ਭਾਰਤੀ ਮਹਿਲਾ ਗਾਂਜਾ ਤਸਕਰੀ ਦੇ ਦੋਸ਼ ''ਚ ਗ੍ਰਿਫਤਾਰ
Tuesday, Jul 15, 2025 - 03:25 PM (IST)

ਕਾਠਮੰਡੂ (ਭਾਸ਼ਾ): ਨੇਪਾਲ ਦੇ ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ ਉੱਤੇ 29 ਸਾਲਾ ਭਾਰਤੀ ਮਹਿਲਾ ਨੂੰ ਗਾਂਜਾ ਤਸਕਰੀ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਹੈ ਤੇ ਉਸ ਦੇ ਕੋਲੋਂ 5.7 ਕਿਲੋਗ੍ਰਾਮ ਤੋਂ ਵਧੇਰੇ ਦੇ ਨਸ਼ੀਲੇ ਪਦਾਰਥ ਜ਼ਬਦ ਕੀਤੇ ਗਏ ਹਨ। ਨੇਪਾਲ ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਪੁਲਸ ਨੇ ਦੱਸਿਆ ਕਿ ਲੀਆਵੋਨ ਫੁੰਗਥਰ ਬੈਂਕਾਕ ਤੋਂ ਏਅਰ ਏਸ਼ੀਆ ਦੀ ਉਡਾਣ ਵਿਚ ਸਵਾਰ ਹੋਣ ਤੋਂ ਬਾਅਦ ਉਥੋਂ ਹਵਾਈ ਅੱਡੇ ਉੱਤੇ ਉਤਰੀ ਸੀ ਤੇ ਅਰਾਈਵਲ ਏਰੀਏ ਵਿਚ ਰੁਟੀਨ ਸੁਰੱਖਿਆ ਜਾਂਚ ਦੌਰਾਨ ਉਸ ਨੂੰ ਫੜਿਆ ਗਿਆ। ਪੁਲਸ ਨੇ ਦੱਸਿਆ ਕਿ ਉਸ ਨੂੰ ਅੱਗੇ ਦੀ ਜਾਂਚ ਤੇ ਕਾਨੂੰਨੀ ਕਾਰਵਾਈ ਦੇ ਲਈ ਨੇਪਾਲ ਪੁਲਸ ਦੀ ਨਾਰਕੋਟਿਕਸ ਕੰਟਰੋਲ ਇਕਾਈ ਨੂੰ ਸੌਂਪ ਦਿੱਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e