ਭਾਰਤੀ-ਅਮਰੀਕੀ ਸੰਸਦ ਮੈਂਬਰ ਨੇ ਅਫਗਾਨਿਸਤਾਨ ਵਿਚ ਹਿੰਦੂ-ਸਿੱਖ ਸ਼ਰਣਾਰਥੀਆਂ ਲਈ ਪ੍ਰਗਟਾਈ ਚਿੰਤਾ

Thursday, Apr 30, 2020 - 12:10 PM (IST)

ਭਾਰਤੀ-ਅਮਰੀਕੀ ਸੰਸਦ ਮੈਂਬਰ ਨੇ ਅਫਗਾਨਿਸਤਾਨ ਵਿਚ ਹਿੰਦੂ-ਸਿੱਖ ਸ਼ਰਣਾਰਥੀਆਂ ਲਈ ਪ੍ਰਗਟਾਈ ਚਿੰਤਾ

ਵਾਸ਼ਿੰਗਟਨ- ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਹਿਤ ਖੰਨਾ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨੂੰ ਪੱਤਰ ਲਿਖ ਕੇ ਅਫਗਾਨਿਸਤਾਨ ਵਿਚ ਘੱਟ ਗਿਣਤੀ ਸਿੱਖ ਅਤੇ ਹਿੰਦੂ ਪਰਿਵਾਰਾਂ ਦੀ ਸੁਰੱਖਿਆ ਬਾਰੇ ਚਿੰਤਾ ਪ੍ਰਗਟ ਕੀਤੀ ਹੈ, ਜਿਨ੍ਹਾਂ ਨੂੰ ਏਸ਼ੀਆਈ ਦੇਸ਼ ਵਿਚ ਅੱਤਵਾਦੀ ਸੰਗਠਨਾਂ ਵੱਲੋਂ ਲਗਾਤਾਰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

ਵਿਦੇਸ਼ ਮੰਤਰੀ ਮਾਈਕ ਪੋਂਪੀਓ ਅਤੇ ਗ੍ਰਹਿ ਸੁਰੱਖਿਆ ਮਾਮਲਿਆਂ ਦੇ ਕਾਰਜਕਾਰੀ ਮੰਤਰੀ ਚਾਡ ਐੱਫ. ਵੋਲਫ ਨੂੰ ਲਿਖੇ ਇਕ ਪੱਤਰ ਵਿਚ, ਖੰਨਾ ਨੇ ਯੁੱਧ ਪ੍ਰਭਾਵਿਤ ਦੇਸ਼ ਵਿਚ ਧਾਰਮਿਕ ਘੱਟ ਗਿਣਤੀਆਂ ਦੀ ਸਿਹਤ ਅਤੇ ਸੁਰੱਖਿਆ ਬਾਰੇ ਚਿੰਤਾ ਪ੍ਰਗਟ ਕੀਤੀ ਅਤੇ ਲਿਖਿਆ, "ਅਫਗਾਨਿਸਤਾਨ ਵਿਚ ਲਗਭਗ 200 ਹਿੰਦੂ ਅਤੇ ਸਿੱਖ ਪਰਿਵਾਰ ਹਨ।" ਉਨ੍ਹਾਂ ਕਿਹਾ ਕਿ 18,000 ਸ਼ਰਣਾਰਥੀਆਂ ਦੇ ਮੁੜ ਵਸੇਬੇ ਦਾ ਪ੍ਰਸਤਾਵ ਰੱਖਿਆ ਸੀ, ਜਿਸ ਵਿਚੋਂ 5000 ਉਹ ਲੋਕ ਸ਼ਾਮਲ ਸਨ ਜੋ ਧਰਮ ਜਾਂ ਹੋਰ ਸੁਰੱਖਿਆ ਦੇ ਅਧਾਰ 'ਤੇ ਸਤਾਏ ਗਏ ਸਨ। ਇਸ ਤੋਂ ਇਲਾਵਾ 7,500 ਲੋਕਾਂ ਨੂੰ ਕਿਸੇ ਵੀ ਸਥਾਨ 'ਤੇ ਅਮਰੀਕੀ ਦੂਤਘਰ ਵਲੋਂ ਅਮਰੀਕੀ ਸ਼ਰਣਾਰਥੀ ਐਂਟਰੀ ਪ੍ਰੋਗਰਾਮ (ਯੂ. ਐੱਸ. ਆਰ. ਪੀ.) ਲਈ ਭੇਜਿਆ ਜਾ ਸਕਦਾ ਹੈ।''

ਖੰਨਾ ਨੇ ਕਿਹਾ ਅਫਗਾਨਿਸਤਾਨ ਵਿਚ ਸਿੱਖਾਂ ਅਤੇ ਹਿੰਦੂਆਂ ਵਿਰੁੱਧ ਵੱਧ ਰਹੀ ਹਿੰਸਾ ਕਾਰਨ ਉਨ੍ਹਾਂ ਨੂੰ ਸੰਭਾਵਿਤ ਖਤਰਾ ਹੈ । ਮੈਂ ਕਾਬੁਲ ਵਿਚ ਅਮਰੀਕੀ ਦੂਤਘਰ ਨੂੰ ਬੇਨਤੀ ਕਰਦਾ ਹਾਂ ਕਿ ਅਫਗਾਨਿਸਤਾਨ ਵਿਚ ਮੌਜੂਦ ਸਿੱਖਾਂ ਅਤੇ ਹਿੰਦੂਆਂ ਨੂੰ ਯੂ. ਐੱਸ. ਆਰ. ਪੀ. ਅਧੀਨ ਐਮਰਜੈਂਸੀ ਸਥਿਤੀ ਵਿਚ ਪਨਾਹ ਦਿੱਤੀ ਜਾਵੇ ਅਤੇ ਵਿਦੇਸ਼ ਮਾਮਲਿਆਂ ਅਤੇ ਗ੍ਰਹਿ ਸੁਰੱਖਿਆ ਮੰਤਰਾਲੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬਿਨਾਂ ਕਿਸੇ ਇਤਰਾਜ਼ ਦੇ ਇਸ ਪ੍ਰਸਤਾਵ ਨੂੰ ਸਵਿਕਾਰ ਕਰੇ। ਇਹ ਪੱਤਰ 18 ਅਪ੍ਰੈਲ ਨੂੰ ਲਿਖਿਆ ਗਿਆ ਅਤੇ ਇਸ ਵਿਚ ਕਾਬੁਲ ਵਿਚ ਅਮਰੀਕੀ ਅੰਬੈਸੀ ਦੇ ਮੁਖੀ ਜੋਸੇਫ ਵਿਲਸਨ ਨੂੰ ਵੀ ਸੰਬੋਧਿਤ ਕੀਤਾ ਗਿਆ।


author

Lalita Mam

Content Editor

Related News