ਵੱਡਾ ਖ਼ੁਲਾਸਾ : ਮੈਕਸੀਕੋ ਤੋਂ ਅਮਰੀਕਾ 'ਚ ਦਾਖ਼ਲ ਕਰਾਉਣ ਲਈ ਭਾਰਤੀਆਂ ਤੋਂ ਵਸੂਲੇ ਜਾਂਦੇ ਹਨ 17 ਲੱਖ ਰੁਪਏ

Saturday, Feb 04, 2023 - 11:49 AM (IST)

ਵਾਸ਼ਿੰਗਟਨ (ਭਾਸ਼ਾ)- ਐਰੀਜ਼ੋਨਾ ਦੇ ਕੋਚੀਜ਼ ਕਾਊਂਟੀ ਦੇ ਸ਼ੈਰਿਫ ਮਾਰਕ ਡੈਨੀਅਲਸ ਨੇ ਵਾਸ਼ਿੰਗਟਨ ਵਿੱਚ ਸੰਸਦ ਮੈਂਬਰਾਂ ਨੂੰ ਦੱਸਿਆ ਕਿ ਅੰਤਰਰਾਸ਼ਟਰੀ ਅਪਰਾਧਿਕ ਸੰਗਠਨ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕੀ ਸਰਹੱਦ ਪਾਰ ਕਰਨ ਵਿੱਚ ਮਦਦ ਕਰਨ ਲਈ ਉਨ੍ਹਾਂ ਤੋਂ ਔਸਤਨ 21,000 ਡਾਲਰ ਵਸੂਲਦੇ ਹਨ। ਡੈਨੀਅਲਸ ਨੇ ਇਸ ਹਫ਼ਤੇ ਸਦਨ ਦੀ ਨਿਆਂਪਾਲਿਕਾ ਕਮੇਟੀ ਦੇ ਮੈਂਬਰਾਂ ਨੂੰ ਦੱਸਿਆ ਕਿ ਇੱਕ ਅਪਰਾਧਿਕ ਸੰਗਠਨ ਨੇ ਵਿਦੇਸ਼ੀ ਨਾਗਰਿਕ ਤੋਂ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਐਂਟਰੀ ਕਰਾਉਣ ਲਈ ਘੱਟੋ-ਘੱਟ 7,000 ਡਾਲਰ ਵਸੂਲੇ। ਡੈਨੀਅਲਸ ਨੇ ਕਿਹਾ ਕਿ ਮੈਕਸੀਕੋ ਨਾਲ ਲੱਗਦੀ ਸਰਹੱਦ ਸੁਰੱਖਿਅਤ ਨਹੀਂ ਹੈ। ਅਮਰੀਕਾ ਦੀ ਦੱਖਣੀ ਸਰਹੱਦ 'ਤੇ ਅੰਤਰਰਾਸ਼ਟਰੀ ਅਪਰਾਧਿਕ ਸੰਗਠਨਾਂ ਦਾ ਕਬਜ਼ਾ ਹੈ।

ਇਹ ਵੀ ਪੜ੍ਹੋ: ਗਲੋਬਲ ਅਪਰੂਵਲ ਰੇਟਿੰਗ: PM ਮੋਦੀ ਫਿਰ ਬਣੇ ਦੁਨੀਆ ਦੇ ਸਭ ਤੋਂ ਲੋਕਪ੍ਰਿਯ ਨੇਤਾ, ਟੌਪ 5 'ਚੋਂ ਬਾਈਡੇਨ ਤੇ ਸੁਨਕ ਬਾਹਰ

ਉਨ੍ਹਾਂ ਕਿਹਾ, “ਉਹ ਤੈਅ ਕਰਦੇ ਹਨ ਕਿ ਕੌਣ ਆਵੇਗਾ। ਉਨ੍ਹਾਂ ਦੀ ਫ਼ੀਸ ਇਸ ਗੱਲ ਨਾਲ ਤੈਅ ਹੁੰਦੀ ਹੈ ਕਿ ਤੁਸੀਂ ਕੌਣ ਹੋ। ਕੀ ਤੁਸੀਂ ਕਿਸੇ ਹੋਰ ਦੇਸ਼ ਤੋਂ ਆਉਣ ਵਾਲੇ ਅੱਤਵਾਦੀ ਹੋ?" ਉਨ੍ਹਾਂ ਨੇ ਕਾਂਗਰਸ ਮੈਂਬਰ ਬੈਰੀ ਮੂਰ ਦੇ ਇਕ ਸਵਾਲ ਦੇ ਜਵਾਬ ਵਿੱਚ ਕਿਹਾ, 'ਮੈਨੂੰ ਲੱਗਦਾ ਹੈ ਕਿ ਭਾਰਤੀਆਂ ਤੋਂ 21,000 ਡਾਲਰ ਲਏ ਜਾਂਦੇ ਹਨ, ਪਰ ਇਸ ਸਮੇਂ ਘੱਟੋ-ਘੱਟ ਰਾਸ਼ੀ ਲਗਭਗ 7,000 ਡਾਲਰ ਹੈ। ਇਨ੍ਹਾਂ ਵਿੱਚੋਂ ਜ਼ਿਆਦਾਤਰ ਲੋਕਾਂ ਕੋਲ ਇੰਨਾ ਪੈਸਾ ਨਹੀਂ ਹੁੰਦਾ ਹੈ।' ਡੈਨੀਅਲਸ ਨੇ ਕਿਹਾ ਕਿ ਇਸ ਲਈ ਜਦੋਂ ਉਹ ਦੇਸ਼ ਵਿੱਚ ਆਉਂਦੇ ਹਨ, ਤਾਂ ਉਹ ਇਹਨਾਂ ਸੰਗਠਨਾਂ ਦੇ ਗੁਲਾਮ ਬਣ ਜਾਂਦੇ ਹਨ, ਜੋ ਵੇਸਵਾਪੁਣਾ, ਸੰਗਠਿਤ ਅਪਰਾਧ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਮਜ਼ਦੂਰੀ ਲਈ ਇਨ੍ਹਾਂ ਨੂੰ ਵਰਤਦੇ ਹਨ।

ਇਹ ਵੀ ਪੜ੍ਹੋ: ਕੈਨੇਡਾ 'ਚ ਹੁਣ ਬਾਲਗ ਆਪਣੇ ਕੋਲ ਰੱਖ ਸਕਣਗੇ ਕੋਕੀਨ ਤੇ ਹੈਰੋਈਨ, ਨਹੀਂ ਹੋਵੇਗੀ ਗ੍ਰਿਫ਼ਤਾਰੀ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News