ਗ੍ਰੀਨ ਕਾਰਡ ਦੀ ਉਡੀਕ ਕਰ ਰਹੇ ਭਾਰਤੀਆਂ ਨੇ ਬਾਈਡੇਨ ਸਰਕਾਰ ਨੂੰ ਕੀਤੀ ਖ਼ਾਸ ਮੰਗ

Wednesday, Oct 25, 2023 - 04:25 PM (IST)

ਵਾਸ਼ਿੰਗਟਨ (ਭਾਸ਼ਾ): ਅਮਰੀਕਾ ਵਿਚ ਭਾਰਤੀ ਮੂਲ ਦੇ ਹਜ਼ਾਰਾਂ ਲੋਕ ਗ੍ਰੀਨ ਕਾਰਡ ਲੈਣ ਲਈ ਦਹਾਕਿਆਂ ਤੋਂ ਉਡੀਕ ਕਰ ਰਹੇ ਹਨ, ਜਿਸ ਦੇ ਮੱਦੇਨਜ਼ਰ ਇਕ ਭਾਰਤੀ ਪ੍ਰਵਾਸੀ ਸੰਗਠਨ ਨੇ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਦੇ ਪ੍ਰਸ਼ਾਸਨ ਤੋਂ ਰੁਜ਼ਗਾਰ ਅਧਿਕਾਰ ਕਾਰਡ ਜਾਰੀ ਕਰਨ ਨਾਲ ਸਬੰਧਤ ਨਿਯਮਾਂ ਵਿਚ ਢਿੱਲ ਦਿੱਤੇ ਜਾਣ ਦੀ ਬੇਨਤੀ ਕੀਤੀ ਹੈ। ਫਾਊਂਡੇਸ਼ਨ ਫਾਰ ਇੰਡੀਆ ਐਂਡ ਇੰਡੀਅਨ ਡਾਇਸਪੋਰਾ ਸਟੱਡੀਜ਼ (ਐੱਫ.ਆਈ.ਆਈ.ਡੀ.ਐੱਸ.) ਨੇ ਕਿਹਾ ਕਿ ਭਾਰਤੀ ਮੂਲ ਦੇ ਲਗਭਗ 11 ਲੱਖ ਪ੍ਰਵਾਸੀ ਵੀਜ਼ਾ ਧਾਰਕ ਤਰਜੀਹੀ ਮਿਤੀ ਦੀ ਉਡੀਕ ਕਰ ਰਹੇ ਹਨ ਤਾਂ ਜੋ ਉਹ ਆਈ-485 ਲਈ ਅਰਜ਼ੀ ਦੇ ਸਕਣ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰੀਨ ਕਾਰਡ ਮਿਲ ਸਕੇ। 

ਪੜ੍ਹੋ ਇਹ ਅਹਿਮ ਖ਼ਬਰ-Meta ਬੱਚਿਆਂ ਨੂੰ ਲਗਾ ਰਹੀ ਲਾਈਕਸ ਦੀ ਲੱਤ...' ਅਮਰੀਕਾ ਦੇ 41 ਸੂਬਿਆਂ ਨੇ ਦਾਇਰ ਕੀਤਾ ਮੁਕੱਦਮਾ

