ਕੈਨੇਡਾ 'ਚੋਂ ਜ਼ਬਰਦਸਤੀ ਕੱਢੇ ਜਾਣ ਵਾਲੇ ਭਾਰਤੀ ਵਿਦਿਆਰਥੀ ਹੋਏ ਪਰੇਸ਼ਾਨ, ਵਿਦੇਸ਼ ਮੰਤਰਾਲੇ ਨੇ ਦਿੱਤਾ ਇਹ ਜਵਾਬ

Wednesday, May 22, 2024 - 04:05 PM (IST)

ਕੈਨੇਡਾ 'ਚੋਂ ਜ਼ਬਰਦਸਤੀ ਕੱਢੇ ਜਾਣ ਵਾਲੇ ਭਾਰਤੀ ਵਿਦਿਆਰਥੀ ਹੋਏ ਪਰੇਸ਼ਾਨ, ਵਿਦੇਸ਼ ਮੰਤਰਾਲੇ ਨੇ ਦਿੱਤਾ ਇਹ ਜਵਾਬ

ਇੰਟਰਨੈਸ਼ਨਲ ਡੈਸਕ : ਕੈਨੇਡਾ ਦੇ ਪ੍ਰਿੰਸ ਐਡਵਰਡ ਆਈਲੈਂਡ ਇਲਾਕੇ ਵਿੱਚ ਸੈਂਕੜੇ ਭਾਰਤੀ ਵਿਦਿਆਰਥੀਆਂ ਵਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਕਿਉਂਕਿ ਉਨ੍ਹਾਂ ਨੂੰ ਸੂਬਾਈ ਇਮੀਗ੍ਰੇਸ਼ਨ ਨਿਯਮਾਂ ਵਿੱਚ ਅਚਾਨਕ ਤਬਦੀਲੀ ਤੋਂ ਬਾਅਦ ਜ਼ਬਰਦਸਤੀ ਭਾਰਤ ਭੇਜਿਆ ਜਾ ਰਿਹਾ ਹੈ। ਹਾਲਾਂਕਿ, ਭਾਰਤੀ ਵਿਦੇਸ਼ ਮੰਤਰਾਲੇ (MEA) ਨੇ ਕਿਹਾ ਹੈ ਕਿ ਉਸ ਕੋਲ ਇਸ ਮੁੱਦੇ 'ਤੇ ਕੋਈ ਰਿਪੋਰਟ ਜਾਂ ਅਪਡੇਟ ਨਹੀਂ ਹੈ। ਕੈਨੇਡਾ ਵਿੱਚ ਪ੍ਰਿੰਸ ਐਡਵਰਡ ਆਈਲੈਂਡ ਨੇ ਪ੍ਰਵਾਸੀਆਂ ਨੂੰ ਸੀਮਤ ਕਰਨ ਲਈ ਆਪਣੀ ਇਮੀਗ੍ਰੇਸ਼ਨ ਨੀਤੀ ਵਿੱਚ ਬਦਲਾਅ ਕੀਤਾ ਹੈ ਅਤੇ ਕੈਨੇਡਾ ਵਿੱਚ ਭਾਰਤੀ ਵਿਦਿਆਰਥੀ ਇਮੀਗ੍ਰੇਸ਼ਨ ਨਿਯਮਾਂ ਵਿੱਚ ਅਚਾਨਕ ਤਬਦੀਲੀ ਦਾ ਵਿਰੋਧ ਕਰ ਰਹੇ ਹਨ। 

ਇਹ ਵੀ ਪੜ੍ਹੋ - ਈਰਾਨ ਦੇ ਰਾਸ਼ਟਰਪਤੀ ਹੈਲੀਕਾਪਟਰ ਕ੍ਰੈਸ਼ ਵਾਲੀ ਥਾਂ 'ਤੇ ਪੁੱਜਾ 'ਬਲਾਗਰ', ਵੀਡੀਓ ਬਣਾ ਦਿਖਾਇਆ ਖੌਫ਼ਨਾਕ ਦ੍ਰਿਸ਼

