ਦੁਖ਼ਦਾਈ ਖ਼ਬਰ: ਸੁਨਹਿਰੀ ਭਵਿੱਖ ਲਈ ਕੈਨੇਡਾ ਗਏ 20 ਸਾਲਾ ਭਾਰਤੀ ਵਿਦਿਆਰਥੀ ਦੀ ਸੜਕ ਹਾਦਸੇ 'ਚ ਮੌਤ
Saturday, Nov 26, 2022 - 10:10 AM (IST)

ਟੋਰਾਂਟੋ (ਰਾਜ ਗੋਗਨਾ)- ਕੈਨੇਡਾ ਦੇ ਟੋਰਾਂਟੋ ਵਿਖੇ ਬੀਤੇ ਦਿਨ ਵਾਪਰੇ ਇਕ ਸੜਕ ਹਾਦਸੇ ਵਿਚ 20 ਸਾਲਾ ਭਾਰਤੀ ਨੌਜਵਾਨ ਕਾਰਤਿਕ ਸੈਣੀ ਦੀ ਮੌਤ ਹੋ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਕਾਰਤਿਕ ਸੈਣੀ ਇੱਕ ਅੰਤਰਰਾਸ਼ਟਰੀ ਵਿਦਿਆਰਥੀ ਵਜੋਂ ਕੈਨੇਡਾ ਆਇਆ ਸੀ ਅਤੇ ਬੀਤੇ ਦਿਨ ਸਵੇਰੇ ਸਾਇਕਲ ਚਲਾਉਂਦੇ ਸਮੇਂ ਇਕ ਪਿੱਕ-ਅਪ ਟਰੱਕ ਦੇ ਨਾਲ ਟੱਕਰ ਵਿਚ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਕੈਨੇਡਾ 'ਚ ਕਤਲ ਕੀਤੇ ਗਏ ਪੰਜਾਬੀ ਮੁੰਡੇ ਦੇ ਪਿਓ ਦਾ ਪਹਿਲਾ ਬਿਆਨ ਆਇਆ ਸਾਹਮਣੇ, ਕਹੀ ਵੱਡੀ ਗੱਲ
ਕਾਰਤਿਕ ਸੈਣੀ ਭਾਰਤ ਤੋਂ ਹਰਿਆਣਾ ਦੇ ਸੂਬੇ ਕਰਨਾਲ ਦਾ ਰਹਿਣ ਵਾਲਾ ਸੀ ਅਤੇ ਉਹ 2021 ਵਿੱਚ ਕੈਨੇਡਾ ਪੜ੍ਹਾਈ ਕਰਨ ਲਈ ਆਇਆ ਸੀ। ਨੌਜਵਾਨ ਕਾਰਤਿਕ ਸੈਣੀ ਉਨਟਾਰੀਓ ਦੇ ਸ਼ੈਰੀਡਨ ਕਾਲਜ ਦਾ ਵਿਦਿਆਰਥੀ ਸੀ। ਇਹ ਘਟਨਾ ਲੰਘੇ ਦਿਨ ਸਵੇਰੇ 4:30 ਵਜੇ ਦੇ ਕਰੀਬ ਟੋਰਾਂਟੋ ਵਿਖੇ ਵਾਪਰੀ ਹੈ।