ਉਨ੍ਹਾਂ ਕਿਹਾ ਕਿ ਦੇਸ਼ ਵਿਆਪੀ ਸੱਤ ਫੀਸਦੀ ਦੀ ਸੀਮਾ ਉਨ੍ਹਾਂ ਦੀਆਂ ਸਾਲਾਨਾ ਪ੍ਰਵਾਨਗੀਆਂ ਵਿੱਚ ਰੁਕਾਵਟ ਪਾ ਰਹੀ ਹੈ ਅਤੇ ਲਗਭਗ 135 ਸਾਲਾਂ ਦੀ ਦੇਰੀ ਦਾ ਕਾਰਨ ਬਣ ਰਹੀ ਹੈ, ਭਾਵ 4 ਲੱਖ ਤੋਂ ਵੱਧ ਲੋਕ ਆਪਣੇ ਜੀਵਨ ਕਾਲ ਵਿੱਚ ਕਦੇ ਵੀ ਸਥਾਈ ਨਿਵਾਸੀ ਨਹੀਂ ਬਣ ਸਕਣਗੇ। ਐਫਆਈਆਈਡੀਐਸ ਨੇ ਕਿਹਾ ਕਿ ਗ੍ਰੀਨ ਕਾਰਡ ਜਾਰੀ ਕਰਨ ਦੀ ਪ੍ਰਕਿਰਿਆ ਦੇ ਸ਼ੁਰੂਆਤੀ ਪੜਾਅ ਦੌਰਾਨ ਰੁਜ਼ਗਾਰ ਅਧਿਕਾਰ ਕਾਰਡ ਜਾਰੀ ਕਰਨ ਨਾਲ ਵੱਡੀ ਗਿਣਤੀ ਵਿੱਚ ਭਾਰਤੀ ਅਮਰੀਕੀਆਂ, ਉਨ੍ਹਾਂ ਦੇ ਜੀਵਨ ਸਾਥੀਆਂ ਅਤੇ ਵੱਡੇ ਹੋ ਰਹੇ ਉਨ੍ਹਾਂ ਦੇ ਬੱਚਿਆਂ ਨੂੰ ਕਈ ਅਨਿਸ਼ਚਿਤਤਾਵਾਂ ਅਤੇ ਸੰਕਟਾਂ ਤੋਂ ਬਚਾਉਣ ਵਿੱਚ ਮਦਦ ਮਿਲੇਗੀ। 

ਐਫਆਈਆਈਡੀਐਸ ਦੇ ਨੀਤੀ ਅਤੇ ਰਣਨੀਤੀ ਦੇ ਮੁਖੀ ਖੰਡੇਰਾਓ ਕਾਂਡ ਨੇ ਯੂ.ਐੱਸ ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (ਯੂ.ਐੱਸ.ਸੀ.ਆਈ.ਐੱਸ.) ਦੇ ਨਿਰਦੇਸ਼ਕ ਉਰ ਜਾਡੌ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਕਿ ਉਹ "ਲੰਬੀ ਇਮੀਗ੍ਰੇਸ਼ਨ ਦੇਰੀ ਦੇ ਮਾਨਵਤਾਵਾਦੀ ਪਹਿਲੂਆਂ ਅਤੇ ਇਹ ਵਿਅਕਤੀ ਅਮਰੀਕੀ ਸਮਾਜ ਵਿੱਚ ਲਿਆਉਂਦੀਆਂ ਬਹੁਤ ਸੰਭਾਵਨਾਵਾਂ" ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਮਾਮਲੇ 'ਤੇ ਜਲਦੀ ਵਿਚਾਰ ਕਰਨ। ਉਹਨਾਂ ਨੇ ਕਿਹਾ,"ਇਹਨਾਂ ਤਬਦੀਲੀਆਂ ਨੂੰ ਲਾਗੂ ਕਰਨ ਨਾਲ ਨਾ ਸਿਰਫ਼ ਇਹਨਾਂ ਪਰਿਵਾਰਾਂ 'ਤੇ ਜ਼ਬਰਦਸਤ ਦਬਾਅ ਘੱਟ ਹੋਵੇਗਾ, ਸਗੋਂ ਅਮਰੀਕਾ ਨੂੰ ਇੱਕ ਅਜਿਹੇ ਰਾਸ਼ਟਰ ਦੇ ਰੂਪ ਵਿੱਚ ਮਜ਼ਬੂਤੀ ਮਿਲੇਗੀ ਜੋ ਪ੍ਰਤਿਭਾ ਅਤੇ ਵਿਭਿੰਨਤਾ ਦੀ ਕਦਰ ਕਰਦਾ ਹੈ ਅਤੇ ਉਤਸ਼ਾਹਿਤ ਕਰਦਾ ਹੈ,"।
                                                                                                                                

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।   


Vandana

Content Editor

Related News