ਹਾਲਾਂਕਿ, ਭਾਰਤ ਸਰਕਾਰ ਨੇ ਅਜਿਹੀ ਕੋਈ ਵੀ ਜਾਣਕਾਰੀ ਮਿਲਣ ਤੋਂ ਇਨਕਾਰ ਕੀਤਾ ਹੈ ਕਿ ਸੈਂਕੜੇ ਲੋਕਾਂ ਨੂੰ ਕੈਨੇਡਾ ਤੋਂ ਦੇਸ਼ ਨਿਕਾਲੇ ਦਾ ਸਾਹਮਣਾ ਕਰਨਾ ਪਵੇਗਾ। ਇਸ ਨੂੰ ਲੈ ਕੇ ਚੱਲ ਰਿਹਾ ਭਾਰਤੀ ਵਿਦਿਆਰਥੀਆਂ ਦਾ ਵਿਰੋਧ ਦੂਜੇ ਹਫ਼ਤੇ ਵਿਚ ਦਾਖ਼ਲ ਹੋ ਗਿਆ ਹੈ। ਪ੍ਰਦਰਸ਼ਨ ਕਰ ਰਹੇ ਭਾਰਤੀ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉਹ ਆਪਣੇ ਅਧਿਕਾਰਾਂ ਲਈ ਲੜਦੇ ਰਹਿਣਗੇ, ਕਿਉਂਕਿ ਇਹ ਹੁਣ ਜਾਂ ਕਦੇ ਨਹੀਂ ਵਾਲੀ ਸਥਿਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਵੱਡੀ ਗਿਣਤੀ ਵਿਚ ਵਿਦਿਆਰਥੀ ਕੈਨੇਡਾ ਵਿਖੇ ਪੜ੍ਹਾਈ ਲਈ ਜਾ ਰਹੇ ਹਨ। ਇਹ ਅੰਕੜਾ ਕਾਫ਼ੀ ਮਹੱਤਵਪੂਰਨ ਹੈ ਪਰ ਅਸੀਂ ਵਿਦਿਆਰਥੀਆਂ ਨੂੰ ਦੇਸ਼ ਨਿਕਾਲੇ ਦਾ ਸਾਹਮਣਾ ਕਰਦੇ ਹੋਏ ਨਹੀਂ ਦੇਖਿਆ....ਸਾਡੇ ਕੋਲ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।

ਇਹ ਵੀ ਪੜ੍ਹੋ - ਵਿਦੇਸ਼ ਜਾਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ: ਜੂਨ ਤੋਂ ਮਹਿੰਗਾ ਹੋ ਰਿਹਾ 'ਸ਼ੈਂਨੇਗਨ ਵੀਜ਼ਾ'

ਇਸ ਦੇ ਨਾਲ ਹੀ ਇਹਨਾਂ ਨੇ ਕਿਹਾ ਕਿ ਹੋ ਸਕਦਾ ਹੈ ਕਿ ਇੱਕ ਮਾਮਲਾ ਇਥੇ ਹੋਵੇ ਅਤੇ ਇਕ ਮਾਮਲਾ ਉੱਥੇ ਪਰ ਜਿੱਥੋਂ ਤੱਕ ਕੈਨੇਡਾ ਵਿੱਚ ਵਿਦਿਆਰਥੀਆਂ ਦਾ ਸਵਾਲ ਹੈ, ਸਾਨੂੰ ਕੋਈ ਵੱਡੀ ਸਮੱਸਿਆ ਦਿਖਾਈ ਨਹੀਂ ਦੇ ਰਹੀ। ਪ੍ਰਦਰਸ਼ਨਕਾਰੀ ਭਾਰਤੀ ਵਿਦਿਆਰਥੀਆਂ ਨੇ 23 ਮਈ ਨੂੰ ਇੱਕ ਅਸੈਂਬਲੀ ਮੀਟਿੰਗ ਬੁਲਾਈ ਹੈ, ਜੋ 175 ਰਿਚਮੰਡ ਸਟਰੀਟ, ਸ਼ਾਰਲੋਟਾਊਨ, ਪ੍ਰਿੰਸ ਐਡਵਰਡ ਆਈਲੈਂਡ, ਕੈਨੇਡਾ ਵਿਖੇ ਹੋਵੇਗੀ। ਕੈਨੇਡਾ ਦੇ ਇੱਕ ਸੂਬੇ ਪ੍ਰਿੰਸ ਐਡਵਰਡ ਆਈਲੈਂਡ ਨੇ ਹਾਲ ਹੀ ਵਿੱਚ ਪ੍ਰਵਾਸੀਆਂ ਦੀ ਗਿਣਤੀ ਨੂੰ ਘਟਾਉਣ ਲਈ ਆਪਣੇ ਪ੍ਰੋਵਿੰਸ਼ੀਅਲ ਨਾਮਜ਼ਦ ਪ੍ਰੋਗਰਾਮ (PNP) ਦੇ ਨਿਯਮਾਂ ਵਿੱਚ ਬਦਲਾਅ ਕੀਤਾ ਹੈ।

ਇਹ ਵੀ ਪੜ੍ਹੋ - ਵਿਆਹ ਦੀ ਵਰ੍ਹੇਗੰਢ ਮੌਕੇ ਪਤੀ ਵੱਲੋਂ ਦਿੱਤੇ ਤੋਹਫ਼ੇ ਨੇ ਪਤਨੀ ਦੀ ਬਦਲ ਦਿੱਤੀ ਕਿਸਮਤ, ਬਣੀ ਕਰੋੜਪਤੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News