ਕੈਨੇਡਾ ’ਚ ਰੋਸ ਮੁਜ਼ਾਹਰਾਕਾਰੀ ਭਾਰਤੀ ਵਿਦਿਆਰਥੀਆਂ ਦੀ ਭੁੱਖ ਹੜਤਾਲ ਸ਼ੁਰੂ

05/30/2024 4:09:50 PM

ਟੋਰਾਂਟੋ- ਕੈਨੇਡੀਅਨ ਸੂਬੇ ਪ੍ਰਿੰਸ ਐਡਵਰਡ ਆਈਲੈਂਡ ’ਚ ਉਚੇਰੀ ਸਿਖਿਆ ਹਾਸਲ ਕਰ ਰਹੇ ਭਾਰਤੀ ਵਿਦਿਆਰਥੀਆਂ ਨੇ ਹੁਣ ਮੁਕੰਮਲ ਭੁੱਖ ਹੜਤਾਲ ਕਰ ਦਿੱਤੀ ਹੈ। ਦਰਅਸਲ ਇਨ੍ਹਾਂ ਵਿਦਿਆਰਥੀਆਂ ਦੇ ਸਿਰ ’ਤੇ ਕੈਨੇਡਾ ਤੋਂ ਡੀਪੋਰਟ ਕਰ ਕੇ ਭਾਰਤ ਵਾਪਸ ਭੇਜੇ ਜਾਣ ਦੀ ਤਲਵਾਰ ਲਟਕ ਰਹੀ ਹੈ।

ਪਿਛਲੇ ਕਈ ਦਿਨਾਂ ਤੋਂ ਇਹ ਵਿਦਿਆਰਥੀ ਰੋਸ ਮੁਜ਼ਾਹਰੇ ਕਰਦੇ ਆ ਰਹੇ ਸਨ। ਪ੍ਰਿੰਸ ਐਡਵਰਡ ਆਈਲੈਂਡ ਵਿੱਚ ਭਾਰਤੀ ਵਿਦਿਆਰਥੀਆਂ ਦੀ ਭੁੱਖ ਹੜਤਾਲ 28 ਮਈ ਨੂੰ ਪੰਜਵੇਂ ਦਿਨ ਵਿੱਚ ਦਾਖ਼ਲ ਹੋ ਗਈ ਅਤੇ ਪ੍ਰਦਰਸ਼ਨਕਾਰੀ ਹੁਣ ਚੌਵੀ ਘੰਟਿਆਂ ਲਈ ਮੁਕੰਮਲ ਭੁੱਖ ਹੜਤਾਲ ’ਤੇ ਚਲੇ ਗਏ ਹਨ। ਕੈਨੇਡਾ ਦੇ ਸਰਕਾਰੀ ਚੈਨਲ ਸੀ.ਬੀ.ਸੀ ਦੀ ਰਿਪੋਰਟ ਅਨੁਸਾਰ ਹੁਣ ਰੋਸ ਮੁਜ਼ਾਹਰਾਕਾਰੀ ਵਿਦਿਆਰਥੀ ਪਾਣੀ ਤੱਕ ਵੀ ਨਹੀਂ ਪੀ ਰਹੇ, ਜਿਸ ਕਾਰਣ ਉਨ੍ਹਾਂ ਦੀਆਂ ਜਾਨਾਂ ਨੂੰ ਵੀ ਖ਼ਤਰਾ ਹੈ। ਪ੍ਰਿੰਸ ਐਡਵਰਡ ਆਈਲੈਂਡ ਦੀ ਸਰਕਾਰ ਵਲੋਂ ਮੌਜੂਦਾ ਵਰ੍ਹੇ 2024 ਲਈ ਪਰਮਾਨੈਂਟ ਰੈਜ਼ੀਡੈਂਸੀ (ਪੀ.ਆਰ) ਲਈ ਵਰਕਰਾਂ ਦੀ ਗਿਣਤੀ 2,100 ਤੋਂ ਘਟਾ ਕੇ 1,600 ਕਰ ਦਿੱਤੀ ਗਈ ਹੈ। ਇੰਝ ਕਾਮਿਆਂ ਦੀ ਗਿਣਤੀ ’ਚ 25 ਫ਼ੀਸਦੀ ਕਮੀ ਆ ਜਾਵੇਗੀ।

ਪੜ੍ਹੋ ਇਹ ਅਹਿਮ ਖ਼ਬਰ-ਹਾਂਗਕਾਂਗ ਦੀ ਅਦਾਲਤ ਨੇ 14 ਲੋਕਤੰਤਰ ਸਮਰਥਕ ਦਿੱਤੇ ਦੋਸ਼ੀ ਕਰਾਰ 

ਇਕ ਪ੍ਰਦਰਸ਼ਨਕਾਰੀ ਵਿਦਿਆਰਥੀ ਜਸਪ੍ਰੀਤ ਸਿੰਘ ਸਿਵੀਆ ਨੇ ਦੋਸ਼ ਲਾਇਆ ਕਿ ਸਰਕਾਰ ਉਨ੍ਹਾਂ ਲੋਕਾਂ ਦੀਆਂ ਜ਼ਿੰਦਗੀਆਂ ਬਰਬਾਦ ਕਰ ਰਹੀ ਹੈ, ਜਿਹੜੇ ਪਹਿਲਾਂ ਤੋਂ ਹੀ ਕੈਨੇਡਾ ਦੀ ਪੀ.ਆਰ ਹਾਸਲ ਕਰਨ ਦੀ ਪ੍ਰਕਿਰਿਆ ’ਚ ਸਨ। ਉਨ੍ਹਾਂ ਕਿਹਾ ਕਿ ਜੇ ਸਰਕਾਰ ਦੇ ਕੰਨਾਂ ’ਤੇ ਜੂੰ ਨਾ ਸਰਕੀ ਤਾਂ ਭੁੱਖ ਹੜਤਾਲ ਰੋਜ਼ਾਨਾ ਕਰ ਦਿੱਤੀ ਜਾਵੇਗੀ। ਇਸ ਕੈਨੇਡੀਅਨ ਸੂਬੇ ਦੇ ਇਮੀਗ੍ਰੇਸ਼ਨ ਨਿਯਮ ਬਦਲ ਜਾਣ ਕਾਰਣ 50 ਵਿਦਿਆਰਥੀਆਂ ਨੂੰ ਕੈਨੇਡਾ ਤੋਂ ਭਾਰਤ ਪਰਤਣਾ ਪਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News