲਾ ਨੀਰਜ ਗੌੜ ਵਜੋਂ ਹੋਈ ਹੈ। ਇਹ ਹਾਦਸਾ ਰਾਤ ਦੇ ਕਰੀਬ 2:20 ਵਜੇ ਦੇ ਕਰੀਬ ਵਾਪਿਆ, ਜਦੋਂ ਉਹ ਹਾਈਵੇਅ 'ਤੇ ਆਪਣੀ ਹੁੰਡਈ ਐਲਾਂਟਰਾ ਤੋਂ ਕੰਟਰੋਲ ਗੁਆ ਬੈਠਾ ਅਤੇ ਸਿਟਕੋ ਨਾਮੀਂ ਇਕ ਗੈਸ ਸਟੇਸ਼ਨ ਦੀ ਪਾਰਕਿੰਗ 'ਚ ਖੜ੍ਹੀ ਪੁਲਸ ਮੁਲਾਜ਼ਮ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਪੁਲਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ। ਦੋਵਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਪਰ ਬਦਕਿਸਮਤੀ ਨਾਲ ਨੀਰਜ ਗੌੜ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਟਰੰਪ ਦੀ ਧਮਕੀ ਤੋਂ ਡਰਿਆ ਕੈਨੇਡਾ, ਸਰਹੱਦ ਨੂੰ ਸੁਰੱਖਿਅਤ ਕਰਨ ਲਈ ਬਣਾ ਰਿਹੈ ਇਹ Plan

PunjabKesari

ਪੁਲਸ ਮੁਤਾਬਕ ਹਾਦਸੇ ਦੇ ਸਮੇਂ ਨੀਰਜ ਗੌੜ ਦੀ ਕਾਰ ਦੀ ਰਫ਼ਤਾਰ ਬਹੁਤ ਜ਼ਿਆਦਾ ਸੀ। ਨਿਊਯਾਰਕ ਵਿਚ ਸਥਿਤ ਭਾਰਤੀ ਦੂਤਘਰ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ ਅਤੇ ਇਸ ਦੁਖਦਾਈ ਖਬਰ ਨੇ ਨਿਊ ਹੈਵਨ, ਕਨੈਕਟੀਕਟ ਵਿੱਚ ਭਾਰਤੀ ਭਾਈਚਾਰੇ ਨੂੰ ਡੂੰਘਾ ਪ੍ਰਭਾਵਤ ਕੀਤਾ ਹੈ। ਕੌਂਸਲੇਟ ਦੇ ਅਧਿਕਾਰੀ ਨੀਰਜ ਗੌੜ ਦੇ ਪਰਿਵਾਰ ਦੇ ਸੰਪਰਕ ਵਿੱਚ ਹਨ ਅਤੇ ਉਸ ਦੀ ਲਾਸ਼ ਨੂੰ ਭਾਰਤ ਵਾਪਸ ਭੇਜਣ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ।

ਇਹ ਵੀ ਪੜ੍ਹੋ: ਰੋਡ ਰੋਲਰ ਦੀ ਆਵਾਜ਼ ਨੂੰ ਸਮਝਿਆ ਭੂਚਾਲ, ਵਿਦਿਆਰਥਣਾਂ ਨੇ ਸਕੂਲ ਦੀ ਪਹਿਲੀ ਮੰਜ਼ਲ ਤੋਂ ਮਾਰ'ਤੀਆਂ ਛਾਲਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

cherry

Content Editor

Related News