ਅਮਰੀਕਾ ''ਚ ਭਾਰਤੀ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ! ਡੂੰਘੇ ਦੁੱਖ ''ਚ ਡੁੱਬਿਆ ਪਰਿਵਾਰ

Friday, May 01, 2026 - 03:29 PM (IST)

ਅਮਰੀਕਾ ''ਚ ਭਾਰਤੀ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ! ਡੂੰਘੇ ਦੁੱਖ ''ਚ ਡੁੱਬਿਆ ਪਰਿਵਾਰ

ਇੰਟਰਨੈਸ਼ਨਲ ਡੈਸਕ: ਅਮਰੀਕਾ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ 26 ਸਾਲਾ ਭਾਰਤੀ ਵਿਦਿਆਰਥੀ ਨੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਇਰਾਗਾਨਾਬੋਇਨਾ ਚੰਦੂ ਵਜੋਂ ਹੋਈ ਹੈ, ਜੋ ਆਂਧਰਾ ਪ੍ਰਦੇਸ਼ ਦੇ ਕੁਰਨੂਲ ਜ਼ਿਲ੍ਹੇ ਦਾ ਰਹਿਣ ਵਾਲਾ ਸੀ।

ਜਾਣਕਾਰੀ ਅਨੁਸਾਰ, ਚੰਦੂ ਨੇ ਹਾਲ ਹੀ ਵਿੱਚ ਸ਼ਿਕਾਗੋ ਤੋਂ ਆਪਣੀ ਮਾਸਟਰ ਡਿਗਰੀ ਪੂਰੀ ਕੀਤੀ ਸੀ ਅਤੇ ਪਿਛਲੇ ਕਈ ਹਫ਼ਤਿਆਂ ਤੋਂ ਨੌਕਰੀ ਦੀ ਤਲਾਸ਼ ਕਰ ਰਿਹਾ ਸੀ। ਪਰਿਵਾਰ ਅਨੁਸਾਰ ਲੰਬੇ ਸਮੇਂ ਤੱਕ ਨੌਕਰੀ ਨਾ ਮਿਲਣ ਅਤੇ ਪੜ੍ਹਾਈ ਲਈ ਲਏ ਗਏ ਭਾਰੀ ਕਰਜ਼ੇ ਕਾਰਨ ਉਹ ਕਾਫੀ ਮਾਨਸਿਕ ਤਣਾਅ ਵਿੱਚ ਸੀ। ਚੰਦੂ ਦੇ ਪਿਤਾ ਇੱਕ ਸੁਰੱਖਿਆ ਗਾਰਡ ਵਜੋਂ ਕੰਮ ਕਰਦੇ ਹਨ ਅਤੇ ਪਰਿਵਾਰ ਦੀ ਆਰਥਿਕ ਹਾਲਤ ਪਹਿਲਾਂ ਹੀ ਕਮਜ਼ੋਰ ਸੀ।

ਪੜ੍ਹੋ ਇਹ ਅਹਿਮ ਖ਼ਬਰ-  ਅਮਰੀਕਾ 'ਚ ਪੰਜਾਬੀ ਮੁੰਡੇ ਦਾ ਕਤਲ! ਪੁੱਤ ਨੂੰ ਅਖ਼ੀਰਲੀ ਵਾਰ ਵੇਖਣ ਨੂੰ ਵੀ ਤਰਸ ਰਿਹਾ ਪਰਿਵਾਰ

ਚੰਦੂ ਦੇ ਪਰਿਵਾਰ ਦੀ ਹਾਲਤ ਇੰਨੀ ਮਾੜੀ ਹੈ ਕਿ ਉਨ੍ਹਾਂ ਕੋਲ ਉਸਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਵੀ ਪੈਸੇ ਨਹੀਂ ਹਨ। ਅਜਿਹੇ ਸਮੇਂ ਵਿੱਚ ਅਮਰੀਕਾ ਵਿੱਚ ਰਹਿ ਰਹੇ ਭਾਰਤੀ ਭਾਈਚਾਰੇ ਨੇ ਮਦਦ ਲਈ ਮੁਹਿੰਮ ਸ਼ੁਰੂ ਕੀਤੀ ਹੈ। ਜਿਸ ਵਿਚ 1,20,000 ਅਮਰੀਕੀ ਡਾਲਰ ਜੁਟਾਉਣ ਦਾ ਟੀਚਾ ਰੱਖਿਆ ਗਿਆ ਹੈ। ਜਾਣਕਾਰੀ ਮੁਤਾਬਕ ਸਿਰਫ਼ ਦੋ ਦਿਨਾਂ ਵਿੱਚ ਹੀ 76,500 ਡਾਲਰ ਤੋਂ ਵੱਧ ਦੀ ਰਕਮ ਜਮ੍ਹਾ ਹੋ ਚੁੱਕੀ ਹੈ। ਇਕੱਠੀ ਕੀਤੀ ਗਈ ਰਕਮ ਦੀ ਵਰਤੋਂ ਮ੍ਰਿਤਕ ਦੇਹ ਨੂੰ ਭਾਰਤ ਭੇਜਣ ਅਤੇ ਚੰਦੂ ਦੀ ਪੜ੍ਹਾਈ ਦਾ ਕਰਜ਼ਾ ਉਤਾਰਨ ਲਈ ਕੀਤੀ ਜਾਵੇਗੀ। 

ਆਂਧਰਾ ਪ੍ਰਦੇਸ਼ ਦੇ ਮੰਤਰੀ ਨਾਰਾ ਲੋਕੇਸ਼ ਨੇ ਇਸ ਘਟਨਾ 'ਤੇ ਦੁੱਖ ਪ੍ਰਗਟਾਇਆ ਹੈ ਅਤੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨੂੰ ਪਰਿਵਾਰ ਦੀ ਮਦਦ ਲਈ ਅਪੀਲ ਕੀਤੀ ਹੈ। ਕੇਂਦਰੀ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਸਰਕਾਰ ਇਸ ਔਖੀ ਘੜੀ ਵਿੱਚ ਪੀੜਤ ਪਰਿਵਾਰ ਦੇ ਨਾਲ ਹੈ। ਕਾਨੂੰਨੀ ਪ੍ਰਕਿਰਿਆਵਾਂ ਪੂਰੀਆਂ ਹੋਣ ਤੋਂ ਬਾਅਦ, ਉਮੀਦ ਹੈ ਕਿ ਐਤਵਾਰ ਤੱਕ ਚੰਦੂ ਦੀ ਮ੍ਰਿਤਕ ਦੇਹ ਭਾਰਤ ਪਹੁੰਚ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ-  ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News