ਇਟਲੀ ਦੇ ਭਾਰਤੀਆਂ ਨੇ ਸ਼ਹੀਦ-ਏ-ਆਜ਼ਮ ਨੂੰ ਕੀਤਾ ਯਾਦ, ਲਾਸੀਓ ਸੂਬੇ ਦੇ ਅਪ੍ਰੀਲੀਆ ''ਚ ਮਨਾਇਆ ਜਨਮ ਦਿਹਾੜਾ
Wednesday, Oct 01, 2025 - 01:55 AM (IST)

ਰੋਮ (ਕੈਂਥ) : "ਸ਼ਹੀਦੋਂ ਕੀ ਚਿਤਾਓਂ ਪਰ ਲਗੇਂਗੇ ਹਰ ਬਰਸ ਮੇਲੇ, ਵਤਨ ਪਰ ਮਰ ਮਿਟਨੇ ਵਾਲੋਂ ਕਾ ਬਾਕੀ ਯਹੀ ਨਿਸ਼ਾਂ ਹੋਗਾ" ਦੇ ਅਨੁਸਾਰ ਨੌਜਵਾਨਾਂ ਦੇ ਦਿਲਾਂ ਦੀ ਧੜਕਣ ਅਤੇ ਭਾਰਤ ਦੇਸ਼ ਨੂੰ ਸੁਤੰਤਰ ਕਰਵਾਉਣ ਲਈ ਅੰਗਰੇਜ਼ ਹਕੂਮਤ ਨਾਲ ਮੱਥਾ ਲਾਉਣ ਵਾਲੇ ਅਤੇ ਦੇਸ਼ ਲਈ ਜ਼ਿੰਦਗੀ ਕੁਰਬਾਨ ਕਰਨ ਵਾਲੇ ਮਹਾਨ ਕ੍ਰਾਂਤੀਕਾਰੀ ਨੌਜਵਾਨ ਅਵਸਥਾ ਵਿੱਚ ਸ਼ਹੀਦੀ ਪਾਉਣ ਵਾਲੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਹਾੜਾ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ ਨਵਾਂਸ਼ਹਿਰ) ਵਿਖੇ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਂਦਾ ਹੈ।
ਇਹ ਵੀ ਪੜ੍ਹੋ : PM ਮੋਦੀ ਨੇ ਇਟਾਲੀਅਨ ਪ੍ਰਧਾਨ ਮੰਤਰੀ ਮੈਲੋਨੀ ਦੀ ਆਤਮਕਥਾ ਲਈ ਲਿਖੀ ਪ੍ਰਸਤਾਵਨਾ
ਉੱਥੇ ਹੀ ਇਟਲੀ ਦੇ ਸੂਬਾ ਲਾਸੀਓ ਦੇ ਜ਼ਿਲ੍ਹਾ ਲਾਤੀਨਾ ਦੇ ਪ੍ਰਸਿੱਧ ਸ਼ਹਿਰ ਅਪ੍ਰੀਲੀਆ ਵਿਖੇ ਸ਼ਹੀਦ ਭਗਤ ਸਿੰਘ ਸਭਾ ਰੋਮਾ ਦੇ ਆਗੂਆਂ ਤੇ ਨੌਜਵਾਨਾਂ ਵੱਲੋਂ “ਕਫੈ ਦਿੱਲ ਗਾਤੋ'' (Caffe Del Gatto) ਬਾਰ ਵਿਖੇ ਇਕੱਤਰ ਹੋ ਕੇ ਕੇਕ ਕੱਟ ਕੇ ਸ਼ਹੀਦ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ। ਇਸ ਮੌਕੇ ਨੌਜਵਾਨਾਂ ਵੱਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨੂੰ ਯਾਦ ਕਰਦਿਆਂ ਕਿਹਾ ਕਿ ਭਗਤ ਸਿੰਘ ਨੌਜਵਾਨਾਂ ਲਈ ਇੱਕ ਹੀਰੋ ਅਤੇ ਪ੍ਰਰੇਣਾਸ੍ਰੋਤ ਸਨ ਅਤੇ ਉਨ੍ਹਾਂ ਨੇ ਆਪਣੀ ਸ਼ਹਾਦਤ ਭਾਰਤ ਦੇਸ਼ ਨੂੰ ਅੰਗਰੇਜ਼ੀ ਹਕੂਮਤ ਤੋਂ ਆਜ਼ਾਦ ਕਰਵਾਉਣ ਲਈ ਦਿੱਤੀ ਸੀ। ਇਸ ਮੌਕੇ ਬੌਬੀ ਅਟਵਾਲ, ਕੁਲਵਿੰਦਰ ਸਿੰਘ ਕਿੰਦਾ, ਸੁਖਜਿੰਦਰ ਸਿੰਘ ਕਾਲਰੂ, ਦੀਦਾਰ ਸਿੰਘ ਦਾਰੀ, ਸੋਨੀ ਔਜਲਾ, ਸੁਖਵੰਤ ਸੁੱਖੀ, ਮੈਮੀ, ਸੁਖਪ੍ਰੀਤ ਸੁੱਖੀ, ਜਸਪ੍ਰੀਤ ਜੱਸੀ, ਮੋਹਨ ਲਾਲ, ਮੱਲ ਕੁਮਾਰ ਸਮੇਤ ਆਦਿ ਹੋਰ ਬਹੁਤ ਸਾਰੇ ਨੌਜਵਾਨਾਂ ਵੱਲੋਂ ਕੇਕ ਕੱਟ ਕੇ ਜਨਮ ਦਿਹਾੜਾ ਮਨਾਇਆ ਗਿਆ ਅਤੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮਦਿਨ ਮੌਕੇ ਸਿਜਦਾ ਕੀਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8