ਮੈਲਬੌਰਨ ''ਚ ਭਾਰਤੀਆਂ ਨੇ ਪਹਿਲਗਾਮ ਹਮਲੇ ਵਿਰੁੱਧ ਕੀਤਾ ਪ੍ਰਦਰਸ਼ਨ (ਵੀਡੀਓ)

Saturday, Apr 26, 2025 - 04:52 PM (IST)

ਮੈਲਬੌਰਨ ''ਚ ਭਾਰਤੀਆਂ ਨੇ ਪਹਿਲਗਾਮ ਹਮਲੇ ਵਿਰੁੱਧ ਕੀਤਾ ਪ੍ਰਦਰਸ਼ਨ (ਵੀਡੀਓ)

ਇੰਟਰਨੈਸ਼ਨਲ ਡੈਸਕ (ਏ.ਐੱਨ.ਆਈ.)- ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਨਾ ਸਿਰਫ਼ ਦੇਸ਼ ਵਿੱਚ ਸਗੋਂ ਦੁਨੀਆ ਭਰ ਦੇ ਭਾਰਤੀਆਂ ਵਿੱਚ ਗੁੱਸਾ ਹੈ। ਭਾਰਤੀ ਭਾਈਚਾਰਾ ਪਹਿਲਗਾਮ ਹਮਲੇ ਦੇ ਵਿਰੋਧ ਵਿੱਚ ਮੈਲਬੌਰਨ, ਲੰਡਨ ਅਤੇ ਕਾਠਮੰਡੂ ਸਮੇਤ ਕਈ ਥਾਵਾਂ 'ਤੇ ਸੜਕਾਂ 'ਤੇ ਉਤਰ ਆਇਆ ਹੈ। ਭਾਰਤੀ ਭਾਈਚਾਰੇ ਦੇ ਹਜ਼ਾਰਾਂ ਲੋਕਾਂ ਨੇ ਸ਼ਨੀਵਾਰ ਨੂੰ ਮੈਲਬੌਰਨ ਦੇ ਫੈਡਰੇਸ਼ਨ ਸਕੁਏਅਰ 'ਤੇ ਪਾਕਿਸਤਾਨ-ਪ੍ਰਯੋਜਿਤ ਅੱਤਵਾਦ ਵਿਰੁੱਧ ਵਿਰੋਧ ਪ੍ਰਦਰਸ਼ਨ ਕੀਤਾ। 

 

ਪੜ੍ਹੋ ਇਹ ਅਹਿਮ ਖ਼ਬਰ-ਪਹਿਲਗਾਮ ਹਮਲਾ: ਪੁਤਿਨ ਬੋਲੇ- ਕਦੇ ਵੀ ਸ਼ੁਰੂ ਹੋ ਸਕਦੀ ਹੈ ਭਾਰਤ-ਪਾਕਿ ਜੰਗ! ਐਮਰਜੈਂਸੀ ਅਲਰਟ ਜਾਰੀ

ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿੱਚ ਤਖ਼ਤੀਆਂ ਫੜੀਆਂ ਹੋਈਆਂ ਸਨ। ਉਨ੍ਹਾਂ ਨੇ ਪਾਕਿਸਤਾਨ ਅੱਤਵਾਦ ਨੂੰ ਰੋਕੋ, ਪਾਕਿਸਤਾਨ ਫੌਜ ਅੱਤਵਾਦੀ ਫੌਜ ਹੈ ਅਤੇ ਹਿੰਦੂਆਂ ਦੀ ਜਾਨ ਮਾਇਨੇ ਰੱਖਦੀ ਹੈ ਵਰਗੇ ਨਾਅਰੇ ਲਗਾਏ। ਦੂਜੇ ਪਾਸੇ ਕਾਠਮੰਡੂ ਵਿੱਚ ਵੀ ਲੋਕਾਂ ਨੇ ਪਾਕਿਸਤਾਨ ਦੂਤਘਰ ਨੇੜੇ ਵਿਰੋਧ ਪ੍ਰਦਰਸ਼ਨ ਕੀਤਾ। ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਨੇ ਵੀ ਪਹਿਲਗਾਮ ਹਮਲੇ ਦੇ ਦੋਸ਼ੀਆਂ ਨੂੰ ਸਬਕ ਸਿਖਾਉਣ ਲਈ ਸਖ਼ਤ ਕਦਮ ਚੁੱਕੇ ਹਨ। ਨਰਿੰਦਰ ਮੋਦੀ ਦੀ ਸਰਕਾਰ ਨੇ ਪਾਕਿਸਤਾਨ 'ਤੇ ਕਈ ਪਾਬੰਦੀਆਂ ਲਗਾ ਦਿੱਤੀਆਂ ਹਨ। ਜਲਦ ਹੀ ਕੋਈ ਵੱਡੀ ਕਾਰਵਾਈ ਕੀਤੇ ਜਾਣ ਦੀ  ਸੰਭਾਵਨਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।


author

Vandana

Content Editor

Related News