ਅਮਰੀਕਾ ''ਚ ਇਕ ਹੋਰ ਭਾਰਤੀ ਵਿਦਿਆਰਥੀ ਦੀ ਮੌਤ, ਦੋ ਗੰਭੀਰ ਜ਼ਖ਼ਮੀ
Sunday, Dec 15, 2024 - 02:28 PM (IST)
ਵਾਸ਼ਿੰਗਟਨ- ਅਮਰੀਕਾ ਤੋਂ ਇਕ ਵਾਰ ਫਿਰ ਦੁੱਖਦਾਇਕ ਖ਼ਬਰ ਸਾਹਮਣੇ ਆਈ ਹੈ। ਇੱਥੇ ਵਾਪਰੇ ਸੜਕ ਹਾਦਸੇ ਵਿੱਚ ਇੱਕ ਭਾਰਤੀ ਵਿਦਿਆਰਥਣ ਦੀ ਮੌਤ ਹੋ ਗਈ ਹੈ। ਇਸ ਹਾਦਸੇ 'ਚ ਦੋ ਹੋਰ ਭਾਰਤੀ ਵਿਦਿਆਰਥੀ ਵੀ ਜ਼ਖਮੀ ਹੋ ਗਏ, ਜਿਨ੍ਹਾਂ 'ਚੋਂ ਇਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਹ ਘਟਨਾ ਸ਼ੁੱਕਰਵਾਰ ਅੱਧੀ ਰਾਤ ਨੂੰ ਵਾਪਰੀ, ਜਦੋਂ ਅਮਰੀਕਾ ਦੇ ਟੈਨੇਸੀ ਸੂਬੇ ਦੇ ਮੈਮਫਿਸ ਇਲਾਕੇ 'ਚ ਇਕ ਵਾਹਨ ਨੇ ਕਾਰ ਨੂੁੰ ਟੱਕਰ ਮਾਰ ਦਿੱਤੀ। ਟੱਕਰ ਕਾਰਨ ਕਾਰ ਵਿੱਚ ਸਵਾਰ ਭਾਰਤੀ ਵਿਦਿਆਰਥਣ ਦੀ ਮੌਤ ਹੋ ਗਈ।
ਪੜ੍ਹੋ ਇਹ ਅਹਿਮ ਖ਼ਬਰ-Trump ਨੇ ਕੀਤਾ ਮਾਣਹਾਨੀ ਦਾ ਕੇਸ, ਹੁਣ 127 ਕਰੋੜ ਰੁਪਏ ਦਾ ਭੁਗਤਾਨ ਕਰੇਗਾ ਚੈਨਲ
ਆਂਧਰਾ ਪ੍ਰਦੇਸ਼ ਦੀ ਰਹਿਣ ਵਾਲੀ ਸੀ ਨਾਗਾ ਸ਼੍ਰੀ ਵੰਦਨਾ
ਮ੍ਰਿਤਕਾ ਦੀ ਪਛਾਣ ਨਾਗਾ ਸ੍ਰੀ ਵੰਦਨਾ ਪਰਿਮਾਲਾ (26) ਵਜੋਂ ਹੋਈ ਹੈ, ਜੋ ਆਂਧਰਾ ਪ੍ਰਦੇਸ਼ ਦੇ ਗੁੰਟੂਰ ਜ਼ਿਲ੍ਹੇ ਦੀ ਰਹਿਣ ਵਾਲੀ ਸੀ। ਇੱਕ ਕਾਰੋਬਾਰੀ ਦੀ ਬੇਟੀ ਵੰਦਨਾ ਸਾਲ 2022 ਵਿੱਚ ਉੱਚ ਸਿੱਖਿਆ ਹਾਸਲ ਕਰਨ ਲਈ ਅਮਰੀਕਾ ਗਈ ਸੀ। ਵੰਦਨਾ ਅਮਰੀਕਾ ਦੀ ਮੈਮਫ਼ਿਸ ਯੂਨੀਵਰਸਿਟੀ ਤੋਂ ਮਾਸਟਰ ਆਫ਼ ਸਾਇੰਸ ਦੀ ਪੜ੍ਹਾਈ ਕਰ ਰਹੀ ਸੀ। ਜਿਸ ਹਾਦਸੇ ਵਿਚ ਵੰਦਨਾ ਦੀ ਜਾਨ ਚਲੀ ਗਈ, ਉਥੇ ਹੀ ਦੋ ਹੋਰ ਵਿਦਿਆਰਥੀ ਪਵਨ ਅਤੇ ਨਿਕਿਤ ਵੀ ਜ਼ਖਮੀ ਹੋ ਗਏ। ਦੋਵਾਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਜਾਂਚ 'ਚ ਸਾਹਮਣੇ ਆਇਆ ਕਿ ਇਕ ਵਾਹਨ ਕੰਟਰੋਲ ਗੁਆ ਬੈਠਾ ਅਤੇ ਕਾਰ ਨਾਲ ਟਕਰਾ ਗਿਆ, ਜਿਸ ਕਾਰਨ ਵੰਦਨਾ ਦੀ ਮੌਤ ਹੋ ਗਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।