ਅਮਰੀਕਾ ਨਾਲ ਵਪਾਰਕ ਵਾਰਤਾ ਲਈ ਭਾਰਤੀ ਟੀਮ ਛੇਤੀ ਹੀ ਵਾਸ਼ਿੰਗਟਨ ਜਾਵੇਗੀ : ਅਧਿਕਾਰੀ

Friday, Jul 11, 2025 - 11:31 AM (IST)

ਅਮਰੀਕਾ ਨਾਲ ਵਪਾਰਕ ਵਾਰਤਾ ਲਈ ਭਾਰਤੀ ਟੀਮ ਛੇਤੀ ਹੀ ਵਾਸ਼ਿੰਗਟਨ ਜਾਵੇਗੀ : ਅਧਿਕਾਰੀ

ਨਵੀਂ ਦਿੱਲੀ (ਭਾਸ਼ਾ) - ਭਾਰਤੀ ਵਣਜ ਮੰਤਰਾਲਾ ਦੀ ਇਕ ਟੀਮ ਪ੍ਰਸਤਾਵਿਤ ਵਪਾਰ ਸਮਝੌਤੇ ਲਈ ਅਮਰੀਕਾ ਨਾਲ ਇਕ ਹੋਰ ਦੌਰ ਦੀ ਗੱਲਬਾਤ ਲਈ ਛੇਤੀ ਹੀ ਵਾਸ਼ਿੰਗਟਨ ਦਾ ਦੌਰਾ ਕਰੇਗੀ। ਇਕ ਸਰਕਾਰੀ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ :     ਯੂਜ਼ਰਸ ਦੀਆਂ ਲੱਗ ਗਈਆਂ ਮੌਜਾਂ, ਲਾਂਚ ਹੋ ਗਿਆ 200 ਰੁਪਏ ਤੋਂ ਸਸਤਾ ਰੀਚਾਰਜ ਪਲਾਨ
ਇਹ ਵੀ ਪੜ੍ਹੋ :     Pan Card ਧਾਰਕਾਂ ਲਈ ਕੇਂਦਰ ਸਰਕਾਰ ਦੀ ਸਖ਼ਤੀ, ਜਾਰੀ ਹੋਏ ਨਵੇਂ ਨਿਯਮ

ਅਧਿਕਾਰੀ ਨੇ ਦੱਸਿਆ ਕਿ ਇਸ ਦੌਰੇ ਦੌਰਾਨ ਦੋ-ਪੱਖੀ ਵਪਾਰ ਸਮਝੌਤੇ (ਬੀ. ਟੀ. ਏ.) ਦੇ ਅੰਤ੍ਰਿਮ ਅਤੇ ਪਹਿਲੇ ਗੇੜ, ਦੋਹਾਂ ’ਤੇ ਗੱਲਬਾਤ ਹੋਵੇਗੀ। ਦੌਰੇ ਦੀਆਂ ਤਰੀਕਾਂ ਅਜੇ ਤੈਅ ਨਹੀਂ ਹੋਈਆਂ ਹਨ। ਹਾਲਾਂਕਿ, ਸੂਤਰਾਂ ਦਾ ਕਹਿਣਾ ਹੈ ਕਿ ਟੀਮ ਦੀ ਅਗਲੇ ਹਫ਼ਤੇ ਵਾਸ਼ਿੰਗਟਨ ਜਾਣ ਦੀ ਸੰਭਾਵਨਾ ਹੈ। ਮੁੱਖ ਵਾਰਤਾਕਾਰ ਰਾਜੇਸ਼ ਅਗਰਵਾਲ ਦੀ ਅਗਵਾਈ ’ਚ ਭਾਰਤੀ ਟੀਮ ਸਮਝੌਤੇ ’ਤੇ ਗੱਲਬਾਤ ਪੂਰੀ ਕਰਨ ਤੋਂ ਬਾਅਦ ਇਸ ਮਹੀਨੇ ਦੀ ਸ਼ੁਰੂਆਤ ’ਚ ਹੀ ਵਾਸ਼ਿੰਗਟਨ ਤੋਂ ਪਰਤੀ ਹੈ। ਇਹ ਦੌਰਾ ਮਹੱਤਵਪੂਰਨ ਹੈ, ਕਿਉਂਕਿ ਅਮਰੀਕਾ ਨੇ ਵਾਧੂ ਇੰਪੋਰਟ ਡਿਊਟੀ (ਭਾਰਤ ਦੇ ਮਾਮਲੇ ’ਚ ਇਹ 26 ਫ਼ੀਸਦੀ ਹੈ) ਨੂੰ 1 ਅਗਸਤ ਤੱਕ ਲਈ ਟਾਲ ਦਿੱਤਾ ਹੈ।

ਇਹ ਵੀ ਪੜ੍ਹੋ :     45 ਸਾਲਾਂ ’ਚ ਡਾਲਰ ਦਾ ਹੋਇਆ ਸਭ ਤੋਂ ਮਾੜਾ ਹਾਲ
ਇਹ ਵੀ ਪੜ੍ਹੋ :     ਸਰਕਾਰੀ ਬੈਂਕਾਂ ਦੇ ਨਿੱਜੀਕਰਨ ਦੀ ਦਿਸ਼ਾ ਵੱਲ ਵੱਡਾ ਕਦਮ, ਜਲਦ ਪ੍ਰਾਈਵੇਟ ਹੋਵੇਗਾ ਇਹ ਬੈਂਕ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Harinder Kaur

Content Editor

Related News