ਸ਼੍ਰੀਲੰਕਾ ਆਉਣ ਵਾਲੇ ਭਾਰਤੀਆਂ ਨੂੰ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਕਰਨ ਦੀ ਸਲਾਹ
Sunday, Jan 15, 2023 - 11:11 AM (IST)
ਕੋਲੰਬੋ (ਭਾਸ਼ਾ) - ਸ਼੍ਰੀਲੰਕਾ ਦੀ ਯਾਤਰਾ ਕਰਨ ਵਾਲੇ ਸਾਰੇ ਭਾਰਤੀ ਨਾਗਰਿਕਾਂ ਨੂੰ ਇਥੋਂ ਦੇ ਸੋਧੇ ਕੋਵਿਡ-19 ਪ੍ਰੋਟੋਕਾਲ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਗਈ ਹੈ। ਸ਼੍ਰੀਲੰਕਾ ਸਥਿਤ ਭਾਰਤੀ ਹਾਈ ਕਮਿਸ਼ਨ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਸ਼੍ਰੀਲੰਕਾ ਦੇ ਨਵੇਂ ਕੋਵਿਡ-19 ਦਿਸ਼ਾ-ਨਿਰਦੇਸ਼ਾਂ ਦੇ ਮੁਤਾਬਕ ਆਈਲੈਂਡ ਦੇਸ਼ ਆਉਣ ਵਾਲੇ ਸਾਰੀ ਸੈਲਾਨੀਆਂ ਨੂੰ ਟੀਕਾਕਰਨ ਦਾ ਸਰਟੀਫਿਕੇਟ ਲੈ ਕੇ ਆਉਣਾ ਹੋਵੇਗਾ ਅਤੇ ਟੀਕਾਕਰਨ ਨਹੀਂ ਕਰਵਾਉਣ ਵਾਲੇ ਯਾਤਰੀਆਂ ਨੂੰ ਦੇਸ਼ ਵਿਚ ਦਾਖ਼ਲ ਹੋਣ ਤੋਂ ਪਹਿਲਾਂ ਪੀ. ਸੀ. ਆਰ. ਟੀ. ਜਾਂਚ ਰਿਪੋਰਟ ਦਿਖਾਉਣੀ ਹੋਵੇਗੀ, ਜਿਸ ਵਿਚ ਇਨਫੈਕਸ਼ਨ ਨਹੀਂ ਹੋਣ ਦੀ ਜਾਣਕਾਰੀ ਹੋਣੀ ਚਾਹੀਦੀ ਅਤੇ ਜਾਂਚ ਰਿਪੋਰਟ 72 ਘੰਟੇ ਤੋਂ ਜ਼ਿਆਦਾ ਪੁਰਾਣੀ ਨਹੀਂ ਹੋਣੀ ਚਾਹੀਦੀ ਹੈ।
ਇਹ ਖ਼ਬਰ ਵੀ ਪੜ੍ਹੋ : ਭੈਣ ਨੂੰ ਲੋਹੜੀ ਦੇ ਕੇ ਆ ਰਹੇ ਭਰਾਵਾਂ ਨਾਲ ਵਾਪਰਿਆ ਭਿਆਨਕ ਹਾਦਸਾ, ਹੋਈ ਦਰਦਨਾਕ ਮੌਤ
ਇਸ ਤੋਂ ਪਹਿਲਾਂ, 7 ਦਸੰਬਰ, 2022 ਨੂੰ ਸ਼੍ਰੀਲੰਕਾ ਨੇ ਕੌਮਾਂਤਰੀ ਯਾਤਰੀਆਂ ਲਈ ਟੀਕਾਕਰਨ ਸਰਟੀਫਿਕੇਟ ਨਾਲ ਰੱਖਣ ਦੀ ਲੋੜ ਨੂੰ ਖ਼ਤਮ ਕਰ ਦਿੱਤਾ ਸੀ। ਸ਼੍ਰੀਲੰਕਾ ਲਈ ਜਹਾਜ਼ ’ਤੇ ਸਵਾਰ ਹੋਣ ਤੋਂ ਪਹਿਲਾਂ ਜਾਂ ਹਵਾਈ ਅੱਡੇ ’ਤੇ ਆਉਣ ਤੋਂ ਪਹਿਲਾਂ ਕੋਵਿਡ ਜਾਂਚ ਸਬੰਧੀ ਰਿਪੋਰਟ ਪੇਸ਼ ਕਰਨ ਦੀ ਵੀ ਲੋੜ ਖ਼ਤਮ ਕਰ ਦਿੱਤੀ ਗਈ ਸੀ। ਸ਼੍ਰੀਲੰਕਾ ਸਰਕਾਰ ਵਲੋਂ ਜਾਰੀ ਸੋਧ ਕੋਵਿਡ-19 ਦਿਸ਼ਾ-ਨਿਰਦੇਸ਼ ਸ਼ੁੱਕਰਵਾਰ ਨੂੰ ਪ੍ਰਭਾਵੀ ਹੋਇਆ।
ਇਹ ਖ਼ਬਰ ਵੀ ਪੜ੍ਹੋ : ਨੌਜਵਾਨ ਨੇ ਚੱਲਦੀ ਬੱਸ ’ਚ ਵਿਦਿਆਰਥਣ ਨੂੰ ਮਾਰੀ ਗੋਲ਼ੀ, ਹੋਇਆ ਫਰਾਰ
ਨੋਟ - ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਰਾਹੀਂ ਸਾਡੇ ਨਾਲ ਜ਼ਰੂਰ ਸਾਂਝੀ ਕਰੋ।