ਭਾਰਤੀ ਵਿਦਿਆਰਥੀਆਂ ਦਾ Canada ਤੋਂ ਮੋਹ ਭੰਗ, ਪਰਮਿਟਾਂ 'ਚ 86 ਫ਼ੀਸਦੀ ਗਿਰਾਵਟ
Wednesday, Oct 16, 2024 - 10:00 AM (IST)
ਟੋਰਾਂਟੋ- ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਹੁਣ ਪਹਿਲਾਂ ਵਰਗੇ ਨਹੀਂ ਰਹੇ। ਨਿੱਝਰ ਮਾਮਲੇ ਤੋਂ ਬਾਅਦ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਬਿਆਨ ਨੂੰ ਲੈ ਕੇ ਭਾਰਤ ਨੇ ਕੈਨੇਡਾ ਨਾਲ ਕੂਟਨੀਤਕ ਸਬੰਧਾਂ ਨੂੰ ਲੈ ਕੇ ਸਖਤ ਰੁਖ਼ ਅਖਤਿਆਰ ਕੀਤਾ ਹੈ। ਦੋਵਾਂ ਦੇਸ਼ਾਂ ਦੇ ਦੁਵੱਲੇ ਸਬੰਧਾਂ ਵਿੱਚ ਸਿੱਖਿਆ (study) ਵੀ ਅਹਿਮ ਭੂਮਿਕਾ ਨਿਭਾਉਂਦੀ ਹੈ। ਵੱਡੀ ਗਿਣਤੀ ਵਿੱਚ ਭਾਰਤੀ ਵਿਦਿਆਰਥੀ ਪੜ੍ਹਾਈ ਲਈ ਕੈਨੇਡਾ ਜਾਂਦੇ ਹਨ। ਤਾਜ਼ਾ ਘਟਨਾਕ੍ਰਮ ਨੇ ਭਾਰਤੀ ਵਿਦਿਆਰਥੀਆਂ ਦਾ ਮੋਹ ਭੰਗ ਕੀਤਾ ਹੈ। ਰਿਪੋਰਟ ਮੁਤਾਬਕ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਵੀ ਕਿਹਾ ਹੈ ਕਿ ਆਉਣ ਵਾਲੇ ਸਮੇਂ 'ਚ ਭਾਰਤ ਤੋਂ ਆਉਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਧਣ ਦੀ ਸੰਭਾਵਨਾ ਘੱਟ ਹੈ।
ਭਾਰਤੀ ਵਿਦਿਆਰਥੀਆਂ ਨੇ ਘੱਟ ਗਿਣਤੀ ਵਿੱਚ ਕੀਤਾ ਅਪਲਾਈ
ਭਾਰਤੀ ਵਿਦਿਆਰਥੀਆਂ ਨੂੰ ਕੈਨੇਡਾ ਜਾਣ ਲਈ ਮਿਲਣ ਵਾਲੇ ਪਰਮਿਟਾਂ ਦੀ ਗਿਣਤੀ ਵਿੱਚ ਲਗਾਤਾਰ ਕਮੀ ਆ ਰਹੀ ਹੈ। ਰਿਪੋਰਟਾਂ ਮੁਤਾਬਕ ਲਗਭਗ 86 ਫੀਸਦੀ ਘੱਟ ਭਾਰਤੀ ਵਿਦਿਆਰਥੀਆਂ ਨੂੰ ਪਰਮਿਟ ਮਿਲੇ ਹਨ। ਕੈਨੇਡੀਅਨ ਸਰਕਾਰ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਹੈ ਕਿ ਪਿਛਲੇ ਸਾਲ ਦੇ ਅੰਤ ਵਿੱਚ ਪਰਮਿਟਾਂ ਵਿੱਚ ਭਾਰੀ ਗਿਰਾਵਟ ਦੇਖੀ ਗਈ ਸੀ। ਅਜਿਹਾ ਇਸ ਲਈ ਹੋਇਆ ਕਿਉਂਕਿ ਭਾਰਤ ਨੇ ਪਰਮਿਟ ਦੀ ਪ੍ਰਕਿਰਿਆ ਪੂਰੀ ਕਰ ਚੁੱਕੇ ਕੈਨੇਡੀਅਨ ਡਿਪਲੋਮੈਟਾਂ ਨੂੰ ਦੇਸ਼ ਵਿੱਚੋਂ ਕੱਢ ਦਿੱਤਾ ਸੀ। ਖਾਲਿਸਤਾਨ ਦੇ ਮੁੱਦੇ 'ਤੇ ਵਿਵਾਦ ਦਰਮਿਆਨ ਭਾਰਤ ਦੀ ਸਖ਼ਤੀ ਦਾ ਨਤੀਜਾ ਇਹ ਨਿਕਲਿਆ ਕਿ ਕੈਨੇਡਾ ਵਿੱਚ ਪੜ੍ਹਾਈ ਲਈ ਪਹਿਲਾਂ ਨਾਲੋਂ ਬਹੁਤ ਘੱਟ ਵਿਦਿਆਰਥੀਆਂ ਨੇ ਅਪਲਾਈ ਕੀਤਾ।
ਭਾਰਤ ਨੇ ਕੱਢੇ 41 ਕੈਨੇਡੀਅਨ ਡਿਪਲੋਮੈਟ
ਦੋਵਾਂ ਦੇਸ਼ਾਂ ਦੇ ਤਣਾਅਪੂਰਨ ਸਬੰਧਾਂ ਦਰਮਿਆਨ ਇਮੀਗ੍ਰੇਸ਼ਨ ਮੰਤਰੀ ਮਿਲਰ ਦਾ ਮੰਨਣਾ ਹੈ ਕਿ ਇਸ ਤਣਾਅ ਦਾ ਸਿੱਖਿਆ ਜਗਤ 'ਤੇ ਮਾੜਾ ਅਸਰ ਪੈਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਤਣਾਅ ਕਾਰਨ ਭਾਰਤ ਤੋਂ ਆਉਣ ਵਾਲੀਆਂ ਅਰਜ਼ੀਆਂ ਘੱਟ ਗਈਆਂ ਹਨ। ਇਸ ਤੋਂ ਇਲਾਵਾ ਇਨ੍ਹਾਂ 'ਤੇ ਕਾਰਵਾਈ ਕਰਨ 'ਚ ਲੱਗੇ ਅਧਿਕਾਰੀਆਂ ਦੀ ਗਿਣਤੀ ਵੀ ਲਗਭਗ ਅੱਧੀ ਰਹਿ ਗਈ ਹੈ। ਦੱਸ ਦੇਈਏ ਕਿ ਪਿਛਲੇ ਸਾਲ ਅਕਤੂਬਰ ਵਿੱਚ 41 ਕੈਨੇਡੀਅਨ ਡਿਪਲੋਮੈਟਾਂ ਨੂੰ ਭਾਰਤ ਤੋਂ ਬਾਹਰ ਦਾ ਰਸਤਾ ਦਿਖਾਇਆ ਗਿਆ ਸੀ।
ਪੜ੍ਹੋ ਇਹ ਅਹਿਮ ਖ਼ਬਰ-'ਕੈਨੇਡੀਅਨ ਲੋਕ ਟਰੂਡੋ ਤੋਂ ਨਾਰਾਜ਼ , ਭਾਰਤ ਦਾ ਲੈਣਗੇ ਪੱਖ'
ਪਿਛਲੀ ਤਿਮਾਹੀ ਵਿੱਚ ਸਿਰਫ਼ 14,910 ਵਿਦਿਆਰਥੀਆਂ ਨੂੰ ਮਿਲੇ ਪਰਮਿਟ
ਅਧਿਕਾਰਤ ਅੰਕੜਿਆਂ ਮੁਤਾਬਕ ਤਣਾਅ ਕਾਰਨ ਪਿਛਲੇ ਸਾਲ ਦੀ ਚੌਥੀ ਤਿਮਾਹੀ 'ਚ ਭਾਰਤੀ ਵਿਦਿਆਰਥੀਆਂ ਨੂੰ ਜਾਰੀ ਕੀਤੇ ਪਰਮਿਟ ਪਿਛਲੀ ਤਿਮਾਹੀ ਦੇ ਮੁਕਾਬਲੇ 86 ਫੀਸਦੀ ਘੱਟ ਗਏ। ਜੁਲਾਈ-ਸਤੰਬਰ ਤਿਮਾਹੀ ਵਿੱਚ 1,08,940 ਪਰਮਿਟ ਜਾਰੀ ਕੀਤੇ ਗਏ ਸਨ। ਪਿਛਲੀ ਤਿਮਾਹੀ ਵਿੱਚ ਸਿਰਫ਼ 14,910 ਵਿਦਿਆਰਥੀਆਂ ਨੂੰ ਪਰਮਿਟ ਜਾਰੀ ਕੀਤੇ ਗਏ ਸਨ। ਓਟਾਵਾ ਵਿੱਚ ਭਾਰਤੀ ਹਾਈ ਕਮਿਸ਼ਨ ਦੇ ਸਲਾਹਕਾਰ ਸੀ ਗੁਰੂਸ ਉਬਰਾਮਨੀਅਮ ਨੇ ਕਿਹਾ ਕਿ ਕੁਝ ਭਾਰਤੀ ਅੰਤਰਰਾਸ਼ਟਰੀ ਵਿਦਿਆਰਥੀ ਕੈਨੇਡੀਅਨ ਸੰਸਥਾਵਾਂ ਵਿੱਚ ਹੋਸਟਲ ਅਤੇ ਅਕਾਦਮਿਕ ਮਿਆਰਾਂ ਵਿੱਚ ਆਈ ਗਿਰਾਵਟ ਕਾਰਨ ਹੋਰ ਵਿਕਲਪਾਂ 'ਤੇ ਵੀ ਵਿਚਾਰ ਕਰ ਰਹੇ ਹਨ।
