ਦੁਖ਼ਦਾਈ ਖ਼ਬਰ: ਸੁਨਹਿਰੀ ਭਵਿੱਖ ਲਈ ਕੈਨੇਡਾ ਗਏ 21 ਸਾਲਾ ਭਾਰਤੀ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ

04/09/2022 9:28:54 AM

ਨਿਊਯਾਰਕ/ਟੋਰਾਂਟੋ (ਰਾਜ ਗੋਗਨਾ)— ਸੁਨਹਿਰੀ ਭਵਿੱਖ ਲਈ ਕੈਨੇਡਾ ਗਏ 21 ਸਾਲਾ ਭਾਰਤੀ ਵਿਦਿਆਰਥੀ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰਤਿਕ ਵਾਸੂਦੇਵ ਨਾਂ ਦਾ ਨੌਜਵਾਨ ਇਸੇ ਸਾਲ ਅੰਤਰਰਾਸ਼ਟਰੀ ਵਿਦਿਆਰਥੀ ਦੇ ਤੌਰ 'ਤੇ ਕੈਨੇਡਾ ਗਿਆ ਸੀ। 

ਇਹ ਵੀ ਪੜ੍ਹੋ: ਕੈਨੇਡਾ 'ਚ ਕਪੂਰਥਲਾ ਦੀ 24 ਸਾਲਾ ਪੰਜਾਬਣ ਦੇ ਕਤਲ ਮਾਮਲੇ 'ਚ ਗੋਰਾ ਗ੍ਰਿਫ਼ਤਾਰ

ਲੰਘੇ ਵੀਰਵਾਰ ਦੀ ਸ਼ਾਮ 5:00 ਵਜੇ ਦੇ ਕਰੀਬ ਟੋਰਾਂਟੋ ਦੇ ਸਬਵੇਅ ਸਟੇਸ਼ਨ (Sherborne Station on Glen Road) ਦੇ ਬਾਹਰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਉਸ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ। ਮੌਕੇ 'ਤੇ ਮੁੱਢਲੀ ਡਾਕਟਰੀ ਸਹਾਇਤਾ ਦੇਣ ਤੋਂ ਬਾਅਦ ਵਾਸੂਦੇਵ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ। ਵਾਸੂਦੇਵ ਟੋਰਾਂਟੋ ਦੇ ਸੇਨੇਕਾ ਕਾਲਜ ਦਾ ਵਿਦਿਆਰਥੀ ਦੱਸਿਆ ਜਾ ਰਿਹਾ ਹੈ। ਕਤਲ ਦੇ ਕਾਰਨ ਹਾਲੇ ਤੱਕ ਸਪੱਸ਼ਟ ਨਹੀਂ ਹਨ। ਕਤਲ ਕਰਨ ਵਾਲੇ ਦਾ ਕੱਦ ਸਾਢੇ 6 ਫੁੱਟ ਲੰਮਾ ਅਥੇ ਕਾਲੇ ਮੂਲ ਦਾ ਵਿਅਕਤੀ ਦੱਸਿਆ ਜਾ ਰਿਹਾ ਹੈ। ਟੋਰਾਂਟੋ ਪੁਲਸ ਨੇ ਕਿਹਾ ਕਿ ਜਾਂਚਕਰਤਾ ਉਨ੍ਹਾਂ ਗਵਾਹਾਂ ਦੀ ਭਾਲ ਕਰ ਰਹੇ ਹਨ ਜੋ ਘਟਨਾ ਦੇ ਸਮੇਂ ਖੇਤਰ ਵਿੱਚ ਸਨ। ਇਸ ਦੇ ਨਾਲ ਹੀ ਉਥੇ ਲੱਗੇ ਕੈਮਰਿਆਂ ਦੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਕੈਨੇਡਾ 'ਚ ਪੰਜਾਬੀ ਨੌਜਵਾਨ ਸਾਹਿਬ ਜੌਹਲ ਦਾ ਗੋਲੀ ਮਾਰ ਕੇ ਕਤਲ

 


cherry

Content Editor

Related News