ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਣ ਲੱਗਾ ਭੰਗ ! ਸਖ਼ਤ ਨੀਤੀਆਂ ਬਣੀਆਂ ਕਾਰਨ
Wednesday, Apr 15, 2026 - 02:23 PM (IST)
ਇੰਟਰਨੈਸ਼ਨਲ ਡੈਸਕ- ਅਮਰੀਕਾ-ਕੈਨੇਡਾ ਮਗਰੋਂ ਬ੍ਰਿਟੇਨ ਸਰਕਾਰ ਵੱਲੋਂ ਇਮੀਗ੍ਰੇਸ਼ਨ ਨੂੰ ਕੰਟਰੋਲ ਕਰਨ ਲਈ ਵੀਜ਼ਾ ਨਿਯਮਾਂ ਵਿੱਚ ਕੀਤੀ ਗਈ ਸਖ਼ਤੀ ਦਾ ਅਸਰ ਹੁਣ ਭਾਰਤੀ ਵਿਦਿਆਰਥੀਆਂ 'ਤੇ ਦਿਖਣਾ ਸ਼ੁਰੂ ਹੋ ਗਿਆ ਹੈ। ਸਕਾਟਲੈਂਡ ਦੀ ਮਸ਼ਹੂਰ ਹੈਰੀਅਟ-ਵਾਟ ਯੂਨੀਵਰਸਿਟੀ ਦੇ ਡਿਪਟੀ ਪ੍ਰਿੰਸੀਪਲ ਥਾਡਗ ਓ'ਡੋਨੋਵਨ ਨੇ ਖੁਲਾਸਾ ਕੀਤਾ ਹੈ ਕਿ ਨਵੇਂ ਵੀਜ਼ਾ ਨਿਯਮਾਂ ਕਾਰਨ ਭਾਰਤ ਤੋਂ ਆਉਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਭਾਰੀ ਕਮੀ ਆਈ ਹੈ।
ਬ੍ਰਿਟੇਨ ਨੇ ਹਾਲ ਹੀ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਆਪਣੇ ਨਾਲ ਸਪਾਊਸ ਨੂੰ ਲਿਆਉਣ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ, ਪੜ੍ਹਾਈ ਤੋਂ ਬਾਅਦ ਮਿਲਣ ਵਾਲੇ ਵਰਕ ਵੀਜ਼ਾ ਦੀ ਵੀ ਸਖ਼ਤ ਸਮੀਖਿਆ ਕੀਤੀ ਜਾ ਰਹੀ ਹੈ, ਜਿਸ ਦਾ ਭਾਰਤੀ ਵਿਦਿਆਰਥੀਆਂ 'ਤੇ ਵੱਡਾ ਅਸਰ ਪੈ ਰਿਹਾ ਹੈ। ਭਾਰਤੀ ਵਿਦਿਆਰਥੀ, ਜੋ ਕਿ ਬ੍ਰਿਟੇਨ ਦੀਆਂ ਯੂਨੀਵਰਸਿਟੀਆਂ ਲਈ ਆਮਦਨ ਦਾ ਇੱਕ ਵੱਡਾ ਸਰੋਤ ਹਨ, ਹੁਣ ਸਖ਼ਤੀਆਂ ਕਾਰਨ ਭਾਰਤੀ ਵਿਦਿਆਰਥੀ ਹੁਣ ਆਸਟ੍ਰੇਲੀਆ ਜਾਂ ਜਰਮਨੀ ਵਰਗੇ ਹੋਰ ਦੇਸ਼ਾਂ ਨੂੰ ਤਰਜੀਹ ਦੇ ਰਹੇ ਹਨ।
ਇਹ ਵੀ ਪੜ੍ਹੋ- ਲਾਹੌਰ 'ਚ 'ਜਲ੍ਹਿਆਂਵਾਲਾ ਬਾਗ' ਹੱਤਿਆਕਾਂਡ ਦੇ ਸਾਕੇ ਨੂੰ ਕੀਤਾ ਗਿਆ ਯਾਦ, ਸ਼ਹੀਦਾਂ ਨੂੰ ਦਿੱਤੀ ਗਈ ਸ਼ਰਧਾਂਜਲੀ
ਓ'ਡੋਨੋਵਨ ਨੇ ਅੱਗੇ ਦੱਸਿਆ ਕਿ ਵੀਜ਼ਾ ਨਿਯਮਾਂ 'ਚ ਅਚਾਨਕ ਕੀਤੇ ਬਦਲਾਅ ਵਿਦਿਆਰਥੀਆਂ ਦੇ ਫੈਸਲਿਆਂ ਨੂੰ ਪ੍ਰਭਾਵਿਤ ਕਰ ਰਹੇ ਹਨ। ਉਨ੍ਹਾਂ ਅਨੁਸਾਰ, ਯੂਨੀਵਰਸਿਟੀਆਂ ਲਈ ਇਹ ਚਿੰਤਾ ਦਾ ਵਿਸ਼ਾ ਹੈ ਕਿਉਂਕਿ ਭਾਰਤੀ ਵਿਦਿਆਰਥੀ ਨਾ ਸਿਰਫ਼ ਆਰਥਿਕ ਤੌਰ 'ਤੇ ਸਗੋਂ ਅਕਾਦਮਿਕ ਖੋਜ ਵਿੱਚ ਵੀ ਵੱਡਾ ਯੋਗਦਾਨ ਪਾਉਂਦੇ ਹਨ। ਬ੍ਰਿਟੇਨ ਦੀਆਂ ਕਈ ਯੂਨੀਵਰਸਿਟੀਆਂ ਪਹਿਲਾਂ ਹੀ ਵਿੱਤੀ ਦਬਾਅ ਹੇਠ ਹਨ ਤੇ ਇਸ ਦੌਰਾਨ ਭਾਰਤੀ ਵਿਦਿਆਰਥੀਆਂ ਦੀ ਘਟਦੀ ਗਿਣਤੀ ਉਨ੍ਹਾਂ ਦੇ ਬਜਟ ਨੂੰ ਹੋਰ ਵਿਗਾੜ ਸਕਦੀ ਹੈ।
ਪੋਸਟ-ਗ੍ਰੈਜੂਏਟ ਵਿਦਿਆਰਥੀਆਂ ਲਈ ਆਪਣੇ ਜੀਵਨ ਸਾਥੀ ਜਾਂ ਬੱਚਿਆਂ ਨੂੰ ਨਾਲ ਨਾ ਲਿਜਾ ਸਕਣਾ ਇੱਕ ਵੱਡੀ ਰੁਕਾਵਟ ਬਣ ਗਿਆ ਹੈ। ਵੀਜ਼ਾ ਨਿਯਮਾਂ ਵਿੱਚ ਬਦਲਾਅ ਕਾਰਨ ਪੜ੍ਹਾਈ ਤੋਂ ਬਾਅਦ ਯੂ.ਕੇ. ਵਿੱਚ ਰੁਜ਼ਗਾਰ ਲੱਭਣਾ ਵੀ ਪਹਿਲਾਂ ਨਾਲੋਂ ਔਖਾ ਹੋ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