ਕੈਨੇਡਾ ਦੇ ਖਜ਼ਾਨੇ ਨੂੰ 13.64 ਟ੍ਰਿਲੀਅਨ ਰੁਪਏ ਦਾ ਸਾਲਾਨਾ ਮਾਲੀਆ
ਇਹ ਵੀ ਦਿਲਚਸਪ ਹੈ ਕਿ 2022 ਵਿੱਚ ਕੈਨੇਡਾ ਜਾਣ ਵਾਲੇ ਕੁੱਲ ਵਿਦਿਆਰਥੀਆਂ ਵਿੱਚੋਂ 41 ਫੀਸਦੀ ਭਾਰਤੀ (2,25,835 ਵਿਦਿਆਰਥੀ) ਸਨ। ਇੰਨੀ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੇ ਜਾਣ ਨਾਲ ਕੈਨੇਡਾ ਦੀ ਆਰਥਿਕ ਸਥਿਤੀ ਵੀ ਮਜ਼ਬੂਤ ਹੁੰਦੀ ਹੈ। ਅਨੁਮਾਨਾਂ ਅਨੁਸਾਰ ਸਾਲਾਨਾ ਆਮਦਨ ਲਗਭਗ 22 ਬਿਲੀਅਨ ਕੈਨੇਡੀਅਨ ਡਾਲਰ ਯਾਨੀ 16.4 ਬਿਲੀਅਨ ਅਮਰੀਕੀ ਡਾਲਰ ਹੈ। ਭਾਰਤੀ ਮੁਦਰਾ ਵਿੱਚ ਇਹ ਰਕਮ 13.64 ਟ੍ਰਿਲੀਅਨ ਰੁਪਏ ਹੈ।
ਕਦੋਂ ਸੁਧਰਣੇ ਭਾਰਤ-ਕੈਨੇਡਾ ਸਬੰਧ
ਅੰਕੜਿਆਂ ਬਾਰੇ ਮਿਲਰ ਨੇ ਕਿਹਾ ਕਿ ਕੂਟਨੀਤਕ ਸਬੰਧ ਕਿਵੇਂ ਸੁਧਰਣਗੇ? ਉਸ ਕੋਲ ਇਸ ਸਵਾਲ ਦਾ ਕੋਈ ਠੋਸ ਜਵਾਬ ਨਹੀਂ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਸਰਕਾਰ ਨੂੰ ਵੀ ਭਾਰਤ ਤੋਂ ਇਲਾਵਾ ਹੋਰ ਦੇਸ਼ਾਂ ਤੋਂ ਵੱਡੀ ਗਿਣਤੀ ਵਿੱਚ ਆਉਣ ਵਾਲੇ ਵਿਦਿਆਰਥੀਆਂ ਦੀ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਗਿਣਤੀ ਕਾਬੂ ਤੋਂ ਬਾਹਰ ਹੋ ਗਈ ਹੈ, ਇਸ ਨੂੰ ਰੋਕਣ ਲਈ ਯਤਨ ਕੀਤੇ ਜਾ ਰਹੇ ਹਨ। ਧਿਆਨ ਯੋਗ ਹੈ ਕਿ ਕੈਨੇਡਾ ਪੜ੍ਹਾਈ ਲਈ ਮਨਪਸੰਦ ਸਥਾਨ ਹੈ ਕਿਉਂਕਿ ਕੋਰਸ ਪੂਰਾ ਕਰਨ ਤੋਂ ਬਾਅਦ ਵਿਦਿਆਰਥੀਆਂ ਨੂੰ ਆਸਾਨੀ ਨਾਲ ਵਰਕ ਪਰਮਿਟ ਮਿਲ ਜਾਂਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।